ਅਮਰੀਕਾ ਦੀ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲਗਵਾਇਆ ਕੋਰੋਨਾ ਟੀਕਾ
Published : Dec 31, 2020, 12:40 am IST
Updated : Dec 31, 2020, 12:40 am IST
SHARE ARTICLE
image
image

ਅਮਰੀਕਾ ਦੀ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲਗਵਾਇਆ ਕੋਰੋਨਾ ਟੀਕਾ

ਵਾਸ਼ਿੰਗਟਨ, 30 ਦਸੰਬਰ : ਅਮਰੀਕੀ ਲੋਕਾਂ ਵਿਚ ਕੋਰੋਨਾ ਵਾਇਰਸ ਵੈਕਸੀਨ ਨੂੰ ਲੈ ਕੇ ਆਤਮਵਿਸ਼ਵਾਸ ਵਧਾਉਣ ਲਈ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਈਡਨ ਦੇ ਬਾਅਦ ਹੁਣ ਅਮਰੀਕੀ ਦੀ ਨਵੀਂ ਚੁਣੀ ਗਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕੋਰੋਨਾ ਵਾਇਰਸ ਦਾ ਟੀਕਾ ਮੰਗਲਵਾਰ ਨੂੰ ਲਗਵਾਇਆ। ਲਾਈਵ ਪ੍ਰਸਾਰਣ ਦੌਰਾਨ ਟੀਕਾਕਰਣ ਕਰਨ ਦਾ ਮਕਸਦ ਲੋਕਾਂ ਵਿਚ ਕੋਰੋਨਾ ਟੀਕੇ ਨੂੰ ਲੈ ਕੇ ਵਿਸ਼ਵਾਸ ਭਰਨਾ ਹੈ। ਹੈਰਿਸ ਦੇ ਪਤੀ ਵੀ ਕੋਰੋਨਾ ਟੀਕਾ ਲਗਵਾ ਚੁੱਕੇ ਹਨ। 
ਸੈਨੇਟਰ ਹੈਰਿਸ, ਜੋ ਏਸ਼ੀਆਈ-ਅਮਰੀਕੀ ਹੈ, ਸਰਜਨ ਜਨਰਲ ਜੇਰੋਮ ਐਡਮਜ ਦੇ ਬਾਅਦ ਵੈਕਸੀਨ ਦੀ ਡੋਜ ਲੈਣ ਵਾਲੀ ਜਾਤੀ ਘੱਟ ਗਿਣਤੀ ਵਾਲੀ ਦੂਜੀ ਹਾਈ-ਪ੍ਰੋਫਾਈਲ ਸ਼ਖ਼ਸ ਬਣ ਗਈ ਹੈ। ਜ਼ਿਕਰਯੋਗ ਹੈ ਕਿ 20 ਜਨਵਰੀ ਨੂੰ ਜੋਅ ਬਾਈਡਨ ਰਾਸ਼ਟਰਪਤੀ ਦਾ ਅਹੁਦਾ ਸੰਭਾਲਣਗੇ।
ਜੋ ਬਾਈਡਨ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਲੜਨਗੇ ਤੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਕੋਰੋਨਾ ਅਮਰੀਕਾ ਵਿਚ 3 ਲੱਖ ਤੋਂ ਵੱਧ ਲੋਕਾਂ ਦੀ ਜਾਨ ਲੈ ਚੁੱਕਾ ਹੈ। ਅਜਿਹੇ ਵਿਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਣ ਜ਼ਰੂਰੀ ਹੈ।     
    (ਪੀਟੀਆਈ)
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement