ਪੰਜਾਬ ਦੇ ਹਸਪਤਾਲਾਂ ਵਿਚ 1 ਜਨਵਰੀ 2019 ਤੋਂ ਮੁਫ਼ਤ ਖੂਨ ਦੀ ਸੁਵਿਧਾ : ਬ੍ਰਹਮ ਮਹਿੰਦਰਾ
Published : Dec 31, 2018, 7:42 pm IST
Updated : Dec 31, 2018, 7:42 pm IST
SHARE ARTICLE
Brahm Mohindra
Brahm Mohindra

ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ 1 ਜਨਵਰੀ 2019 ਤੋਂ ਮੁਫ਼ਤ ਖੂਨ ਦੀ...

ਚੰਡੀਗੜ੍ਹ : ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ 1 ਜਨਵਰੀ 2019 ਤੋਂ ਮੁਫ਼ਤ ਖੂਨ ਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ 'ਤੰਦਰੁਸਤ ਪੰਜਾਬ' ਦੇ ਹਿੱਸੇ ਵਜੋਂ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਬਲੱਡ ਅਤੇ ਬਲੱਡ ਕੰਪੋਨੈਂਟਸ ਮੁਫ਼ਤ ਪ੍ਰਦਾਨ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਮੁਫ਼ਤ ਖੂਨ ਮੁਹੱਈਆ ਕਰਵਾਉਣ ਦੇ ਨਾਲ ਨਾਲ ਸਾਰੇ ਹਸਪਤਾਲਾਂ ਵਿਚ ਖੂਨ ਦੀ 24 ਘੰਟੇ ਉਪਲੱਬਧਤਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਸ੍ਰੀ ਮਹਿੰਦਰਾ ਨੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਉਨ੍ਹਾਂ ਹਜ਼ਾਰਾਂ ਮਰੀਜ਼ਾਂ ਨੂੰ ਲਾਭ ਮਿਲੇਗਾ ਜਿਨ੍ਹਾਂ ਨੂੰ ਸਿਵਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਪ੍ਰੋਸੈਸਿੰਗ ਚਾਰਜਿਜ਼ ਵਜੋਂ ਪ੍ਰਤੀ ਯੂਨਿਟ ਬਲੱਡ ਦੇ ਕ੍ਰਮਵਾਰ 300 ਅਤੇ 500 ਰੁਪਏ ਅਦਾ ਕਰਨੇ ਪੈਂਦੇ ਸਨ।

ਉਨ੍ਹਾਂ ਕਿਹਾ, ''ਹੁਣ ਤੋਂ  ਬਲੱਡ ਅਤੇ ਬਲੱਡ ਕੰਪੋਨੈਂਟਸ ਜਿਵੇਂ ਪੈਕਡ ਆਰ.ਬੀ.ਸੀ., ਫਰੈਸ਼ ਫਰੋਜ਼ਨ ਪਲਾਜ਼ਮਾ, ਕਰਾਇਓਪ੍ਰੈਸੀਪੀਟੇਟ, ਪਲੇਟਲੈਟਸ ਭਰਪੂਰ ਪਲਾਜ਼ਮਾ, ਪਲੇਟਲੈਟ ਕੌਨਸਨਟਰੇਟ ਆਦਿ ਮਰੀਜ਼ਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾਣਗੇ'' ਅਤੇ ਨਾਲ ਹੀ ਕਿਹਾ, ''ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਅਹਿਮ ਫੈਸਲਾ ਸਮਾਜ ਦੇ ਗਰੀਬ ਅਤੇ ਪਛੜੇ ਵਰਗ ਦੀ ਭਲਾਈ ਹਿੱਤ ਲਿਆ ਗਿਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸੜਕੀ ਹਾਦਸਿਆਂ ਜਾਂ ਸਰਜਰੀ ਅਧੀਨ ਮਰੀਜ਼ਾਂ ਦੇ ਕੇਸ ਵਿਚ ਖੂਨ ਪਹਿਲੀ ਸਭ ਤੋਂ ਮਹੱਤਵਪੂਰਨ ਲੋੜ ਹੁੰਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੁੱਲ 116 ਬਲੱਡ ਬੈਂਕ ਹਨ ਜਿਨ੍ਹਾਂ ਵਿਚੋਂ 46 ਸਰਕਾਰ ਦੁਆਰਾ, 6 ਮਿਲਟਰੀ ਦੁਆਰਾ ਅਤੇ 64 ਬਲੱਡ ਬੈਂਕ ਪ੍ਰਾਈਵੇਟ ਸੰਸਥਾਵਾਂ ਦੁਆਰਾ ਚਲਾਏ ਜਾ ਰਹੇ ਹਨ। ਸੂਬੇ ਦੇ ਵਸਨੀਕਾਂ ਨੂੰ ਬਿਹਤਰ ਮੈਡੀਕਲ ਸੇਵਾਵਾਂ ਯਕੀਨੀ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਸਰਕਾਰੀ ਬਲੱਡ ਬੈਂਕਾਂ ਦੁਆਰਾ ਬਲੱਡ ਦੇ 2 ਲੱਖ 26 ਹਜ਼ਾਰ ਯੂਨਿਟ ਇਕੱਤਰ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਬਲੱਡ ਅਤੇ ਬਲੱਡ ਕੰਪੋਨੈਂਟਸ ਮੁਫ਼ਤ ਮੁਹੱਈਆ ਕਰਵਾਉਣ ਹਿੱਤ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ। ਸ੍ਰੀ ਮਹਿੰਦਰਾ ਨੇ ਦੱਸਿਆ ਕਿ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ 'ਈ-ਰਕਤਕੋਸ਼' ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਵੈੱਬ ਸਹੂਲਤ ਵਿਸ਼ੇਸ਼ ਬਲੱਡ ਗਰੁੱਪ ਅਤੇ ਬਲੱਡ ਕੰਪੋਨੈਂਟਸ ਦੀ ਉਪਲੱਬਧਤਾ ਅਤੇ ਵਿਸ਼ੇਸ਼ ਬਲੱਡ ਬੈਂਕ ਵਿਚ ਇਸ ਦੀ ਮਿਕਦਾਰ ਚੈੱਕ ਕਰਨ ਲਈ ਸਾਰੇ ਜ਼ਰੂਰਤਮੰਦਾਂ ਲਈ ਸਹਾਈ ਸਿੱਧ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement