
ਮਜੀਠੀਆ ਨੂੰ ਨਹੀਂ ਮਿਲੀ ਹਾਈ ਕੋਰਟ ਤੋਂ ਰਾਹਤ, 5 ਜਨਵਰੀ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ, 30 ਦਸੰਬਰ (ਨਰਿੰਦਰ ਸਿੰਘ ਝਾਂਮਪੁਰ) : ਡਰੱਗ ਮਾਮਲੇ ਵਿਚ ਫਸੇ ਬਿਕਰਮ ਮਜੀਠੀਆ ਦੀ ਅਗਾਊਾ ਜ਼ਮਾਨਤ 'ਤੇ ਫ਼ੈਸਲਾ ਟਾਲ ਦਿਤਾ ਗਿਆ ਹੈ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ਤਕ ਮੁਲਤਵੀ ਕਰ ਦਿਤੀ ਹੈ | ਇਸ ਮਾਮਲੇ ਵਿਚ ਵੀਡੀਉ ਕਾਨਫ਼ਰੰਸਿੰਗ ਰਾਹੀਂ ਇਹ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਸੀ ਪਰ ਹਾਈ ਕੋਰਟ ਨੇ ਸਰੀਰਕ ਸੁਣਵਾਈ ਲਈ ਕਿਹਾ ਜਿਸ ਵਿਚ ਦੋਵਾਂ ਧਿਰਾਂ ਦੇ ਸੀਨੀਅਰ ਵਕੀਲ ਪੇਸ਼ ਨਾ ਹੋ ਸਕੇ | ਇਸ ਕਾਰਨ ਦੋਵਾਂ ਧਿਰਾਂ ਦੀ ਸਹਿਮਤੀ ਤੋਂ ਬਾਅਦ ਮਜੀਠੀਆ ਵਿਰੁਧ ਸੁਣਵਾਈ ਮੁਲਤਵੀ ਕਰ ਦਿਤੀ ਗਈ |