ਪੰਜਾਬ ਦੀਆਂ ਨਹਿਰਾਂ ’ਚ 1 ਤੋਂ 8 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
Published : Dec 31, 2020, 4:09 pm IST
Updated : Dec 31, 2020, 4:09 pm IST
SHARE ARTICLE
 ROTATIONAL IRRIGATION PROGRAMME FOR RABI SEASON FROM JANUARY 1 TO 8
ROTATIONAL IRRIGATION PROGRAMME FOR RABI SEASON FROM JANUARY 1 TO 8

ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

 ਚੰਡੀਗੜ : ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 1 ਤੋਂ 8 ਜਨਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

 ROTATIONAL IRRIGATION PROGRAMME FOR RABI SEASON FROM JANUARY 1 TO 8

ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

 ROTATIONAL IRRIGATION PROGRAMME FOR RABI SEASON FROM JANUARY 1 TO 8

ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ ਤੇ ਮੇਨ ਬ੍ਰਾਂਚ ਲੋਅਰ ਤੇ ਇਨਾਂ ਦੇ ਰਜਬਾਹਿਆਂ ਅਤੇ ਲਾਹੌਰ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement