ਸਰਕਾਰ ਨੇ ਲੰਗਰ ਤੋਂ ਹਟਾਇਆ ਜੀ.ਐਸ.ਟੀ., ਨੋਟੀਫਿਕੇਸ਼ਨ ਜਾਰੀ
Published : Dec 31, 2018, 3:48 pm IST
Updated : Dec 31, 2018, 3:48 pm IST
SHARE ARTICLE
Langar
Langar

ਕੇਂਦਰ ਸਰਕਾਰ ਵਲੋਂ ਲੰਗਰ ਤੋਂ ਜੀ.ਐਸ.ਟੀ. ਹਟਾਉਣ ਦੇ ਫ਼ੈਸਲੇ ਨੂੰ ਅਮਲੀ ਜਾਮਾ...

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਲੰਗਰ ਤੋਂ ਜੀ.ਐਸ.ਟੀ. ਹਟਾਉਣ ਦੇ ਫ਼ੈਸਲੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਨੋਟਿਸ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਸੇਵਾ ਭੋਜ ਯੋਜਨਾ ਤਹਿਤ ਗੁਰਦੁਆਰਿਆਂ, ਮੰਦਰਾਂ ਅਤੇ ਚਰਚਾਂ ਦੇ ਲੰਗਰ ‘ਤੇ ਲੱਗਿਆ ਜੀ.ਐਸ.ਟੀ. ਹਟਾ ਦਿਤਾ ਗਿਆ ਹੈ। ਨੋਟੀਫਿਕੇਸ਼ਨ ਦੇ ਮੁਤਾਬਕ ਕੇਂਦਰ ਸਰਕਾਰ ਵਲੋਂ ਲੰਗਰ ‘ਤੇ ਲੱਗਿਆ ਜੀ.ਐਸ.ਟੀ. ਵਾਪਸ ਵੀ ਕੀਤਾ ਜਾਵੇਗਾ।

LangarLangarਦੱਸ ਦਈਏ ਕਿ ਕੇਂਦਰ ਸਰਕਾਰ ਨੇ 1 ਅਗਸਤ ਨੂੰ ਲੰਗਰ ਤੋਂ ਜੀ.ਐਸ.ਟੀ. ਹਟਾਉਣ ਦੀ ਫ਼ੈਸਲਾ ਕੀਤਾ ਸੀ। ਹੁਣ ਕੇਂਦਰ ਨੇ ਇਸ ਫ਼ੈਸਲੇ ਨੂੰ ਨੇਪਰੇ ਚਾੜ੍ਹ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸਬੰਧਤ ਧਾਰਮਿਕ ਸੰਸਥਾਵਾਂ ਨੂੰ ਅਪਣੇ-ਆਪ ਨੂੰ ਰਜਿਸਟਰਡ ਕਰਵਾਉਣਾ ਹੋਵੇਗਾ ਅਤੇ ਸਰਕਾਰ ਇਨ੍ਹਾਂ ਸੰਸਥਾਵਾਂ ਨੂੰ ਤਿੰਨ ਮਹੀਨੇ ਦਾ ਜੀ.ਐਸ.ਟੀ. ਵਾਪਸ ਕਰੇਗੀ। ਇਸ ਲਈ ਨੋਡਲ ਅਧਿਕਾਰੀ ਵੀ ਨਿਯੁਕਤ ਕਰ ਦਿਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement