ਮਾਤਾ ਤ੍ਰਿਪਤਾ ਮਹਿਲਾ ਯੋਜਨਾ ਮਹਿਲਾ ਸਸ਼ਕਤੀਕਰਨ ਲਈ ਲਾਹੇਵੰਦ ਸਿੱਧ ਹੋਵੇਗੀ: ਅਰੁਣਾ ਚੌਧਰੀ
Published : Dec 31, 2020, 5:38 pm IST
Updated : Dec 31, 2020, 5:38 pm IST
SHARE ARTICLE
Aruna Chaudhary
Aruna Chaudhary

ਲਗਭਗ 7,96,030 ਮਹਿਲਾ-ਮੁਖੀ ਪਰਿਵਾਰ ਲਾਭ ਲੈਣ ਯੋਗ ਹੋਣਗੇ

ਚੰਡੀਗੜ੍ਹ: ਪੰਜਾਬ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਅਹਿਮ ਭੂਮਿਕਾ ਨਿਭਾਏਗੀ। ਮਾਤਾ ਤ੍ਰਿਪਤਾ ਮਹਿਲਾ ਯੋਜਨਾ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਚੌਧਰੀ ਨੇ ਕਿਹਾ ਕਿ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਮਹਿਲਾ-ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਇਸ ਨੀਤੀ ਨੂੰ ਲਾਗੂ ਕਰਨ ਵਾਸਤੇ ਆਪਣੀ ਸਹਿਮਤੀ ਦੇ ਦਿੱਤੀ ਹੈ।

Aruna ChaudharyAruna Chaudhary

ਜਨਗਣਨਾ 2011 ਅਨੁਸਾਰ ਲਗਭਗ 7,96,030 ਪਰਿਵਾਰਾਂ ਦੀਆਂ ਮੁਖੀ ਮਹਿਲਾਵਾਂ ਹਨ। ਇਸ ਨਵੀਂ ਨੀਤੀ ਦਾ ਉਦੇਸ਼ ਪੰਜਾਬ ਵਿਚ ਮਹਿਲਾ-ਮੁਖੀ ਪਰਿਵਾਰਾਂ (ਡਬਲਿਊ.ਐਚ.ਐਚ.) ਜਿੱਥੇ ਪਰਿਵਾਰ ਵਿੱਚ ਕਮਾਉਣ ਅਤੇ ਫੈਸਲੇ ਲੈਣ ਵਾਲੀ ਇਕੱਲੀ ਬਾਲਗ ਮਹਿਲਾ ਹੈ, ਦਾ ਸਸ਼ਕਤੀਕਰਨ ਕਰਨਾ ਹੈ। 

Capt Amrinder SinghCapt Amrinder Singh

ਚੌਧਰੀ ਨੇ ਕਿਹਾ ਕਿ ਇਹ ਅਨੁਮਾਨ ਲਗਾਇਆ ਗਿਆ ਹੈ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਵਾਸਤੇ ਪ੍ਰਸਾਰ ਅਤੇ ਪਹੁੰਚ ਪ੍ਰੋਗਰਾਮਾਂ ਲਈ ਸਾਲਾਨਾ 177.1 ਕਰੋੜ ਰੁਪਏ ਖਰਚੇ ਜਾਣਗੇ। ਇਸ ਯੋਜਨਾ ਤਹਿਤ ਪਰਿਵਾਰ ਦਾ ਮੁਖੀ ਇੱਕ ਵਿਧਵਾ/ਇਕੱਲੀ ਰਹਿ ਰਹੀ ਮਹਿਲਾ/ਪਰਿਵਾਰ ਤੋਂ ਅਲੱਗ ਰਹਿ ਰਹੀ ਮਹਿਲਾ/ਤਲਾਕਸ਼ੁਦਾ ਔੌਰਤ/ਅਣਵਿਆਹੀ ਮਹਿਲਾ ਹੋਣੀ ਚਾਹੀਦੀ ਹੈ ਅਤੇ ਉਹ ਪਰਿਵਾਰ ਵਿੱਚ ਕਮਾਉਣ ਵਾਲੀ ਇਕੱਲੀ ਮੈਂਬਰ ਹੋਣੀ ਚਾਹੀਦੀ ਹੈ।

Punjab GovtPunjab Govt

ਇਸ ਮਹਿਲਾ ਪੱਖੀ ਪਹਿਲ ਦਾ ਮੁੱਖ ਉਦੇਸ਼ ਸੂਬੇ ਦੇ ਸਾਰੇ ਲੋੜਵੰਦ ਮਹਿਲਾ-ਮੁਖੀ ਪਰਿਵਾਰਾਂ ਤੱਕ ਪਹੁੰਚ ਕਰਨਾ ਹੈ ਤਾਂ ਜੋ ਇਨ੍ਹਾਂ ਪਰਿਵਾਰਾਂ ਨੂੰ ਸੇਵਾਵਾਂ/ਲਾਭ ਮੁਹੱਈਆ ਕਰਵਾਏ ਜਾ ਸਕਣ ਅਤੇ ਜ਼ਿੰਦਗੀ ਦੇ ਹਰੇਕ ਖੇਤਰ ਵਿੱਚ ਸਿਹਤ ਸੰਭਾਲ, ਸਿੱਖਿਆ, ਰੁਜ਼ਗਾਰ, ਸੁਰੱਖਿਆ ਅਤੇ ਮਾਣ ਸਨਮਾਨ ਦੇ ਸਬੰਧ ਵਿੱਚ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਸਕੀਮ ਉਨ੍ਹਾਂ ਪਹਿਲੂਆਂ ਅਤੇ ਜ਼ਰੂਰਤਾਂ ਨੂੰ ਕਵਰ ਕਰਨ ਲਈ ਨਵੀਂ ਪਹਿਲਕਦਮੀਆਂ ਅਤੇ ਪ੍ਰੋਗਰਾਮ ਵੀ ਸ਼ੁਰੂ ਕਰੇਗੀ ਜਿਨ੍ਹਾਂ ਨੂੰ ਹੁਣ ਤੱਕ ਕਿਸੇ ਵੀ ਮੌਜੂਦਾ ਕੇਂਦਰੀ/ਰਾਜ ਸਪਾਂਸਰ ਸਕੀਮ ਜਾਂ ਮਹਿਲਾਵਾਂ/ਲੜਕੀਆਂ 'ਤੇ ਕੇਂਦਰਿਤ ਯੋਜਨਾ ਤਹਿਤ ਢੁੱਕਵੇਂ ਢੰਗ ਨਾਲ ਕਵਰ ਨਹੀਂ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement