ਬੱਲਾਂ ਵਿਖੇ ਬਣੇਗਾ 50 ਕਰੋੜ ਦੀ ਲਾਗਤ ਵਾਲਾ ਅਤਿ-ਆਧੁਨਿਕ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ - CM
Published : Dec 31, 2021, 7:58 pm IST
Updated : Dec 31, 2021, 8:04 pm IST
SHARE ARTICLE
50 crore state-of-the-art Guru Ravidas Bani Study Center to be set up at Ballan- CM
50 crore state-of-the-art Guru Ravidas Bani Study Center to be set up at Ballan- CM

ਅਧਿਐਨ ਕੇਂਦਰ ਨੂੰ ਗੁਰੂ ਜੀ ਦੇ ਜੀਵਨ ਅਤੇ ਫ਼ਲਸਫ਼ੇ ਦੇ ਦੁਨੀਆ ਭਰ ਵਿੱਚ ਪਸਾਰ ਲਈ ਅਹਿਮ ਦੱਸਿਆ

25 ਕਰੋੜ ਰੁਪਏ ਦਾ ਚੈੱਕ ਸੌਂਪਿਆ

ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਦੀ ਅਗਵਾਈ ਵਾਲੀ ਪ੍ਰਬੰਧਕੀ ਕਮੇਟੀ ਅਧਿਐਨ ਕੇਂਦਰ ਦੇ ਮਾਮਲਿਆਂ ਦੀ ਕਰੇਗੀ ਨਿਗਰਾਨੀ

 ਬੱਲਾਂ (ਜਲੰਧਰ) :  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੱਲਾਂ ਵਿਖੇ 50 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਗੁਰੂ ਰਵਿਦਾਸ ਬਾਣੀ ਅਧਿਐਨ (ਖੋਜ) ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ ਅਤੇ ਇਸ ਮੰਤਵ ਲਈ ਮੌਕੇ `ਤੇ 25 ਕਰੋੜ ਰੁਪਏ ਦਾ ਚੈੱਕ ਸੌਂਪਿਆ।

50 crore state-of-the-art Guru Ravidas Bani Study Center to be set up at Ballan- CM 50 crore state-of-the-art Guru Ravidas Bani Study Center to be set up at Ballan- CM

ਡੇਰਾ ਸੱਚਖੰਡ ਬੱਲਾਂ ਵਿਖੇ ਡੇਰੇ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦੀ ਹਾਜ਼ਰੀ ਵਿੱਚ ਮੱਥਾ ਟੇਕਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਅਧਿਐਨ ਕੇਂਦਰ ਭਗਤੀ ਲਹਿਰ ਦੇ ਮੋਢੀ ਗੁਰੂ ਰਵਿਦਾਸ ਜੀ ਦੀ ਬਾਣੀ ਸਬੰਧੀ ਵਿਆਪਕ ਖੋਜ ਅਤੇ ਅਧਿਐਨ ਕਰਨ ਲਈ ਅਹਿਮ ਸਾਬਤ ਹੋਵੇਗਾ। ਇਸ ਤੋਂ ਇਲਾਵਾ ਇਹ ਕੇਂਦਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਸਾਰ ਵਿੱਚ ਵੀ ਕਾਫ਼ੀ ਮਦਦਗਾਰ ਸਿੱਧ ਹੋਵੇਗਾ।

ਮੁੱਖ ਮੰਤਰੀ ਚੰਨੀ ਨੇ ਇਸ ਕੇਂਦਰ ਦੇ ਸਮੁੱਚੇ ਮਾਮਲਿਆਂ ਦੇ ਪ੍ਰਬੰਧਨ ਲਈ ਸੰਤ ਨਿਰੰਜਨ ਦਾਸ ਜੀ ਦੀ ਅਗਵਾਈ ਵਾਲੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਪ੍ਰਬੰਧਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ ਅਤੇ ਉਨ੍ਹਾਂ ਕਿਹਾ ਕਿ ਕਮੇਟੀ ਵਿੱਚ ਮੁੱਖ ਮੰਤਰੀ, ਸਕੱਤਰ ਸੈਰ ਸਪਾਟਾ ਅਤੇ ਸਥਾਨਕ ਡਿਪਟੀ ਕਮਿਸ਼ਨਰ ਸਰਕਾਰ ਦੇ ਨੁਮਾਇੰਦੇ ਹੋਣਗੇ। ਇਹ ਕਮੇਟੀ ਇਸ ਮੰਤਵ ਲਈ ਲੋੜੀਂਦੀ ਜ਼ਮੀਨ ਦੀ ਖਰੀਦ ਸਮੇਤ ਇਸ ਕੇਂਦਰ ਦੇ ਵਿਕਾਸ ਦੇ ਸਬੰਧ ਵਿੱਚ ਅਗਲੇਰੀ ਕਾਰਵਾਈ ਦਾ ਫ਼ੈਸਲਾ ਕਰੇਗੀ।

50 crore state-of-the-art Guru Ravidas Bani Study Center to be set up at Ballan- CM50 crore state-of-the-art Guru Ravidas Bani Study Center to be set up at Ballan- CM

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਹੋਰ ਅੱਗੇ ਵਧਾਉਣ ਲਈ ਅਹਿਮ ਸਾਬਤ ਹੋਵੇਗਾ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਾਣੀ ਤੋਂ ਪ੍ਰੇਰਨਾ ਲੈ ਸਕਣ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕੇਂਦਰ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਦਾ ਅਧਿਐਨ ਕਰਨ ਅਤੇ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਦੇ ਵੱਖ-ਵੱਖ ਪਹਿਲੂਆਂ `ਤੇ ਖੋਜ ਕਰਨ ਲਈ ਸਹੂਲਤ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਇਸ ਮੌਕੇ ਸੰਤ ਨਿਰੰਜਨ ਦਾਸ ਜੀ ਨੇ ਮੁੱਖ ਮੰਤਰੀ ਚੰਨੀ ਨੂੰ ਪਵਿੱਤਰ ਚੋਲਾ ਭੇਟ ਕੀਤਾ। ਇਸ ਮੌਕੇ ਮੁੱਖ ਮੰਤਰੀ ਚੰਨੀ ਦੇ ਨਾਲ ਕੈਬਨਿਟ ਮੰਤਰੀ ਪਰਗਟ ਸਿੰਘ, ਵਿਧਾਇਕ ਸੁਰਿੰਦਰ ਚੌਧਰੀ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਗਾਇਕ ਕੰਠ ਕਲੇਰ ਵੀ ਹਾਜ਼ਰ ਸਨ।

50 crore state-of-the-art Guru Ravidas Bani Study Center to be set up at Ballan- CM50 crore state-of-the-art Guru Ravidas Bani Study Center to be set up at Ballan- CM

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਹੋਰ ਅੱਗੇ ਵਧਾਉਣ ਲਈ ਅਹਿਮ ਸਾਬਤ ਹੋਵੇਗਾ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਾਣੀ ਤੋਂ ਪ੍ਰੇਰਨਾ ਲੈ ਸਕਣ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕੇਂਦਰ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਦਾ ਅਧਿਐਨ ਕਰਨ ਅਤੇ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਦੇ ਵੱਖ-ਵੱਖ ਪਹਿਲੂਆਂ `ਤੇ ਖੋਜ ਕਰਨ ਲਈ ਸਹੂਲਤ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

50 crore state-of-the-art Guru Ravidas Bani Study Center to be set up at Ballan- CM50 crore state-of-the-art Guru Ravidas Bani Study Center to be set up at Ballan- CM

ਇਸ ਮੌਕੇ ਸੰਤ ਨਿਰੰਜਨ ਦਾਸ ਜੀ ਨੇ ਮੁੱਖ ਮੰਤਰੀ ਚੰਨੀ ਨੂੰ ਪਵਿੱਤਰ ਚੋਲਾ ਭੇਟ ਕੀਤਾ।ਇਸ ਮੌਕੇ ਮੁੱਖ ਮੰਤਰੀ ਚੰਨੀ ਦੇ ਨਾਲ ਕੈਬਨਿਟ ਮੰਤਰੀ ਪਰਗਟ ਸਿੰਘ, ਵਿਧਾਇਕ ਸੁਰਿੰਦਰ ਚੌਧਰੀ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਗਾਇਕ ਕੰਠ ਕਲੇਰ ਵੀ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement