
2 ਲੋਕ ਗੰਭੀਰ ਜ਼ਖ਼ਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ।
Ferozepur News: ਅੱਜ ਦੀਵਾਲੀ ਵਾਲੇ ਦਿਨ ਫਿਰੋਜ਼ਪੁਰ ਵਿਖੇ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਫਿਰੋਜ਼ਪੁਰ ਦੇ ਸਤੀਏ ਵਾਲਾ ਮੋੜ ਉੱਤੇ ਦੋ ਕਾਰਾਂ ਦੀ ਭਿਆਨਕ ਟੱਕਰ ਹੋ ਗਈ। ਇਸ ਦੌਰਾਨ 2 ਲੋਕ ਗੰਭੀਰ ਜ਼ਖ਼ਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ ਵਾਸੀ ਡਿਫੈਂਸ ਕਲੌਨੀ ਫਿਰੋਜ਼ਪੁਰ ਵਜੋਂ ਹੋਈ ਹੈ। ਜੋ ਫਿਰੋਜ਼ਪੁਰ ਤੋਂ ਫਿਰੋਜ਼ਸਾਹ ਵਿਖੇ ਆਪਣੀ ਦੁਕਾਨ ਉਤੇ ਜਾ ਰਿਹਾ ਸੀ ਕਿ ਰੌਂਗ ਸਾਇਡ ਤੋਂ ਆਈ ਸਵਿਫਟ ਕਾਰ ਉਸਦੀ ਅਲਟੋ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਦੌਰਾਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।
ਮ੍ਰਿਤਕ ਦੇ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਸੁਰਿੰਦਰ ਘਰੋ ਆਪਣੀ ਦੁਕਾਨ ਉੱਤੇ ਜਾ ਰਿਹਾ ਸੀ ਇਸ ਦੌਰਾਨ ਗੱਡੀ ਨੇ ਟੱਕਰ ਮਾਰੀ ਅਤੇ ਮੌਕੇ ਉੱਤੇ ਹੀ ਮੌਤ ਹੋ ਗਈ।
ਉਧਰ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਪੁਲਿਸ ਨੇ ਕਿਹਾ ਹੈ ਕਿ ਜਾਂਚ ਸ਼ੁਰੂ ਕਰ ਦਿੱਤੀ ਹੈ।