
ਮਿਲੀ ਜਾਣਕਾਰੀ ਅਨੁਸਾਰ ਇਸ ਕਬਜ਼ੇ ਦੌਰਾਨ ਨਿਹੰਗ ਸਿੰਘਾਂ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਰਹਿੰਦੇ ਕੁੱਝ ਪਰਿਵਾਰਾਂ ਨੂੰ ਬੰਧਕ ਬਣਾਇਆ ਗਿਆ ਹੈ
ਤਰਨਤਾਰਨ (ਨਿਸ਼ਾਨ ਸਹੋਤਾ): ਪੱਟੀ ਮੋੜ ਦੇ ਗੁਰਦੁਆਰਾ ਬਾਬਾ ਚਰਨ ਦਾਸ ਜੀ ਵਿਖੇ ਵਾਲੇ ਬਾਬਾ ਤਾਰਾ ਸਿੰਘ ਵਲੋਂ ਨਿਹੰਗਾਂ ਸਿੰਘਾਂ ਸਮੇਤ ਵੱਡੇ ਪੱਧਰ ’ਤੇ ਇਕੱਠੇ ਹੋ ਕੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਕਬਜ਼ੇ ਦੌਰਾਨ ਨਿਹੰਗ ਸਿੰਘਾਂ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਰਹਿੰਦੇ ਕੁੱਝ ਪਰਿਵਾਰਾਂ ਨੂੰ ਬੰਧਕ ਬਣਾਇਆ ਗਿਆ ਹੈ ਅਤੇ ਰਾਤ ਸਮੇਂ ਗੋਲੀਆਂ ਵੀ ਚਲਾਈਆਂ ਗਈਆਂ। ਇਸ ਦੀ ਸੀਸੀਟੀ ਫੁਟੇਜ ਵੀ ਸਾਹਮਣੇ ਆਈ ਹੈ।
Gurdwara Sahib Captured at gunpoint
ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਬਾਬਾ ਚਰਨ ਦਾਸ ਜੀ ਵਿਖੇ ਇਸ ਤੋਂ ਪਹਿਲਾਂ ਬਾਬਾ ਲੱਖਾ ਸਿੰਘ ਸੇਵਾ ਨਿਭਾਅ ਰਹੇ ਸਨ ਅਤੇ ਕੁਝ ਮਹੀਨੇ ਪਹਿਲਾਂ ਹੀ ਉਹਨਾਂ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਬਾਬਾ ਧਰਮ ਸਿੰਘ ਨੂੰ ਇਸ ਦੀ ਸੇਵਾ ਸੌਂਪੀ ਗਈ ਸੀ ਅਤੇ ਇਸੇ ਗੱਲ ਨੂੰ ਲੈ ਕੇ ਬਾਬਾ ਝਾੜ ਸਾਹਿਬ ਵਾਲੇ ਬਾਬਾ ਤਾਰਾ ਸਿੰਘ ਇਸ ਗੁਰਦੁਆਰੇ ਦੀ ਸੇਵਾ ਨਿਭਾਉਣੀ ਚਾਹੁੰਦੇ ਸਨ ਪਰ ਇਥੋਂ ਦੇ ਨਾਲ ਲੱਗਦੇ ਚਾਰ ਤੋਂ ਪੰਜ ਪਿੰਡਾਂ ਨੂੰ ਇਹ ਮਨਜ਼ੂਰ ਨਹੀਂ ਸੀ।
Gurdwara Sahib Captured at gunpoint
ਕਈ ਦਿਨਾਂ ਤੋਂ ਇਸ ਗੁਰਦੁਆਰੇ ’ਤੇ ਕਬਜ਼ੇ ਨੂੰ ਲੈ ਕੇ ਵਿਵਾਦ ਚੱਲਦਾ ਆ ਰਿਹਾ ਸੀ ਅਤੇ ਇਸੇ ਗੱਲ ਨੂੰ ਲੈ ਕੇ ਹੀ ਰਾਤ ਸਮੇਂ ਬਾਬਾ ਝਾੜ ਸਾਹਿਬ ਵਾਲੇ ਤਾਰਾ ਸਿੰਘ ਅਤੇ ਹੋਰ ਨਿਹੰਗਾ ਸਿੰਘਾਂ ਨੇ ਇਕੱਤਰ ਹੋ ਕੇ ਗੁਰਦੁਆਰਾ ਸਾਹਿਬ ਤੇ ਕਬਜ਼ਾ ਕਰ ਲਿਆ। ਇਸ ਬਾਰੇ ਜਦੋਂ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਪੱਤਾ ਲੱਗਿਆ ਤਾਂ ਉਹਨਾਂ ਨੇ ਪੱਟੀ ਮੌੜ ਚੌਕ ਵਿਖੇ ਇਕੱਠੇ ਹੋ ਕੇ ਚੌਂਕ ਜਾਮ ਕੀਤਾ। ਇਸ ਦੌਰਾਨ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਕਬਜ਼ਾ ਧਾਰਕਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲਿਸ ਵਲੋਂ ਲੋਕਾਂ ਸ਼ਾਂਤ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।
Gurdwara Sahib Captured at gunpoint
ਇਸ ਸਬੰਧੀ ਸਬ ਡਵੀਜ਼ਨ ਪੱਟੀ ਦੇ ਡੀਐੱਸਪੀ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਸੇਵਾ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚ ਤਣਾਅ ਚੱਲਦਾ ਆ ਰਿਹਾ ਸੀ, ਜਿਸ ਤੋਂ ਬਾਅਦ ਇਹ ਸਥਿਤੀ ਪੈਦਾ ਹੋਈ ਹੈ। ਉਹਨਾਂ ਕਿਹਾ ਕਿ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।