ਰਾਣਾ ਸੋਢੀ ਦੇ ਯਤਨਾਂ ਨਾਲ ਕ੍ਰਿਕਟ ਖਿਡਾਰੀ ਤੇਜਿੰਦਰਪਾਲ ਨੂੰ ਮਿਲੀ ਦੋ ਲੱਖ ਦੀ ਇਨਾਮੀ ਰਾਸ਼ੀ
Published : Dec 31, 2020, 5:48 pm IST
Updated : Dec 31, 2020, 5:48 pm IST
SHARE ARTICLE
Gurmeet Rana Sodhi
Gurmeet Rana Sodhi

ਇਕ ਪ੍ਰੈੱਸ ਬਿਆਨ ਵਿੱਚ ਖੇਡ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਇਸ ਖਿਡਾਰੀ ਨੇ 2014 ਵਿੱਚ ਦੱਖਣੀ ਅਫਰੀਕਾ ਦੇ ਕੇਪਟਾਊਨ ਵਿੱਚ ਖੇਡੇ ਕ੍ਰਿਕਟ ਵਿਸ਼ਵ ਕੱਪ ਵਿੱਚ ਭਾਗ ਲਿਆ

ਚੰਡੀਗੜ੍ਹ - ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਲੰਧਰ ਦੇ ਨੇਤਰਹੀਣ ਕ੍ਰਿਕਟ ਖਿਡਾਰੀ ਤੇਜਿੰਦਰਪਾਲ ਸਿੰਘ ਦੀ ਛੇ ਸਾਲ ਤੋਂ ਰੁਕੀ ਪਈ ਨਕਦ ਇਨਾਮੀ ਰਾਸ਼ੀ ਜਾਰੀ ਕਰਵਾ ਦਿੱਤੀ ਹੈ। ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਖੇਡ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਇਸ ਖਿਡਾਰੀ ਨੇ 2014 ਵਿੱਚ ਦੱਖਣੀ ਅਫਰੀਕਾ ਦੇ ਕੇਪਟਾਊਨ ਵਿੱਚ ਖੇਡੇ ਕ੍ਰਿਕਟ ਵਿਸ਼ਵ ਕੱਪ ਵਿੱਚ ਭਾਗ ਲਿਆ ਸੀ ਅਤੇ ਇਕ ਕੌਮਾਂਤਰੀ ਖਿਡਾਰੀ ਵਜੋਂ ਸਰਕਾਰ ਵੱਲੋਂ ਜੋ ਉਸ ਨੂੰ ਇਨਾਮੀ ਰਾਸ਼ੀ ਦਿੱਤੀ ਜਾਣੀ ਸੀ, ਉਹ ਰੁਕੀ ਹੋਈ ਸੀ।

blind cricketer Tejinderpal Blind cricketer Tejinderpal

ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਇਸ ਖਿਡਾਰੀ ਨੂੰ ਇਨਾਮੀ ਰਾਸ਼ੀ ਦੇ ਦੋ ਲੱਖ ਰੁਪਏ ਜਾਰੀ ਕਰਵਾਏ, ਜੋ ਉਸ ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੇ ਗਏ ਹਨ। ਰਾਣਾ ਸੋਢੀ ਨੇ ਦੱਸਿਆ ਕਿ ਇਸ ਖਿਡਾਰੀ ਨੇ ਨਾ ਸਿਰਫ਼ 2014 ਦਾ ਵਿਸ਼ਵ ਕੱਪ ਖੇਡਿਆ, ਸਗੋਂ ਉਹ ਭਾਰਤੀ ਟੀਮ ਨਾਲ 2015 ਵਿੱਚ ਇੰਗਲੈਂਡ ਦੌਰੇ ਉਤੇ ਵੀ ਗਿਆ, ਜਿੱਥੇ ਉਸ ਨੇ ਤਿੰਨ ਟੀ-20 ਅਤੇ ਤਿੰਨ ਇਕ ਰੋਜ਼ਾ ਕ੍ਰਿਕਟ ਮੁਕਾਬਲਿਆਂ ਵਿੱਚ ਭਾਗ ਲਿਆ। ਉਹ ਪੰਜਾਬ ਟੀਮ ਦਾ ਕਪਤਾਨ ਵੀ ਰਿਹਾ ਹੈ।

Captain Amarinder Singh Captain Amarinder Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਡਾਂ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਰਾਜ ਦੇ ਕਿਸੇ ਵੀ ਖਿਡਾਰੀ ਨੂੰ ਜੇ ਅੱਗੇ ਦੀਆਂ ਤਿਆਰੀਆਂ ਵਾਸਤੇ ਕਿਸੇ ਮਾਲੀ ਮਦਦ ਜਾਂ ਸਾਮਾਨ ਦੀ ਲੋੜ ਹੈ

ਤਾਂ ਉਹ ਬੇਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਅਜਿਹੇ ਖਿਡਾਰੀਆਂ ਦੀਆਂ ਸੂਚੀਆਂ ਤਿਆਰ ਕਰ ਰਿਹਾ ਹੈ, ਜੋ ਥੋੜ੍ਹੀ ਜਿਹੀ ਕੋਸ਼ਿਸ਼ ਨਾਲ ਕੌਮਾਂਤਰੀ ਪੱਧਰ ਉਤੇ ਦੇਸ਼ ਦਾ ਨਾਮ ਚਮਕਾ ਸਕਦੇ ਹਨ। ਪੰਜਾਬ ਦੇ ਖਿਡਾਰੀਆਂ ਦੀਆਂ ਉਲੰਪਿਕ ਤਿਆਰੀਆਂ ਦੀ ਗੱਲ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਤਿਆਰੀਆਂ ਸਹੀ ਦਿਸ਼ਾ ਵਿੱਚ ਚੱਲ ਰਹੀਆਂ ਹਨ ਅਤੇ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਕੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement