
ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਪ੍ਰਬੰਧਨ
ਪਟਿਆਲਾ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦਿਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਪਟਿਆਲਾ ਅਨਾਜ ਮੰਡੀ ਵਿਖੇ ਪੁੱਜਕੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਖੁਆਇਸ਼ ਸੀ ਕਿ ਉਹ ਦਿਵਾਲੀ ਦੀ ਖੁ਼ਸ਼ੀ ਮਜ਼ਦੂਰਾਂ, ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨਾਲ ਮੰਡੀਆਂ ਵਿੱਚ ਜਾ ਕੇ ਸਾਂਝੀ ਕਰਨ। ਉਨ੍ਹਾਂ ਸਾਰਿਆਂ ਨੂੰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਬਾਦ ਦਿੰਦਿਆਂ ਅਪੀਲ ਕੀਤੀ ਕਿ ਵਾਤਾਵਰਣ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਸਾਰੇ ਲੋਕ ਸਾਰੇ ਤਿਉਹਾਰ ਨੂੰ ਬਿਨਾਂ ਪਟਾਕੇ ਚਲਾਏ ਮਨਾਈਏ ਤੇ ਖੁ਼ਸ਼ੀਆਂ ਨੂੰ ਦੀਪਮਾਲਾ ਕਰਕੇ, ਦੀਵੇ ਲਗਾਕੇ ਵੰਡੀਏ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਨੂੰ ਤਰਜ਼ੀਹ ਦੇਣ।