ਅੰਮ੍ਰਿਤਸਰ ਏਅਰਪੋਰਟ ਰੋਡ 'ਤੇ ਦੇਰ ਰਾਤ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਮੌਤ
Published : Dec 31, 2021, 5:08 pm IST
Updated : Dec 31, 2021, 5:08 pm IST
SHARE ARTICLE
Tragic accident
Tragic accident

Zomato ਕੰਪਨੀ 'ਚ ਕੰਮ ਕਰਦਾ ਸੀ ਮ੍ਰਿਤਕ ਨੌਜਵਾਨ

 

ਅੰਮ੍ਰਿਤਸਰ: ਅੰਮ੍ਰਿਤਸਰ ਏਅਰਪੋਰਟ ਰੋਡ ‘ਤੇ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ੋਮੈਟੋ ਕੰਪਨੀ 'ਚ ਕੰਮ ਕਰਨ ਵਾਲਾ ਨੌਜਵਾਨ ਆਰਡਰ ਦੇਣ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਗਲਤ ਸਾਈਡ ਤੋਂ ਆ ਰਹੀ ਟਰਾਲੀ ਨਾਲ ਟਕਰਾ ਗਿਆ। ਜਿਸ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

 

Tragic accidentTragic accident

ਘਟਨਾ ਦੇਰ ਰਾਤ 12 ਵਜੇ ਦੀ ਦੱਸੀ ਜਾ ਰਹੀ ਹੈ। ਜਦੋਂ ਜ਼ੋਮੈਟੋ ਕੰਪਨੀ 'ਚ ਕੰਮ ਕਰਨ ਵਾਲਾ ਨੌਜਵਾਨ ਆਪਣਾ ਆਰਡਰ ਡਿਲੀਵਰ ਕਰਨ ਜਾ ਰਿਹਾ ਸੀ ਤਾਂ ਗਲਤ ਸਾਈਡ ਤੋਂ ਆ ਰਹੀ ਟਰਾਲੀ ਨਾਲ ਉਕਤ ਨੌਜਵਾਨ ਦੀ ਟੱਕਰ ਹੋ ਗਈ, ਜਦਕਿ ਉਸ ਦੇ ਪਿੱਛੇ ਇਕ ਇਨੋਵਾ ਕਾਰ ਵੀ ਆ ਰਹੀ ਸੀ। ਜਿਸ ਕਾਰਨ ਤਿੰਨਾਂ ਦਾ ਦਰਦਨਾਕ ਹਾਦਸਾ ਹੋ ਗਿਆ।

 

Tragic accidentTragic accident

 

ਜਿਸ 'ਚ ਮੋਟਰਸਾਈਕਲ ਸਵਾਰ ਵਿਕਾਸ ਪਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਵਿਕਾਸ ਅੰਮ੍ਰਿਤਸਰ ਦੇ ਗੁਰੂ ਨਾਨਕ ਪੁਰਾ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਵਾਰਸਾਂ ਨੇ ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਜੇਕਰ ਟਰਾਲੀ ਚਾਲਕ ਨੇ ਨਿਯਮਾਂ ਦੀ ਪਾਲਣਾ ਕੀਤੀ ਹੁੰਦੀ ਅਤੇ ਗਲਤ ਸਾਈਡ ਤੋਂ ਗੱਡੀ ਨਾ ਚੜ੍ਹਾਈ ਹੁੰਦੀ ਤਾਂ ਅੱਜ ਉਸ ਦੇ ਭਰਾ ਦੀ ਮੌਤ ਨਾ ਹੁੰਦੀ। ਇਸ ਦੇ ਨਾਲ ਹੀ ਉਸ ਨੇ ਪੁਲਿਸ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ।

Tragic accident: High-speed truck hits bikeTragic accident

ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਟਰਾਲੀ ਚਾਲਕ ਖਿਲਾਫ਼ ਲਾਪਰਵਾਹੀ ਅਤੇ ਗਲਤ ਸਾਈਡ 'ਤੇ ਗੱਡੀ ਚਲਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਤਾਂ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement