ਭਾਰਤ ਨੂੰ ਆਲਮੀ ਤਾਕਤ ਬਣਾਉਣ ਲਈ ਨੌਜਵਾਨ ਅੱਗੇ ਆਉਣ- ਰਾਣਾ ਕੇ.ਪੀ. ਸਿੰਘ
Published : Dec 31, 2018, 7:32 pm IST
Updated : Dec 31, 2018, 7:32 pm IST
SHARE ARTICLE
Speaker calls upon youth to come forward to make India world power
Speaker calls upon youth to come forward to make India world power

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਥੇ ਪੰਜਾਬ ਯੂਨੀਵਰਸਿਟੀ ਵਿਚ ਕਰਵਾਏ ਗਏ 34ਵੇਂ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ...

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਥੇ ਪੰਜਾਬ ਯੂਨੀਵਰਸਿਟੀ ਵਿਚ ਕਰਵਾਏ ਗਏ 34ਵੇਂ ਉੱਤਰੀ ਜ਼ੋਨ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿਚ ਅੱਜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਵੰਡੇ। ਇਸ ਪੰਜ-ਰੋਜ਼ਾ ਯੁਵਕ ਮੇਲੇ ਦਾ ਸਮਾਪਤੀ ਸਮਾਰੋਹ ਯੂਨੀਵਰਸਿਟੀ ਦੇ ਲਾਅ-ਆਡੀਟੋਰੀਅਮ ਵਿਚ ਕਰਾਇਆ ਗਿਆ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਸਿੱਖਿਆ ਦੇ ਖੇਤਰ ਵਿਚ ਬਹੁਤ ਵੱਡਾ ਨਾਂ ਹੈ, ਜਿਸ 'ਤੇ ਸਾਰਿਆਂ ਨੂੰ ਮਾਣ ਹੈ।

aਯੁਵਕ ਮੇਲੇ ਦੇ ਜੇਤੂਆਂ ਨੂੰ ਇਨਾਮ ਵੰਡਦੇ ਹੋਏ ਪੰਜਾਬ ਵਿਧਾਨ ਸਭਾ ਸਪੀਕਰ ਤੇ ਹੋਰ ਸ਼ਖਸੀਅਤਾਂਇਸ ਯੂਨੀਵਰਸਿਟੀ ਦੇ ਪੈਦਾ ਕੀਤੇ ਉੱਘੇ ਅਰਥਸ਼ਾਸਤਰੀ, ਸਿੱਖਿਆਸ਼ਾਸਤਰੀ, ਸਾਇੰਸਦਾਨ, ਡਾਕਟਰ ਅਤੇ ਸਿਆਸਤਦਾਨ ਪੂਰੇ ਦੇਸ਼ ਦਾ ਮਾਣ ਬਣੇ ਹਨ। ਨੱਕੋ-ਨੱਕ ਭਰੇ ਲਾਅ ਆਡੀਟੋਰੀਅਮ ਵਿਚ ਬੈਠੇ ਵਿਦਿਆਰਥੀਆਂ ਨੂੰ ਮੁਖ਼ਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਉਹ ਦੇਸ਼ ਦਾ ਭਵਿੱਖ ਹਨ ਅਤੇ ਦੇਸ਼ ਨੂੰ ਤਰੱਕੀ ਦੇ ਪੰਧ 'ਤੇ ਹੋਰ ਅੱਗੇ ਲਿਜਾਣ ਦਾ ਜ਼ਿੰਮਾ ਉਨ੍ਹਾਂ ਦਾ ਹੈ। ਸ੍ਰੀ ਰਾਣਾ ਕੇ.ਪੀ. ਸਿੰਘ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਨੂੰ ਗੁਲਾਮੀ, ਗ਼ਰੀਬੀ ਅਤੇ ਪੱਛੜੇਪਣ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਾਉਣ ਵਾਲੀਆਂ ਮਹਾਨ ਸ਼ਖ਼ਸੀਅਤਾਂ ਤੋਂ ਸੇਧ ਲੈਣ ਤਾਂ ਜੋ ਭਾਰਤ ਨੂੰ ਵਿਸ਼ਵ ਸ਼ਕਤੀ ਬਣਾਇਆ ਜਾ ਸਕੇ।

ਆਪਣੇ ਵਿਦਿਆਰਥੀ ਜੀਵਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਬੇਹੱਦ ਅਹਿਮ ਪੜਾਅ ਹੁੰਦਾ ਹੈ, ਜੋ ਉਮਰ ਭਰ ਯਾਦਾਂ ਵਿਚੋਂ ਕਦੇ ਵੀ ਮਨਫ਼ੀ ਨਹੀਂ ਹੁੰਦਾ। ਇਸ ਤਰ੍ਹਾਂ ਦੇ ਯੁਵਕ ਮੇਲੇ ਵਿਦਿਆਰਥੀ ਜੀਵਨ ਨੂੰ ਹੋਰ ਰੰਗਲਾ ਬਣਾਉਂਦੇ ਹਨ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਅਤੇ ਪ੍ਰਬੰਧਕੀ ਸਕੱਤਰ ਸ੍ਰੀ ਨਿਰਮਲ ਜੌੜਾ ਅਤੇ ਹੋਰਾਂ ਨੂੰ ਇਸ ਯੁਵਕ ਮੇਲੇ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ।

ਉਨ੍ਹਾਂ ਨੇ ਇਸ ਯੁਵਕ ਮੇਲੇ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਇਨਾਮ ਵੰਡੇ। ਉਨ੍ਹਾਂ ਨੇ ਜੇਤੂਆਂ ਨੂੰ ਇਸੇ ਤਰ੍ਹਾਂ ਅੱਗੇ ਵਧਦੇ ਰਹਿਣ ਅਤੇ ਜਿੱਤ ਨਾ ਸਕਣ ਵਾਲਿਆਂ ਨੂੰ ਮਾਯੂਸ ਨਾ ਹੋਣ ਬਲਕਿ ਅੱਗੇ ਤੋਂ ਹੋਰ ਤਕੜੇ ਹੋ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement