ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ
Published : Oct 31, 2025, 6:38 pm IST
Updated : Oct 31, 2025, 6:38 pm IST
SHARE ARTICLE
Finance Minister Harpal Singh Cheema meets 15 employee organizations
Finance Minister Harpal Singh Cheema meets 15 employee organizations

ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਿਆਦਾਤਰ ਮੰਗਾਂ ਨੂੰ ਪਹਿਲਾਂ ਤੋਂ ਹੀ ਹਮਦਰਦੀ ਨਾਲ ਵਿਚਾਰਿਆ ਜਾ ਰਿਹੈ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸਾਂਝੇ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ, ਜਿਨ੍ਹਾਂ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਸ਼ਾਮਲ ਹਨ, ਨੇ ਹਿੱਸਾ ਲਿਆ।

ਲਗਭਗ ਪੰਜ ਘੰਟੇ ਚੱਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ 'ਤੇ ਡੂੰਘਾਈ ਨਾਲ ਚਰਚਾ ਕਰਨ ਅਤੇ ਢੁਕਵੇਂ ਹੱਲ ਲੱਭਣ ਲਈ ਉਪਰਾਲੇ ਕੀਤੇ ਗਏ। ਸਿੱਖਿਆ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੇ ਮੁੱਖ ਮੁੱਦੇ ਤਨਖਾਹ ਅਤੇ ਸੀਨੀਆਰਤਾ ਵਿੱਚ ਬੇਨਿਯਮੀਆਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਪੰਜਾਬ ਸਟੇਟ ਟੀਚਰਜ਼ ਐਲੀਜੀਬਿਲਟੀ ਟੈਸਟ (ਪੀ.ਐਸ.ਟੀ.ਈ.ਟੀ) ਨੂੰ ਸਮੇਂ ਸਿਰ ਕਰਵਾਉਣ ਨਾਲ ਸਬੰਧਤ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਤਨਖਾਹ ਅਤੇ ਸੀਨੀਆਰਤਾ ਵਿੱਚ ਬੇਨਿਯਮੀਆਂ ਨਾਲ ਸਬੰਧਤ ਮੁੱਦੇ ਸਮਰਪਿਤ ਅਨੋਮਲੀ ਕਮੇਟੀ ਕੋਲ ਭੇਜਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਹੋਰ ਸੇਵਾ-ਸਬੰਧਤ ਮਾਮਲਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਐਡਵੋਕੇਟ ਜਨਰਲ ਦੇ ਦਫ਼ਤਰ, ਪ੍ਰਸੋਨਲ ਵਿਭਾਗ  ਅਤੇ ਵਿੱਤ ਵਿਭਾਗ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੀ.ਐਸ.ਟੀ.ਈ.ਟੀ ਨੂੰ ਵੀ ਜਲਦੀ ਤੋਂ ਜਲਦੀ ਕਰਵਾਉਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ, ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ਼ ਪੰਜਾਬ, ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵਰਗੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਨੇ ਉਠਾਏ ਗਏ ਮੁੱਦਿਆਂ ਨੂੰ ਵਿਸਥਾਰ ਨਾਲ ਸੁਣਿਆ। ਉਨ੍ਹਾਂ ਤੁਰੰਤ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਮੁੱਦੇ ਵਿਭਾਗੀ ਪੱਧਰ 'ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਵਿੱਤੀ ਪ੍ਰਭਾਵ ਵਾਲੇ ਮਾਮਲਿਆਂ ਬਾਰੇ, ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਮੰਗਾਂ 'ਤੇ ਸਰਕਾਰ ਵੱਲੋਂ ਪਹਿਲਾਂ ਹੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਇੰਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ, ਜਿਨ੍ਹਾਂ ਵਿੱਚ ਬਲਿਹਾਰ ਸਿੰਘ, ਹਾਕਮ ਸਿੰਘ, ਜਸਪ੍ਰੀਤ ਸਿੰਘ (ਠੇਕਾ ਮੁਲਾਜ਼ਮ ਯੂਨੀਅਨ); ਜਸਵੀਰ ਸਿੰਘ, ਸੁਖਜੀਤ ਸਿੰਘ, ਵਿਕਰਮਜੀਤ ਸਿੰਘ (ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ); ਕੁਲਦੀਪ ਸਿੰਘ, ਪ੍ਰਵੀਨ ਕੁਮਾਰ, ਜਗਮੋਹਨ ਸਿੰਘ (ਸਰਵ ਸਮਗ੍ਰ ਸਿੱਖਿਆ ਅਭਿਆਨ (ਮਿਡ ਡੇ ਮੀਲ) ਦਫ਼ਤਰੀ ਕਰਮਚਾਰੀ ਯੂਨੀਅਨ); ਰਾਹੁਲ ਕੰਬੋਜ, ਜਸਵਿੰਦਰ ਸਿੰਘ, ਹਰਜੀਤ ਕੌਰ (ਪੀ.ਐਸ.ਟੀ.ਈ.ਟੀ ਯੂਨੀਅਨ); ਜਸਪਾਲ ਸਿੰਘ (10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ); ਰਣਜੀਤ ਸਿੰਘ, ਰਾਜੇਸ਼ ਕੁਮਾਰ, ਓਂਕਾਰ ਸਿੰਘ (ਈ.ਟੀ.ਟੀ. ਅਧਿਆਪਕ ਯੂਨੀਅਨ); ਗੁਰਪ੍ਰੀਤ ਸਿੰਘ, ਸੁਰਿੰਦਰ ਪਾਲ ਸਿੰਘ, ਪਰਮਪਾਲ ਸਿੰਘ (ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ); ਸਮਰਜੀਤ ਸਿੰਘ, ਸੁਖਦੀਪ ਸਿੰਘ, ਹਰਮਲ ਸਿੰਘ (ਟੈਟ ਪਾਸ ਕੱਚੇ ਅਧਿਆਪਕ ਯੂਨੀਅਨ); ਤਜਿੰਦਰ ਕੌਰ, ਰਾਜਵਿੰਦਰ ਕੌਰ, ਕਿਰਨਦੀਪ ਕੌਰ (ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ); ਬੇਅੰਤ ਸਿੰਘ, ਬੋਹਰ ਸਿੰਘ, ਮੇਹਰ ਸਿੰਘ (ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ); ਸਰਬਜੀਤ ਕੌਰ, ਅਮਰੀਕ ਸਿੰਘ (ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ); ਆਰਤੀ ਬਾਲੀ, ਹਰਵਿੰਦਰ ਸਿੰਘ, ਬਲਜੀਤ ਸਿੰਘ (ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ਼ ਪੰਜਾਬ) ਅਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement