Jalalabad News : ਪੀਓ ਸਟਾਫ਼ ਵਲੋਂ ਛਾਪੇਮਾਰੀ ਕਰ ਭਗੌੜੇ ਵਿਅਕਤੀ ਨੂੰ ਕੀਤਾ ਕਾਬੂ

By : BALJINDERK

Published : Oct 31, 2024, 9:15 am IST
Updated : Oct 31, 2024, 9:15 am IST
SHARE ARTICLE
 ਪੀਓ ਸਟਾਫ਼ ਵਲੋਂ ਛਾਪੇਮਾਰੀ ਕਰ ਭਗੌੜੇ ਵਿਅਕਤੀ ਨੂੰ ਕੀਤਾ ਕਾਬੂ
ਪੀਓ ਸਟਾਫ਼ ਵਲੋਂ ਛਾਪੇਮਾਰੀ ਕਰ ਭਗੌੜੇ ਵਿਅਕਤੀ ਨੂੰ ਕੀਤਾ ਕਾਬੂ

Jalalabad News : ਮੁਲਜ਼ਮ ਨੂੰ ਅਦਾਲਤ ਵੱਲੋਂ 11 ਸਤੰਬਰ 2024 ਨੂੰ ਭਗੌੜਾ ਐਲਾਨ ਦਿੱਤਾ ਸੀ

Jalalabad News : ਜ਼ਿਲ੍ਹਾ ਫਾਜ਼ਿਲਕਾ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ, ਐੱਸ. ਪੀ. (ਡੀ) ਪ੍ਰਦੀਪ ਸਿੰਘ ਸੰਧੂ ਅਤੇ ਡੀ. ਐੱਸ. ਪੀ. ਬਲਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ. ਓ. ਸਟਾਫ਼ ਵੱਲੋਂ ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਸਾਲ 2016 ਦੇ ਮੁੱਕਦਮੇ ਵਿੱਚ ਲੋੜੀਂਦੇ ਇਕ ਭਗੌੜੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ ਨੇ ਦੱਸਿਆ ਕਿ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਚਿਮਨ ਸਿੰਘ ਵਾਸੀ ਪਿੰਡ ਲਮੋਚੜ ਕਲਾਂ ਖ਼ਿਲਾਫ਼ ਮੁਕੱਦਮਾ ਨੰਬਰ 41 6 ਅਪ੍ਰੈਲ 2016 ਨੂੰ ਧਾਰਾ 295, 295-ਏ ਆਈ. ਪੀ. ਸੀ. ਤਹਿਤ ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਹੋਇਆ ਸੀ। 

ਇਸ ਨਾਮਜ਼ਦ ਵਿਅਕਤੀ ਪਰਮਜੀਤ ਸਿੰਘ ਨੂੰ ਪੀ. ਓ. 299/ਸੀ. ਆਰ. ਪੀ. ਤਹਿਤ ਮਾਨਯੋਗ ਅਦਾਲਤ ਵੱਲੋਂ 11 ਸਤੰਬਰ 2024 ਨੂੰ ਭਗੌੜਾ ਐਲਾਨ ਕੀਤਾ ਗਿਆ। ਅੱਜ ਪੀ. ਓ. ਸਟਾਫ਼ ਦੀ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਭਗੋੜੇ ਚੱਲ ਰਹੇ ਪਰਮਜੀਤ ਸਿੰਘ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਲਈ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਏ. ਐੱਸ. ਆਈ. ਰਤਨ ਲਾਲ, ਏ. ਐੱਸ. ਆਈ. ਸਵਾਰ ਸਿੰਘ, ਏ. ਐੱਸ. ਆਈ. ਰਮੇਸ ਕੁਮਾਰ, ਜਸਵਿੰਦਰ ਸਿੰਘ, ਐੱਚ. ਸੀ. ਜਰਨੈਲ ਸਿੰਘ, ਐਚਸੀ ਪ੍ਰੇਮ ਸਿੰਘ, ਸੁਨੀਤਾ ਰਾਣੀ ਹਾਜ਼ਰ ਸਨ।

(For more news apart from PO staff raided and arrested the fugitive News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement