ਕੱਲ੍ਹ ਤੋਂ ਸਰਕਾਰੀ ਸਕੂਲਾਂ ਵਿਚ ਸ਼ੁਰੂ ਹੋਵੇਗੀ 100 ਰੋਜ਼ਾ ਪੜ੍ਹਨ ਮੁਹਿੰਮ 
Published : Dec 31, 2021, 6:50 pm IST
Updated : Dec 31, 2021, 6:50 pm IST
SHARE ARTICLE
The 100 day reading campaign will start in government schools from tomorrow
The 100 day reading campaign will start in government schools from tomorrow

ਸਮੂਹ ਸਕੂਲਾਂ ਨੂੰ ਸੋਸ਼ਲ ਮੀਡੀਆ 'ਤੇ ਗਤੀਵਿਧੀਆਂ ਸਾਂਝੀਆਂ ਕਰਨ ਸਮੇਂ ਪੱਤਰ ਵਿਚ ਦਿੱਤੇ ਗਏ ਹੈਸ਼ਟੈਗ ਵਰਤਣ ਲਈ ਵੀ ਕਿਹਾ ਹੈ।

ਐੱਸ.ਏ.ਐੱਸ. ਨਗਰ : ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਅਜੋਏ ਸ਼ਰਮਾ ਸਕੱਤਰ ਸਕੂਲ ਸਿੱਖਿਆ ਵਿਭਾਗ  ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਦੀਪ ਕੁਮਾਰ ਅਗਰਵਾਲ ਡੀ.ਜੀ.ਐੱਸ.ਈ. ਪੰਜਾਬ  ਦੀ ਅਗਵਾਈ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 100 ਦਿਨਾਂ ਪੜ੍ਹਨ ਮੁਹਿੰਮ 1 ਜਨਵਰੀ 2022 ਤੋਂ ਸ਼ੁਰੂ ਕੀਤੀ ਜਾ ਰਹੀ ਹੈ।

Pargat SinghPargat Singh

ਇਸ ਸਬੰਧੀ ਪ੍ਰਦੀਪ ਕੁਮਾਰ ਅਗਰਵਾਲ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ, ਡਾਇਟ ਪ੍ਰਿੰਸੀਪਲਾਂ ਅਤੇ ਹੋਰ ਸਿੱਖਿਆ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਕੇ ਪੜ੍ਹਣ ਮੁਹਿੰਮ ਨੂੰ ਸਫਲ ਬਣਾਉਣ ਲਈ ਉਤਸ਼ਾਹਿਤ ਕੀਤਾ। 
ਇਸ ਸਬੰਧੀ ਜਰਨੈਲ ਸਿੰਘ ਡਾਇਰੈਕਟਰ ਐੱਸ ਸੀ ਈ ਆਰ ਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ 100 ਰੋਜ਼ਾ ਪੜ੍ਹਨ ਮੁਹਿੰਮ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿਚ ਸੁਧਾਰ ਕਰਨ ਹਿੱਤ 1 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ।

 

ਉਹਨਾਂ ਦੱਸਿਆ ਕਿ ਇਸ ਮੁਹਿੰਮ ਲਈ ਪੰਜਾਬ ਭਰ ਦੇ ਵਿਦਿਆਰਥੀਆਂ ਦੀਆਂ ਸਿੱਖਣ ਲੋੜਾਂ ਨੂੰ ਮੁੱਖ ਰੱਖਦਿਆਂ ਹੋਇਆਂ ਵਿਭਾਗ ਵੱਲੋਂ ਹਫ਼ਤਾਵਾਰੀ ਗਤੀਵਿਧੀਆਂ ਦਾ ਕੈਲੰਡਰ ਤਿਆਰ ਕੀਤਾ ਗਿਆ ਹੈ ਜਿਸ ਵਿਚ ਵਿਦਿਆਰਥੀਆਂ ਦੀਆਂ ਪੜ੍ਹਨ ਰੁਚੀਆਂ ਨੂੰ ਵਿਕਸਿਤ ਕਰਨ ਵਾਲੀਆਂ ਗਤੀਵਿਧੀਆਂ ਸ਼ਾਮਲ ਕੀਤੀਆਂ ਗਈਆਂ ਹਨ ਜਿਸ ਸਦਕਾ ਸਮੂਹ ਸਕੂਲਾਂ ਨੂੰ ਅਗਵਾਈ ਮਿਲੇਗੀ । ਉਹਨਾਂ ਸਮੂਹ ਅਧਿਕਾਰੀਆਂ, ਸਕੂਲ ਮੁਖੀਆਂ, ਸਕੂਲ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਨਿਰਧਾਰਿਤ ਗਤੀਵਿਧੀਆਂ ਵਿਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਕਿਹਾ ਹੈ। 

ਸਿੱਖਿਆ ਬੁਲਾਰੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਮੂਹ ਅਧਿਆਪਕਾਂ ਨੂੰ ਇਸ ਕੈਲੰਡਰ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਕਿ ਸਮੂਹ ਮਾਪੇ ਵੀ ਸਬੰਧਤ ਗਤੀਵਿਧੀਆਂ ਲਈ ਆਪਣੇ ਬੱਚਿਆਂ ਦਾ ਸਹਿਯੋਗ ਕਰ ਸਕਣ। ਮੁੱਖ ਦਫ਼ਤਰ ਵੱਲੋਂ ਪੜ੍ਹਨ ਮੁਹਿੰਮ ਸਬੰਧੀ ਬੈਨਰ/ਲੋਗੋ ਵੀ ਸਕੂਲਾਂ ਨਾਲ ਸਾਂਝਾ ਕੀਤਾ ਜਾਵੇਗਾ ਜਿਸ ਦੀ ਵਰਤੋਂ ਸਮੂਹ ਸਕੂਲ ਆਪਣੇ ਸੋਸ਼ਲ ਮੀਡੀਆ ਮਾਧਿਅਮਾਂ ਲਈ ਕਰ ਸਕਣਗੇ।

ਵਿਭਾਗ ਵੱਲੋਂ ਇਸ ਮੁਹਿੰਮ ਨੂੰ ਵੱਧ ਤੋਂ ਵੱਧ ਪ੍ਰਚਾਰਨ, ਵਿੱਦਿਆਰਥੀਆਂ ਵਿਚ ਹਰਮਨਪਿਆਰਾ ਬਣਾਉਣ ਅਤੇ ਹੱਲਾਸ਼ੇਰੀ ਦੇਣ ਦੇ ਉਦੇਸ਼ ਲਈ ਸਮੂਹ ਸਕੂਲਾਂ ਨੂੰ ਸੋਸ਼ਲ ਮੀਡੀਆ 'ਤੇ ਗਤੀਵਿਧੀਆਂ ਸਾਂਝੀਆਂ ਕਰਨ ਸਮੇਂ ਪੱਤਰ ਵਿਚ ਦਿੱਤੇ ਗਏ ਹੈਸ਼ਟੈਗ ਵਰਤਣ ਲਈ ਵੀ ਕਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement