'ਆਪ' ਦੇ ਸੂਬਾ ਸਹਿ-ਇੰਚਾਰਜ ਰਾਘਵ ਚੱਢਾ 1 ਜਨਵਰੀ ਤੋਂ 2 ਰੋਜਾ ਪੰਜਾਬ ਦੌਰੇ ਤੇ
Published : Dec 31, 2020, 5:08 pm IST
Updated : Dec 31, 2020, 5:08 pm IST
SHARE ARTICLE
 AAP's state co-incharge Raghav Chadha on two-day Punjab tour
AAP's state co-incharge Raghav Chadha on two-day Punjab tour

ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਹੋਣਗੇ ਨਤਮਸਤਕ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵ-ਨਿਯੁਕਤ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨਵੇਂ ਸਾਲ ਮੌਕੇ 2 ਰੋਜ਼ਾ ਪੰਜਾਬ ਦੌਰੇ ਉੱਤੇ ਆ ਰਹੇ ਹਨ। ਪਾਰਟੀ ਹੈਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਸਕੱਤਰ ਗਗਨਦੀਪ ਚੱਢਾ

Raghav Chadha Raghav Chadha

ਮਾਝਾ ਜੁਆਇੰਟ ਸਕੱਤਰ ਅਸੋਕ ਤਲਵਾਰ ਅਤੇ ਮਾਝਾ ਜੁਆਇੰਟ ਸਕੱਤਰ ਬਲਜੀਤ ਖਹਿਰਾ ਨੇ ਦੱਸਿਆ ਕਿ ਪਹਿਲੀ ਜਨਵਰੀ ਨੂੰ ਸਹਿ ਇੰਚਾਰਜ ਰਾਘਵ ਚੱਢਾ ਗੁਰੂ ਕੀ ਨਗਰੀ ਅੰਮ੍ਰਿਤਸਰ 'ਚ ਪੁੱਜਕੇ ਸਭ ਤੋਂ ਪਹਿਲਾਂ 11.30 ਵਜੇ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਣਗੇ ਅਤੇ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਨਗੇ। ਸ੍ਰੀ ਹਰਿਮੰਦਰ ਸਾਹਿਬ ਵਿੱਖੇ ਪੰਜਾਬ, ਪੰਜਾਬੀਅਤ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਨਗੇ। ਇਸ ਤੋਂ ਪਿੱਛੋਂ ਰਾਘਵ ਚੱਢਾ ਸ਼੍ਰੀ ਦੁਰਗਿਆਣਾ ਮੰਦਰ ਵਿੱਚ ਪੰਜਾਬ ਦੀ ਖੁਸ਼ਹਾਲੀ ਲਈ ਪ੍ਰਾਥਨਾ ਕਰਨਗੇ।

AAPAAP

'ਆਪ' ਆਗੂਆਂ ਨੇ ਕਿਹਾ ਕਿ ਪਹਿਲੇ ਦਿਨ ਦੇ ਦੌਰੇ ਦੌਰਾਨ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਮਾਂਝੇ ਖੇਤਰ ਦੇ ਪਾਰਟੀ ਆਗੂਆਂ, ਸੂਬਾ ਆਗੂਆਂ ਅਤੇ ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਉੱਤੇ ਵਿਚਾਰ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਮੌਜੂਦਾ ਲੋਟੂ ਕਾਂਗਰਸੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਕਰਨ ਦੇ ਮੁੱਦੇ ਤੇ ਸਰਕਾਰ ਨੂੰ ਘੇਰਨ ਲਈ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਸ ਤੋਂ ਬਿਨਾਂ ਫਰਵਰੀ ਮਹੀਨੇ ਵਿਚ ਆ ਰਿਹਾਂ ਸ਼ਹਿਰੀ ਚੋਣਾਂ ਸਬੰਧੀ ਵੀ ਰਣਨੀਤੀ ਘੜੀ ਜਾਵੇਗੀ।

ਆਪ ਆਗੂਆਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਲੋਕ ਮੌਜੂਦਾ ਰਾਜਸੀ ਪਾਰਟੀਆਂ ਤੋਂ ਖਹਿੜਾ ਛੁਡਵਾਉਣ ਦਾ ਮਨ ਬਣਾ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਪੰਜਾਬ ਦੀ ਖੁਸ਼ਹਾਲੀ ਲਈ ਕੰਮ ਕਰਨ ਲਈ ਤਤਪਰ ਹਨ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਵਰਗੇ ਨੌਜਵਾਨ ਅਤੇ ਪੜ੍ਹੇ ਲਿਖੇ ਆਗੂ ਨੂੰ ਪੰਜਾਬ ਦਾ ਸਹਿ ਇੰਚਾਰਜ ਲਗਾਉਣ ਨਾਲ ਸੂਬੇ ਦੇ ਨੌਜਵਾਨ ਸਮੇਤ ਸਾਰੇ ਵਰਗ ਪਾਰਟੀ ਨਾਲ ਜੁਡਨਗੇ। ਆਪ ਆਗੂਆਂ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਵਿਰੋਧੀ ਫੈਸਲਿਆਂ ਬਾਰੇ ਵਿਚਾਰ ਵਟਾਂਦਰੇ ਕਰਨ ਉਪਰੰਤ ਅਗਲੀ ਰਣਨੀਤੀ ਨੂੰ ਅਮਲੀ ਰੂਪ ਲਾਗੂ ਕਰਨ ਸਬੰਧੀ ਵੀ ਨਿਰਣੇ ਲਏ ਜਾਣਗੇ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement