ਪੰਜਾਬ ਸਰਕਾਰ ਸਾਰਸ ਕੋਵਾ-2 ਵਾਇਰਸ ਦੀ ਕਰਵਾਵੇਗੀ ਤੇਜ਼ੀ ਨਾਲ ਜਾਂਚ
Published : Dec 31, 2020, 12:43 am IST
Updated : Dec 31, 2020, 12:43 am IST
SHARE ARTICLE
image
image

ਪੰਜਾਬ ਸਰਕਾਰ ਸਾਰਸ ਕੋਵਾ-2 ਵਾਇਰਸ ਦੀ ਕਰਵਾਵੇਗੀ ਤੇਜ਼ੀ ਨਾਲ ਜਾਂਚ

ਚੰਡੀਗੜ੍ਹ, 30 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਡਾਕਟਰੀ ਸਿਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ.ਕੇ ਤਿਵਾੜੀ ਨੇ ਅੱਜ ਇਥੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕੋਰੋਨਾ ਵਾਇਰਸ ਦੇ ਨਵੇਂ ਰੂਪ (ਐਨ501ਵਾਈ) ਸਾਰਸ ਕੋਵਾ 2 ਦੀ ਮੌਜੂਦਗੀ ਨੂੰ ਜਾਂਚਣ ਲਈ ਸੂਬੇ ਵਿਚ ਕੀਤੇ ਜਾ ਰਹੇ ਟੈਸਟਾਂ ਦੇ 5 ਫ਼ੀ ਸਦੀ ਸੈਂਪਲ ਹਰੇਕ ਹਫ਼ਤੇ ਇੰਸਿਚਿਊਟ ਆਫ਼ ਜੈਨੋਮਿਕਸ ਐਂਡ ਇੰਟੀਗ੍ਰੇਟਿਵ ਬਾਇਓਲੋਜੀ (ਆਈਜੀਆਈਬੀ), ਦਿੱਲੀ ਅਤੇ ਐਨਸੀਡੀਸੀ ਦਿੱਲੀ ਡਵੀਜਨ ਆਫ਼ ਬਾਇਓਟੈਕਨੋਲੋਜੀ ਐਪੀਡੈਮੋਲੋਜੀ ਐਂਡ ਸੈਂਟਰਲ ਸਰਵਾਈਲੈਂਸ ਯੂਨਿਟ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਤਿਵਾੜੀ ਨੇ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਵੇਂ ਵਾਇਰਸ ਦੇ ਫ਼ੈਲਾਅ ਨੂੰ ਰੋਕਣ ਲਈ ਤਿਆਰ ਕੀਤੇ ਗਏ ਮਾਸਟਰ ਪਲਾਨ ਅਧੀਨ ਇਕ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਤੇਜ਼ੀ ਨਾਲ ਫ਼ੈਲਣ ਵਾਲੇ ਇਸ ਨਵੇਂ ਵਾਇਰਸ ਦੇ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਰਕਾਰ ਵਲੋਂ ਇਸ ਵਾਇਰਸ ਦੇ ਫ਼ੈਲਣ ਨੂੰ ਰੋਕਣ ਲਈ ਐਡਵਾਈਜਰੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 80 ਰੈਂਡਮ ਸੈਂਪਲ ਵਾਇਰਲ ਰਿਸਰਚ ਐਂਡ ਡਾਇਗਨੋਸਟਿਕ ਲੈਬਾਰਟਰੀ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਅਤੇ ਫ਼ਰੀਦਕੋਟ ਤੋਂ 40-40 ਸੈਂਪਲ ਐਨਆਈਵੀ ਪੂਣੇ ਨੂੰ ਭੇਜੇ ਗਏ ਹਨ ਤਾਂ ਜੋ ਨਵੇਂ ਵਾਇਰਸ ਦੀ ਮੌਜੂਦਗੀ ਦਾ ਪਤਾ ਲਗਾਇਆ ਜਾ ਸਕੇ। 
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਜਿਹੜੇ ਸੈਂਪਲ ਭੇਜੇ ਗਏ ਹਨ ਉਨ੍ਹਾਂ ਦੀ ਚੋਣ ਸਤੰਬਰ ਤੋਂ ਦਸੰਬਰ, 2020 ਵਿਚ ਲਏ ਗਏ ਸੈਂਪਲਾਂ ਵਿਚੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਜਿੰਨੇ ਵੀ ਯਾਤਰੀ ਬਰਤਾਨੀਆਂ ਤੋਂ ਆ ਰਹੇ ਹਨ ਉਨ੍ਹਾਂ ਦੀ ਵੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿਖੇ 8 ਵਿਅਕਤੀ ਕੋਵਿਡ -19 ਪਾਜ਼ੇਟਿਵ ਪਾਏ ਗਏ ਹਨ ਜਦਕਿ ਇਕ ਵਿਅਕਤੀ ਸਰਕਾਰੀ ਮੈਡੀਕਲ ਕਾਲਜ ਵਿਖੇ ਪਾਜ਼ੇਟਿਵ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 9 ਵਿਅਕਤੀਆਂ ਦੇ ਸੈਂਪਲ ਵੀ ਐਨਆਈਵੀ ਪੂਣੇ ਨੂੰ ਭੇਜੇ ਗਏ ਹਨ ਤਾਂ ਜੋ ਨਵੇਂ ਵਾਇਰਸ ਦੀ ਮੌਜੂਦਗੀ ਦਾ ਪਤਾ ਲਗਾਇਆ ਜਾ ਸਕੇ।
ਸ਼੍ਰੀ ਤਿਵਾੜੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਵਲੋਂ ਟੈਸਟਿੰਗ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਅਤੇ ਪਟਿਆਲਾ ਵਿਖੇ ਮਾਰਚ 2020 ਵਿਚ ਲੈਬ ਦੀ ਸ਼ੁਰੂਆਤ ਉਪਰੰਤ ਤੀਜੀ ਲੈਬ ਫ਼ਰੀਦਕੋਟ ਮੈਡੀਕਲ ਕਾਲਜ ਵਿਖੇ ਸ਼ੁਰੂ ਕੀਤੀ ਗਈ ਸੀ। 
ਬਰਤਾਨੀਆਂ ਤੋਂ ਆ ਰਹੇ ਲੋਕਾਂ ਦੀ ਬਰੀਕੀ ਨਾਲ ਜਾਂਚ ਜਾਰੀ
 

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement