Sultanpur Lodhi News : ਸੰਤ ਸੀਚੇਵਾਲ ਨੇ ਹਰੀ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

By : BALJINDERK

Published : Oct 31, 2024, 11:47 am IST
Updated : Oct 31, 2024, 11:47 am IST
SHARE ARTICLE
Sant Seecheval
Sant Seecheval

Sultanpur Lodhi News : ਸਕੂਲ ਦੇ ਬੱਚਿਆਂ ਨੂੰ ਦੀਵਾਲੀ ਦੀ ਦੱਸੀ ਮਹੱਤਤਾ

 Sultanpur Lodhi News : ਸੰਤ ਅਵਤਾਰ ਸਿੰਘ ਮੈਮੋਰੀਅਲ ਸਕੂਲ ਅਤੇ ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੰਕੈਡਰੀ ਸਕੂਲ ਵਿਖੇ ਦੀਵਾਲੀ ਨੂੰ ਲੈ ਕੇ ਕਰਵਾਏ ਗਏ ਸਮਾਗਮ ਵਿੱਚ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਹੋਇਆ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਸਕੂਲ ਦੇ ਬੱਚਿਆਂ ਨੂੰ ਦੀਵਾਲੀ ਦੀ ਮਹੱਤਤਾ ਦੱਸਦਿਆਂ ਸੰਤ ਸੀਚੇਵਾਲ ਨੇ ਦੱਸਿਆ ਕਿ ਖ਼ੁਸ਼ੀਆਂ ਦੇ ਇਹਨਾਂ ਤਿਉਹਾਰ ਵਿਚ ਅਜੋਕੇ ਸਮੇਂ ਦੌਰਾਨ ਪਟਾਕੇ ਚਲਾਉਣ ਦੀ ਪਈ ਪਿਰਤ ਵਾਤਾਵਰਣ ਦਾ ਵੱਡਾ ਨੁਕਸਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਤਰ੍ਹਾਂ ਨਾਲ ਪਟਾਕਿਆਂ ਦੇ ਰੂਪ ਵਿਚ ਨੋਟਾਂ ਨੂੰ ਅੱਗ ਲਗਾ ਕਰੋੜਾਂ ਰੁਪਏ ਫੂਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪਟਾਕਿਆਂ ਦੇ ਰੂਪ ਵਿਚ ਫੂਕੇ ਜਾਣ ਵਾਲੇ ਪੈਸਿਆਂ ਨਾਲ ਲੋੜਵੰਦਾਂ ਦੀ ਮਦਦ ਕਰਕੇ ਸਰਬੱਤ ਦੇ ਭਲੇ ਦੇ ਸਿਧਾਂਤ 'ਤੇ ਪਹਿਰਾ ਦੇ ਕੇ ਅਸੀਸਾਂ ਦੇ ਨਾਲ-ਨਾਲ ਇਨ੍ਹਾਂ ਪੈਸਿਆਂ ਦਾ ਵੱਧ ਲਾਹਾ ਲਿਆ ਜਾ ਸਕਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਰੌਸ਼ਨੀ ਦੇ ਤਿਉਹਾਰ ਮੌਕੇ ਘਰਾਂ ਨੂੰ ਰੁਸ਼ਨਾਉਣ ਦੇ ਨਾਲ-ਨਾਲ ਆਪਣੇ ਹਿਰਦਿਆਂ ਨੂੰ ਵੀ ਰੁਸ਼ਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਇਕ ਅਹਿਮ ਮੁੱਦੇ ਵਜੋਂ ਉਭਰ ਰਹੇ ਜਲਵਾਯੂ ਪਰਿਵਰਤਨ ਦੇ ਮੁੱਦੇ ਵਿਚ ਜੇਕਰ ਕਿਸੇ ਦਾ ਸਭ ਤੋਂ ਵੱਡਾ ਸਹਿਯੋਗ ਹੈ ਤਾਂ ਉਹ ਪ੍ਰਦੂਸ਼ਣ ਦਾ ਹੀ ਹੈ।

ਸੰਤ ਸੀਚੇਵਾਲ ਨੇ ਕਿਹਾ ਕਿ ਜਿਹੜੇ ਤਿਉਹਾਰ ਨੂੰ ਅਸੀਂ ਖ਼ੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਸਮਝਦੇ ਸੀ ਅਜੋਕੇ ਸਮਾਜ ਵਿਚ ਉਹ ਤਿਉਹਾਰ ਸਿਰਫ਼ ਪਟਾਕਿਆਂ ਅਤੇ ਸ਼ੋਰ ਸ਼ਰਾਬੇ ਤੱਕ ਹੀ ਸੀਮਿਤ ਰਹਿ ਗਿਆ ਹੈ। ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਬੱਚਿਆਂ ਵੱਲੋਂ ਹਰੀ ਦੀਵਾਲੀ ਮਨਾਉਣ ਦਾ ਅਹਿਦ ਲਿਆ ਗਿਆ ਅਤੇ ਦੀਵਾਲੀ ਮੌਕੇ ਇਕ-ਇਕ ਬੂਟਾ ਲਗਾਉਣ ਦਾ ਪ੍ਰਣ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸੰਤ ਸੀਚੇਵਾਲ ਵਲੋਂ ਸਕੂਲ ਦੀ ਬਿਲਡਿੰਗ ਵਿੱਚ ਬੂਟੇ ਵੀ ਲਗਾਏ ਗਏ। ਇਸ ਮੋਕੇ ਸਮਾਗਮ ਵਿੱਚ ਸੁਰਜੀਤ ਸਿੰਘ ਸ਼ੰਟੀ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਪ੍ਰਿੰਸੀਪਲ ਰਜਵੰਤ ਕੌਰ, ਪ੍ਰਿੰਸੀਪਲ ਸਤਪਾਲ ਸਿੰਘ, ਸਕੂਲ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਸਕੂਲ ਦੇ ਬੱਚਿਆਂ ਸਮੇਤ ਉਨ੍ਹਾਂ ਦੇ ਮਾਪੇ ਹਾਜ਼ਰ ਰਹੇ।

ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਿਲਆਂ ਵਿੱਚ ਜੇਤੂ ਰਹੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਸੀਚੇਵਾਲ ਵਿਖੇ ਚਲਾਈਆਂ ਜਾ ਰਹੀਆਂ ਖੇਡ ਅਕੈਡਮੀਆਂ ਬੱਚਿਆਂ ਲਈ ਇਕ ਨਰਸਰੀਆਂ ਸਾਬਿਤ ਹੋ ਰਹੀਆਂ ਹਨ ਜਿੱਥੇ ਬੱਚਿਆਂ ਨੂੰ ਰਾਸ਼ਟਰੀ ਤੋਂ ਅੰਤਰਰਾਸ਼ਟਰੀ ਪੱਧਰ ਤੱਕ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਮੁਬਾਰਕਬਾਦ ਦਿੰਦਿਆਂ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਨਾਲ ਜੀਅ ਜਾਣ ਨਾਲ ਮਿਹਨਤ ਕਰਨ ਲਈ ਕਿਹਾ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

(For more news apart from Sant Seecheval invited to celebrate Hari Diwali News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement