
ਪੰਜਾਬ ਦੇ ਭਾਜਪਾ ਵਫ਼ਦ ਨੇ ਰਾਜਪਾਲ ਨੂੰ ਦਿਤਾ ਮੰਗ ਪੱਤਰ
ਚੰਡੀਗੜ੍ਹ, 30 ਦਸੰਬਰ (ਗੁਰਉਪਦੇਸ਼ ਭੁੱਲਰ) : ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਸੂਬੇ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲ ਕੇ ਉਨ੍ਹਾਂ ਨੂੰ ਅਮਨ ਕਾਨੂੰਨ ਦੀ ਸਥਿਤੀ ਤੇ ਭਾਜਪਾ ਪ੍ਰੋਗਰਾਮਾਂ 'ਤੇ ਹਮਲਿਆਂ ਵਿਰੁਧ ਮੰਗ ਪੱਤਰ ਦਿਤਾ ਹੈ | ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਮਿਲੇ ਵਫ਼ਦ ਵਿਚ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਤੇ ਪ੍ਰਮੁੱਖ ਨੇਤਾ ਸੁਭਾਸ਼ ਸ਼ਰਮਾ ਸਣੇ ਹੋਰ ਕਈ ਆਗੂ ਸ਼ਾਮਲ ਸਨ |
ਰਾਜਪਾਲ ਨੂੰ ਮੰਗ ਪੱਤਰ ਸੌਾਪਣ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਸਿਆ ਕਿ ਉਨ੍ਹਾਂ ਪੂਰੀ ਸਥਿਤੀ ਬਾਰੇ ਜਾਣਕਾਰੀ ਦਿਤੀ ਹੈ | ਇਹ ਦਸਿਆ ਗਿਆ ਹੈ ਕਿ ਕਿਸਾਨ ਅੰਦੋਲਨ ਦੀ ਆੜ ਹੇਠ ਕਾਂਗਰਸ ਭਾਜਪਾ ਪ੍ਰੋਗਰਾਮਾਂ 'ਤੇ ਹਮਲਾ ਕਰਵਾ ਰਹੀ ਹੈ | ਇਸ ਮਾਹੌਲ ਵਿਚ ਆਉਣ ਵਾਲੀਆਂ ਮਿਉਂਸਪਲ ਚੋਣਾਂ ਭੈਅ ਮੁਕਤ ਤੇ ਨਿਰਪੱਖ ਤੌਰ 'ਤੇ ਸੰਭਵ ਨਹੀਂ | ਪੁਲਿਸ ਦੀ ਭੂਮਿਕਾ 'ਤੇ ਸਵਾਲ ਉਠਾਉਂਦਿਆਂ ਇਹ ਚੋਣਾਂ ਕੇਂਦਰੀ ਸੁਰੱਖਿਆ ਬਲਾਂ ਦੀ ਨਿਗਰਾਨੀ ਵਿਚ ਕਰਵਾਉਣ ਦੀ ਮੰਗ ਕੀਤੀ ਗਈ ਹੈ | ਅਸ਼ਵਨੀ ਸ਼ਰਮਾ ਨੇ ਡੀ.ਜੀ.ਪੀ. ਉਪਰ ਵੀ ਕਾਂਗਰਸ ਦੇ ਇਸ਼ਾਰੇ 'ਤੇ ਕੰਮ ਕਰਨ ਦਾ ਦਿਤੇ ਮੰਗ ਪੱਤਰ ਵਿਚ ਦੋਸ਼ ਲਾਇਆ ਹੈ |
image