ਪੰਜਾਬ ਚੋਣਾਂ ਜਿੱਤਣ ਲਈ BJP ਨੇ ਖਿੱਚੀ ਤਿਆਰੀ, 'ਨਵਾਂ ਪੰਜਾਬ ਭਾਜਪਾ ਦੇ ਨਾਲ' ਮੁਹਿੰਮ ਦੀ ਸ਼ੁਰੂਆਤ
Published : Dec 31, 2021, 3:15 pm IST
Updated : Dec 31, 2021, 3:15 pm IST
SHARE ARTICLE
photo
photo

ਪਾਰਟੀ ਨਾਲ ਜੁੜਨ ਲਈ ਨੰਬਰ ਵੀ ਜਾਰੀ ਕੀਤਾ ਹੈ ਗਿਆ ਜਾਰੀ

 

ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੀਜੇਪੀ ਵਲੋਂ 'ਨਵਾਂ ਪੰਜਾਬ ਭਾਜਪਾ ਦੇ ਨਾਲ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਭਾਜਪਾ ਦੇ ਚੋਣ ਪ੍ਰਚਾਰ ਪ੍ਰਭਾਰੀ ਗਜੇਂਦਰ ਸ਼ੇਖਾਵਤ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਮੌਜੂਦ ਹਨ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਹੜੇ ਲੋਕ ਭਾਜਪਾ ਨਾਲ ਜੁੜਨਾ ਚਾਹੁੰਦੇ ਹਨ, ਉਹ ਇਸ ਮੁਹਿੰਮ ਰਾਹੀਂ ਪਾਰਟੀ ਨਾਲ ਜੁੜ ਸਕਣਗੇ।

 

PHOTOPHOTO

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰੇਕ ਪੰਜਾਬੀ ਚਾਹੁੰਦਾ ਹੈ ਕਿ ਨਵਾਂ ਪੰਜਾਬ ਬਣਾਉਣ 'ਚ ਉਨ੍ਹਾਂ ਦਾ ਵੀ ਯੋਗਦਾਨ ਹੋਵੇ। ਜਿਸ ਕਾਰਨ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰਾਂ ਬਦਲਦੀਆਂ ਗਈਆਂ ਪਰ ਅਜੇ ਵੀ 20 ਸਾਲ ਪੁਰਾਣੇ ਮੁੱਦੇ ਉੱਥੇ ਹੀ ਖੜ੍ਹੇ ਹਨ। ਉਹਨਾਂ ਨੇ ਪਾਰਟੀ ਨਾਲ ਜੁੜਨ ਲਈ ਇਕ ਨੰਬਰ ਵੀ ਜਾਰੀ ਕੀਤਾ ਹੈ।

 

PHOTOPHOTO

 ਉਹਨਾਂ ਕਿਹਾ ਕਿ ਲੋਕਾਂ ਨੂੰ ਵਿਸ਼ਵਾਸ਼ ਹੈ ਕਿ ਮੋਦੀ ਦੇ ਸੱਤ ਸਾਲ ਦੇ ਸ਼ਾਸ਼ਨ ਦੇ ਅੰਦਰ ਗਰੀਬ ਲਈ, ਕਿਸਾਨ ਲਈ ਨੀਤੀਆਂ ਬਣੀਆਂ। ਲੋਕਾਂ ਨੂੰ ਯਕੀਨ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਖ਼ੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਇਕ ਮਜ਼ਬੂਤ ਪੰਜਾਬ ਸਿਰਜਣਾ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement