ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਪੰਜਾਬ ਵਾਸੀਆਂ ਨੂੰ ਸਮਰਪਿਤ
Published : Dec 31, 2020, 6:04 pm IST
Updated : Dec 31, 2020, 6:04 pm IST
SHARE ARTICLE
Capt Amarinder dedicates Chandigarh-Kharar elevated corridor to citizens of Punjab
Capt Amarinder dedicates Chandigarh-Kharar elevated corridor to citizens of Punjab

ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਨਵੇਂ ਸਾਲ ਦੇ ਤੋਹਫੇ ਵਜੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਨਵੇਂ ਸਾਲ ਦੇ ਤੋਹਫੇ ਵਜੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ। ਇਹ ਕੌਰੀਡੋਰ ਇਸ ਖੇਤਰ ਦੇ ਆਰਥਿਕ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ ਅਤੇ ਇਸ ਰਾਸਤੇ ਲੱਗਦੇ ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

Capt Amrinder SinghCapt Amrinder Singh

ਮੁੱਖ ਮੰਤਰੀ ਨੇ ਕਿਹਾ ਕਿ ਇਸ ਕੌਰੀਡੋਰ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਜਿਹੜਾ ਚੰਡੀਗੜ੍ਹ ਦੇ ਸੈਕਟਰ 39 ਦੇ ਚੌਕ ਤੋਂ ਸ਼ੁਰੂ ਹੋ ਕੇ ਖਾਨਪੁਰ ਤੱਕ 10 ਕਿਲੋਮੀਟਰ 185 ਮੀਟਰ ਲੰਬਾ ਹੈ, ਇਸ ਖੇਤਰ ਦੇ ਲੋਕਾਂ ਦੀ ਪੁਰਾਣੀ ਮੰਗ ਪੂਰੀ ਹੋ ਗਈ ਹੈ। 28 ਦਸੰਬਰ ਨੂੰ ਤੀਜੇ ਫੇਜ਼ ਦੀ ਸ਼ੁਰੂਆਤ ਦੇ ਨਾਲ ਇਹ ਪ੍ਰਾਜੈਕਟ 96 ਫੀਸਦੀ ਪੂਰਾ ਹੋ ਗਿਆ ਜਦੋਂ ਕਿ ਬਾਕੀ ਬਚਦਾ ਹਿੱਸਾ (ਖਾਨਪੁਰ ਵਿਖੇ ਸੜਕ ਦਾ ਇਕ ਪਾਸਾ) ਜਨਵਰੀ 2021 ਦੇ ਅੱਧ ਤੱਕ ਪੂਰਾ ਹੋ ਜਾਵੇਗਾ।

Kharar HighwayKharar Highway

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਂਤਮਈ ਢੰਗ ਨਾਲ ਜ਼ਮੀਨ ਗ੍ਰਹਿਣ ਕਰਨ ਅਤੇ ਜ਼ਮੀਨ ਮਾਲਕਾਂ ਦੀ ਮੁੜ ਵਿਵਸਥਾ ਨੇਪਰੇ ਚਾੜ੍ਹਨ ਲਈ ਸਿਵਲ ਪ੍ਰਸ਼ਾਸਨ ਨੂੰ ਮੁਬਾਰਕਬਾਦ ਦਿੱਤੀ ਅਤੇ ਤੇਜ਼ੀ ਨਾਲ ਪ੍ਰਾਜੈਕਟ ਮੁਕੰਮਲ ਕਰਨ ਲਈ ਕੌਮੀ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੀ ਸਲਾਹੁਤਾ ਵੀ ਕੀਤੀ। ਇਹ ਪ੍ਰਾਜੈਕਟ ਸੂਬੇ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਬਣੀਆਂ ਰੁਕਾਵਟਾਂ ਕਰਕੇ ਕਾਫੀ ਲੇਟ ਹੋ ਗਿਆ ਸੀ।

Capt Amarinder dedicates Chandigarh-Kharar elevated corridor to citizens of PunjabCapt Amarinder dedicates Chandigarh-Kharar elevated corridor to citizens of Punjab

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਕਾਰਜਕਾਲ ਸੰਭਾਲਿਆ ਸੀ ਤਾਂ ਉਨ੍ਹਾਂ ਦੀ ਸਰਕਾਰ ਨੂੰ ਬਦਲਵੇਂ ਟ੍ਰੈਫਿਕ ਦੀ ਅਸਫਲਤਾ, ਬਿਜਲੀ ਬੋਰਡ ਵੱਲੋਂ ਹਾਈ ਟੈਨਸ਼ਨ ਤਾਰਾਂ ਨੂੰ ਨਾ ਬਦਲਣਾ, ਜ਼ਮੀਨ ਮਾਲਕਾਂ ਵੱਲੋਂ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਗ੍ਰਹਿਣ ਕੀਤੀ ਜ਼ਮੀਨ ਨੂੰ ਖਾਲੀ ਨਾ ਕਰਨਾ, ਕਈ ਅਦਾਲਤੀ ਕੇਸ ਅਤੇ ਰੋਕ ਦੇ ਹੁਕਮਾਂ ਦੇ ਰੂਪ ਵਿੱਚ ਪੁਰਾਣੀ ਸਰਕਾਰ ਦੀਆਂ ਨਾਕਾਮੀਆਂ ਵਿਰਸੇ ਵਿੱਚ ਮਿਲੀਆਂ।

Punjab GovtPunjab Govt

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਵੱਖ-ਵੱਖ ਸਮੱਸਿਆਵਾਂ ਨੂੰ ਹੱਲ ਕਰਨਾ ਸ਼ੁਰੂ ਕੀਤਾ ਗਿਆ ਜਿਨ੍ਹਾਂ ਵਿੱਚ ਬਿਜਲੀ ਬੋਰਡ ਵੱਲੋਂ ਹਾਈ ਟੈਨਸ਼ਨ ਤਾਰਾਂ ਨੂੰ ਬਦਲਣਾ, ਗ੍ਰਹਿਣ ਕੀਤੀ ਜ਼ਮੀਨ ਬਦਲੇ ਮਾਲਕਾਂ ਨੂੰ 99 ਫੀਸਦੀ ਮੁਆਵਜ਼ਾ ਦੇਣਾ ਯਕੀਨੀ ਬਣਾਉਣਾ, ਗ੍ਰਹਿਣ ਕੀਤੇ 50 ਢਾਂਚਿਆਂ ਨੂੰ ਖਾਲੀ ਕਰਵਾ ਕੇ ਢਾਹੁਣਾ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਕੁਸ਼ਲ ਕਾਨੂੰਨੀ ਟੀਮ ਵੱਲੋਂ ਕਾਨੂੰਨੀ ਅੜਚਣਾਂ ਦੂਰ ਕੀਤੀਆਂ ਗਈਆਂ ਅਤੇ ਰੋਕ ਦੇ ਹੁਕਮ ਹਟਾਏ ਗਏ।

Captain Amarinder SinghCaptain Amarinder Singh

ਇਸ ਤੋਂ ਇਲਾਵਾ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ 8 ਮਾਰਸ਼ਲਾਂ ਦੀ ਅਗਵਾਈ ਹੇਠ ਵਿਸ਼ੇਸ਼ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਲੌਕਡਾਊਨ ਦੌਰਾਨ ਕੰਮ ਜਾਰੀ ਰੱਖਣ ਲਈ ਜਗ੍ਹਾਂ 'ਤੇ ਮਜ਼ਦੂਰਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਜ਼ਿਕਰਯੋਗ ਹੈ ਕਿ ਇਹ ਪ੍ਰਾਜੈਕਟ 9 ਜੂਨ 2016 ਨੂੰ ਸ਼ੁਰੂ ਹੋਇਆ ਸੀ ਅਤੇ ਪਹਿਲੇ ਪੜਾਅ ਵਿੱਚ ਸੈਕਟਰ 39 ਚੌਕ-ਵੇਰਕਾ ਚੌਕ ਤੋਂ ਬਲੌਗੀ ਅੰਡਰਪਾਸ ਲੋਕਾਂ ਲਈ 25 ਸਤੰਬਰ 2020 ਨੂੰ ਖੋਲ੍ਹਿਆ ਗਿਆ। ਇਸੇ ਤਰ੍ਹਾਂ ਦੂਜੇ ਪੜਾਅ ਵਿੱਚ ਲੁਧਿਆਣਾ ਵੱਲ ਫਲਾਈਓਵਰ (ਦੇਸੂਮਾਜਰਾ ਤੋਂ ਖਾਨਪੁਰ) 12 ਦਸੰਬਰ 2020 ਅਤੇ ਤੀਜੇ ਪੜਾਅ ਵਿੱਚ ਦਾਉਂ ਤੋਂ ਦੇਸੂਮਾਜਰਾ ਤੱਕ 28 ਦਸੰਬਰ 2020 ਨੂੰ ਸ਼ੁਰੂ ਹੋਇਆ।

Chandigarh-Kharar highwayChandigarh-Kharar highway

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਇਸ ਕੌਮੀ ਹਾਈਵੇ ਪ੍ਰਾਜੈਕਟ ਨੂੰ ਪੰਜਾਬ ਵਿੱਚ ਸ਼ੁਰੂ ਕਰਨ ਲਈ ਕੇਂਦਰੀ ਮੰਤਰੀ ਨਿਤੀਨ ਗਡਕਰੀ ਦਾ ਧੰਨਵਾਦ ਕੀਤਾ। ਅਜਿਹੇ ਹੀ ਹੋਰ ਕੌਮੀ ਹਾਈਵੇ ਪ੍ਰਾਜੈਕਟਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੱਟੜਾ-ਦਿੱਲੀ 16 ਲੇਨ ਐਕਸਪ੍ਰੈਸਵੇਅ ਅਤੇ ਹੋਰ ਕਈ ਪ੍ਰਾਜੈਕਟਾਂ ਉਤੇ ਕੰਮ ਚੱਲ ਰਿਹਾ ਹੈ ਜਿਨ੍ਹਾਂ ਦੀ ਜ਼ਮੀਨ ਗ੍ਰਹਿਣ ਕਰਨ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਹਾਲੀ ਜ਼ਿਲੇ ਵਿੱਚ ਲਾਂਡਰਾ ਵਿਖੇ ਸੂਬਾਈ ਹਾਈਵੇ ਪ੍ਰਾਜੈਕਟ ਲਈ 27 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।

Chandigarh-Kharar highwayChandigarh-Kharar highway

ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਜੋ ਮੁਹਾਲੀ ਤੋਂ ਵਿਧਾਇਕ ਵੀ ਹਨ, ਨੇ ਬੋਲਦਿਆਂ ਕਿਹਾ ਕਿ ਇਸ ਪ੍ਰਾਜੈਕਟ ਵਿੱਚ ਇਕਹਿਰੇ ਥੰਮ੍ਹਾਂ ਦੇ ਸਹਾਰੇ 3.2 ਕਿਲੋਮੀਟਰ ਲੰਬਾ ਛੇ ਮਾਰਗੀ ਐਲੀਵੇਟ ਕੌਰੀਡੋਰ, ਤਿੰਨ ਅੰਡਰਪਾਸ (ਬਲੌਂਗੀ, ਦਾਉਂ ਤੇ ਏਅਰਪੋਰਟ ਰੋਡ) ਅਤੇ ਖਾਨਪੁਰ ਵਿਖੇ ਲੁਧਿਆਣਾ ਤੇ ਰੋਪੜ ਰੋਡ ਨੂੰ ਜੋੜਦਾ ਇਕ ਵੱਡਾ ਇੰਟਰਚੇਜ ਸ਼ਾਮਲ ਹੈ। ਇਸ ਪ੍ਰਾਜੈਕਟ ਦੇ ਨਾਲ ਰੋਜ਼ਾਨਾ ਵੱਡੀ ਗਿਣਤੀ ਵਿੱਚ ਜਾਂਦੇ ਰਾਹਗੀਰਾਂ ਨੂੰ ਵੱਡਾ ਫਾਇਦਾ ਹੋਵੇਗਾ। ਇਥੇ ਲੱਗਦੇ ਟ੍ਰੈਫਿਕ ਜਾਮ ਖਤਮ ਹੋਣਗੇ ਜੋ ਲੋਕਾਂ ਲਈ ਪ੍ਰੇਸ਼ਾਨੀ ਅਤੇ ਮੁਸ਼ਕਲ ਦਾ ਕਾਰਨ ਬਣਦੇ ਸਨ। ਉਨ੍ਹਾਂ ਕਿਹਾ ਕਿ ਜੋ ਲੋਕ ਰੋਜ਼ਾਨਾ ਟ੍ਰਾਈਸਿਟੀ ਜਾਂਦੇ ਹਨ, ਉਨ੍ਹਾਂ ਨੂੰ ਵਿਸ਼ੇਸ਼ ਕਰਕੇ ਫਾਇਦਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement