
ਨਾਗਰਿਕਤਾ ਕਾਨੂੰਨ ਖਿਲਾਫ਼ ਪ੍ਰਦਰਸ਼ਨ ਦਾ ਐਲਾਨ
ਚੰਡੀਗੜ੍ਹ : ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਬੀਤੇ ਦਿਨ ਪੰਜਾਬ ਕਾਂਗਰਸ ਵਲੋਂ ਰੋਸ ਮਾਰਚ ਕੱਢਿਆ ਗਿਆ ਸੀ। ਇਸ ਰੋਸ ਮਾਰਚ 'ਚ ਵੱਡੀ ਗਿਣਤੀ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ ਸੀ। ਹੁਣ ਪੰਜਾਬ ਦੇ ਵਿਦਿਆਰਥੀ ਸੰਗਠਨ ਵੀ ਨਵੇਂ ਸਾਲ ਦੀ ਆਮਦ ਮੌਕੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ਼ ਪ੍ਰਦਰਸ਼ਨ ਕਰਨ ਦੇ ਰੌਂਅ 'ਚ ਹਨ। ਇਸ ਸਬੰਧੀ ਵਿਦਿਆਰਥੀਆਂ ਨੇ ਬਕਾਇਦਾ ਐਲਾਨ ਵੀ ਕਰ ਦਿਤਾ ਹੈ।
Photo
ਵਿਦਿਆਰਥੀ ਜਥੇਬੰਦੀਆਂ ਅਨੁਸਾਰ ਬੁੱਧਵਾਰ ਨੂੰ ਨਾਗਿਰਕਤਾ ਸੋਧ ਕਾਨੂੰਨ ਤੇ ਐਨਆਰਸੀ ਵਿਰੁਧ ਰੋਸ ਪ੍ਰਦਰਸ਼ਨ ਕਰਨਗੇ। ਪ੍ਰਦਰਸ਼ਨ ਵਿਚ ਪੰਜਾਬ ਦੀਆਂ ਸਾਰੀਆਂ ਯੂਨੀਵਰਸਟੀਆਂ ਅਤੇ ਕਾਲਜਾਂ ਦੇ ਖੱਬੇਪੱਖੀ ਸੰਗਠਨਾਂ ਨਾਲ ਜੁੜੇ ਵਿਦਿਆਿਰਥੀ ਭਾਗ ਲੈਣਗੇ।
Photo
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਰੋਧ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਕਰਨ ਲਈ ਕਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਦਰਸ਼ਨ ਕਰਨ 'ਤੇ ਕੋਈ ਇਤਰਾਜ਼ ਨਹੀਂ ਹੈ। ਪਰ ਜੇਕਰ ਕਿਸੇ ਨੇ ਪ੍ਰਦਰਸ਼ਨਾਂ ਦੀ ਆੜ ਹੇਠ ਕਾਨੂੰਨ ਨੂੰ ਹੱਥ 'ਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Photo
ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਵਿਰੋਧ ਜਤਾਉਣ ਦਾ ਸਭ ਨੂੰ ਬਰਾਬਰ ਸਵਿਧਾਨਕ ਅਧਿਕਾਰ ਹੈ। ਪਰ ਪ੍ਰਦਰਸ਼ਨਾਂ ਦੀ ਆੜ 'ਚ ਮਾਹੌਲ ਨੂੰ ਖ਼ਰਾਬ ਕਰਨ ਦੀ ਕਿਸੇ ਨੂੰ ਵੀ ਇਜ਼ਾਜਤ ਨਹੀਂ ਦਿਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਦਿਆਿਰਥੀਆਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ 'ਤੇ ਕੋਈ ਇਤਰਾਜ਼ ਨਹੀਂ ਹੈ।