ਕਾਂਗਰਸ ਛੱਡ ਭਾਜਪਾ ’ਚ ਸ਼ਾਮਲ ਹੋਣ ਵਾਲੇ ਵਿਧਾਇਕ ਤੇ ਮੰਤਰੀ ਕਾਂਗਰਸ ਲਈ ਪਹਿਲਾਂ ਹੀ ਚੱਲੇ ਹੋਏ
Published : Dec 31, 2021, 12:19 am IST
Updated : Dec 31, 2021, 12:19 am IST
SHARE ARTICLE
image
image

ਕਾਂਗਰਸ ਛੱਡ ਭਾਜਪਾ ’ਚ ਸ਼ਾਮਲ ਹੋਣ ਵਾਲੇ ਵਿਧਾਇਕ ਤੇ ਮੰਤਰੀ ਕਾਂਗਰਸ ਲਈ ਪਹਿਲਾਂ ਹੀ ਚੱਲੇ ਹੋਏ ਕਾਰਤੂਸ : ਸਿੱਧੂ

ਸਮਾਣਾ, 30 ਦਸੰਬਰ (ਦਲਜਿੰਦਰ ਸਿੰਘ) : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਬਾਅਦ ਦੁਪਹਿਰ ਸਮਾਣਾ ਨੇੜਲੇ ਪਿੰਡ ਖੇੜੀ ਫੱਤਨ ਵਿਖੇ ਸੀਨੀਅਰ ਕਾਂਗਰਸੀ ਆਗੂ ਰਸ਼ਮਿੰਦਰ ਸਿੰਘ ਖੇੜੀ ਦੀ ਅਗਵਾਈ ਹੇਠ ਰੱਖੇ ਗਏ ਇਕ ਪ੍ਰੋਗਰਾਮ ਜਿਸ ਵਿਚ ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਕਾਂਗਰਸੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਵਿਚ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਪੰਚਾਂ, ਸਰਪੰਚਾਂ ਤੇ ਕਾਂਗਰਸੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਦੇ ਜੋ ਵੀ ਵਿਧਾਇਕ ਜਾਂ ਮੰਤਰੀ ਭਾਜਪਾ ਵਿਚ ਸ਼ਾਮਲ ਹੋਏ ਹਨ ਉਹ ਕਾਂਗਰਸ ਲਈ ਪਹਿਲਾਂ ਹੀ ਚੱਲੇ ਹੋਏ ਕਾਰਤੂਸ ਹਨ। ਅਜਿਹੇ ਲੋਕਾਂ ਦੀ ਹੁਣ ਕਾਂਗਰਸ ਵਿਚ ਕੋਈ ਥਾਂ ਨਹੀਂ। 
ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕਿਹਾ ਕਿ ਪਹਿਲਾਂ ਤਾਂ ਇਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੀ ਮਰਜ਼ੀ ਬਗੈਰ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਕਿਸਾਨਾਂ ਦੇ ਸਿਰਾਂ ’ਤੇ ਤਲਵਾਰ ਲਟਕਾਈ, ਜਿਸ ਦੇ ਵਿਰੋਧ ਵਿਚ ਪੰਜਾਬ ਅਤੇ ਦੇਸ਼ ਦੇ ਹੋਰ ਸੂਬਿਆਂ ਦੇ ਕਿਸਾਨਾਂ ਨੇ ਸਾਲ ਤੋਂ ਵਧ ਸਮਾਂ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ਦੇ ਕੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਕਰਵਾਇਆ। ਇਨ੍ਹਾਂ ਧਰਨਿਆਂ ਵਿਚ 750 ਤੋਂ ਵੀ ਵਧ ਕਿਸਾਨਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਪਰ ਪ੍ਰਧਾਨ ਮੰਤਰੀ ਨੇ ਇਕ ਵੀ ਸ਼ਬਦ ਸ਼ਹੀਦ ਕਿਸਾਨਾਂ ਬਾਰੇ ਨਾ ਬੋਲਿਆ ਪਰ ਜਿਵੇਂ ਹੀ ਪੰਜ ਸੂਬਿਆਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਸਿਰ ’ਤੇ ਹੋਣ ਕਾਰਨ ਦੇਸ਼ ਦੇ ਕਿਸਾਨਾਂ ਨੂੰ ਭਰਮਾਉਣ ਲਈ ਹੁਣ ਉਨ੍ਹਾਂ ਨੂੰ ਕਿਸਾਨਾਂ ਦੀ ਯਾਦ ਆ ਰਹੀ ਹੈ ਪਰ ਉਹ ਸ਼ਾਇਦ ਭੁੱਲ ਗਏ ਹਨ ਕਿ ਪਹਿਲਾਂ ਹੀ ਉਨ੍ਹਾ ਕਿਸਾਨਾਂ ਨੂੰ ਬੜਾ ਜਲੀਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਾਂ ਭਾਜਪਾ ਵਾਲੇ ਪੰਜਾਬ ਆ ਕੇ ਜਿੰਨੇ ਮਰਜ਼ੀ ਲੋਕ ਭਲਾਊ ਵਾਅਦੇ ਕਰ ਲੈਣ ਪਰ ਮੇਰੇ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਕਦੇ ਵੀ ਮੂੰਹ ਨਹੀਂ ਲਗਾਉਣਗੇ। 
ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਵਲੋਂ ਬਣਾਏ ਗਏ ਪੰਜਾਬ ਮਾਡਲ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਮਾਡਲ ਵਿਚ ਪੰਚਾਇਤੀ ਰਾਜ ਨੂੰ ਮਜ਼ਬੂਤ ਕਰਨ ਲਈ ਰਾਜੀਵ ਗਾਂਧੀ ਦੇ ਸਮੇਂ ਬਣੇ ਕਾਨੂੰਨਾਂ ਨੂੰ ਲਾਗੂ ਕਰਵਾਉਣਗੇ, ਜਿਸ ਵਿਚ ਪੰਚਾਇਤਾਂ ਨੂੰ 171 ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਪੰਜਾਬ ਮਾਡਲ ਦੀ ਗੱਲ ਕਰਦਿਆਂ ਕਿਹਾ ਕਿ 12 ਤਰ੍ਹਾਂ ਦੇ ਟੈਕਸ ਲਗਾ ਕੇ ਪੰਚਾਇਤ ਖੁਦ ਆਪਣੀ ਆਮਦਨ ਦੇ ਸਾਧਨ ਪੈਦਾ ਕਰ ਸਕਦੀਆਂ ਹਨ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਖੁਦਮੁਖਤਿਆਰੀ ਕਰਨ ਲਈ ਵਿਚ ਪਾਏ ਵਿਚੋਲਿਆਂ ਨੂੰ ਲਾਂਭੇ ਕਰਨ ’ਤੇ ਵੀ ਜ਼ੋਰ ਦਿੱਤਾ। 
ਸ. ਸਿੱਧੂ ਨੇ ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਬਦਲਾਓ ਲਈ ਦਾਲਾਂ ਆਦਿ ਦੀ ਕਾਸ਼ਤ ਕਰਨ ਲਈ ਪ੍ਰੇਰਦਿਆਂ ਕਿਹਾ ਕਿ 175 ਲੱਖ ਕਰੋੜ ਤੇਲਾਂ ਤੇ ਦਾਲਾਂ ਦਾ ਆਯਾਤ ਭਾਰਤ ਕਰਦਾ ਹੈ, ਇਸ ਕਰਕੇ ਉਹ ਫਸਲੀ ਵਿਭਿੰਨਤਾ ਵੱਲ ਰੂਝਾਨ ਦੇ ਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ। ਉਨ੍ਹਾਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਗੱਲ ਕਰਦਿਆਂ ਕਿਹਾ ਕਿ 2022 ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਆਮ ਚੋਣਾਂ ਨਹੀਂ ਸਗੋਂ ਪੰਜਾਬ ਦੀ ਨੌਜਵਾਨੀ ਦਾ ਭਵਿੱਖ ਵੀ ਤੈਅ ਕਰਨਗੀਆਂ। ਉਨ੍ਹਾਂ ਵੱਡੀ ਗਿਣਤੀ ਵਿਚ ਬਾਹਰ ਜਾ ਰਹੇ ਨੌਜਵਾਨਾਂ ’ਤੇ ਚਿੰਤਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਤਿਆਰ ਕੀਤੇ ਗਏ ਪੰਜਾਬ ਮਾਡਲ ਵਿਚ ਵੱਡੇ ਪੱਧਰ ’ਤੇ ਰੋਜ਼ਗਾਰ ਪੈਦਾ ਕਰਕੇ ਨੌਜਵਾਨਾਂ ਨੂੰ ਇਥੇ ਹੀ ਰੋਜ਼ਗਾਰ ਦੇ ਕੇ ਸਥਾਪਤ ਕੀਤਾ ਜਾਵੇਗਾ ਤਾਂ ਜੋ ਆਪਣੀ ਵਧੀਆ ਰੋਜ਼ੀ ਰੋਟੀ ਕਮਾ ਸਕਣ। 
ਇਸ ਮੌਕੇ ਉਨ੍ਹਾਂ ਨਾਲ ਗੁਰਦਰਸ਼ਨ ਸਿੰਘ, ਬਲਾਕ ਸੰਮਤੀ ਚੇਅਰਮੈਨ ਸੋਨੀ ਸਿੰਘ ਦਾਨੀਪੁਰ, ਯਾਦਵਿੰਦਰ ਸਿੰਘ ਧਨੌਰੀ ਸਰਪੰਚ ਯੂਨੀਅਨ ਜ਼ਿਲਾ ਪਟਿਆਲਾ ਪ੍ਰਧਾਨ, ਬੱਗਾ ਸਰਪੰਚ, ਅੰਗ੍ਰੇਜ਼ ਸਿੰਘ, ਸੋਮਾ ਸਿੰਘ, ਗੁਰਮੀਤ ਸਿੰਘ, ਨੀਟਾ ਸਰਪੰਚ, ਬਲਕਾਰ ਸਿੰਘ ਸਰਪੰਚ, ਲਾਡੀ ਸਰਪੰਚ, ਹਰਪਾਲ ਸਿੰਘ ਰੇਤਗੜ੍ਹ, ਜਸਪਾਲ ਸਿੰਘ, ਚਰਨਜੀਤ ਸਿੰਘ, ਬੁੱਟਰ ਸਰਪੰਚ, ਜਸਵੀਰ ਸਿੰਘ, ਐਡਵੋਕੇਟ ਕਸ਼ਮੀਰ ਸਿੰਘ ਵਿਰਕ, ਭੁਪਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪਾਰਟੀ ਵਰਕਰ ਹਾਜ਼ਰ ਸਨ। 
ਫੋਟੋ ਨੰ 30ਪੀਏਟੀ. 25   
 

SHARE ARTICLE

ਏਜੰਸੀ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement