ਪੰਜਾਬ ਵਿਚ ਹਰ ਹਾਲ ਆਪਸੀ ਭਾਈਚਾਰਾ ਕਾਇਮ ਰੱਖਾਂਗੇ : ਅਰਵਿੰਦ ਕੇਜਰੀਵਾਲ
Published : Dec 31, 2021, 6:06 pm IST
Updated : Dec 31, 2021, 6:06 pm IST
SHARE ARTICLE
Arvind Kejriwal
Arvind Kejriwal

- ਚੰਡੀਗੜ੍ਹ ਤਾਂ ਝਾਕੀ ਹੈ, ਪੰਜਾਬ ਅਜੇ ਬਾਕੀ ਹੈ: ਭਗਵੰਤ ਮਾਨ

- ਪਟਿਆਲਾ 'ਚ ਸੂਬੇ ਦੀ ਭਾਈਚਾਰਕ ਸਾਂਝ ਅਤੇ ਅਮਨ -ਸ਼ਾਂਤੀ ਨੂੰ ਸਮਰਪਿਤ ਕੇਜਰੀਵਾਲ ਦੀ ਅਗਵਾਈ ਵਾਲੇ ਸ਼ਾਂਤੀ ਮਾਰਚ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ

ਪਟਿਆਲਾ/ ਚੰਡੀਗੜ੍ਹ : ਪੰਜਾਬ ਦੀ ਸੁੱਖ- ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਪਟਿਆਲਾ ਵਿਖੇ ਸ਼ਾਂਤੀ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤੀ।

arvind kejriwal at gurduara sri dukhniwaran sahib patiala arvind kejriwal at gurduara sri dukhniwaran sahib patiala

ਇਸ ਮੌਕੇ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ 'ਆਪ' ਆਗੂਆਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਸ੍ਰੀ ਕਾਲੀ ਮਾਤਾ ਮੰਦਰ ਵਿੱਚ ਜਾ ਕੇ ਮੱਥਾ ਟੇਕਿਆ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਅਰਦਾਸ ਕੀਤੀ।

arvind kejriwal at gurduara sri dukhniwaran sahib patiala arvind kejriwal at gurduara sri dukhniwaran sahib patiala

ਇਸ ਤੋਂ ਪਹਿਲਾਂ ਕੇਜਰੀਵਾਲ ਅਤੇ ਸਾਥੀਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਸਮਾਰਕ ਉੱਤੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ। ਪ੍ਰਸਿੱਧ ਸ਼ੇਰਾਂਵਾਲਾਂ ਗੇਟ ਤੋਂ ਸ਼ੁਰੂ ਹੋ ਕੇ ਚਿਲਡਰਨ ਮੈਮੋਰੀਅਲ ਚੌਂਕ ਤੱਕ ਕੱਢੇ ਗਏ ਇਸ ਸ਼ਾਂਤੀ ਮਾਰਚ ਵਿੱਚ ਪਟਿਆਲਾ ਅਤੇ ਆਸਪਾਸ ਦੇ ਇਲਾਕਿਆਂ ਵਿਚੋਂ ਪਾਰਟੀ ਵਰਕਰ ਅਤੇ ਆਗੂ ਤਿਰੰਗੇ ਝੰਡੇ ਲੈ ਕੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

We will maintain mutual brotherhood in Punjab at all costs: Arvind KejriwalWe will maintain mutual brotherhood in Punjab at all costs: Arvind Kejriwal

ਅਰਵਿੰਦ ਕੇਜਰੀਵਾਲ ਨੇ ਸ਼ਾਂਤੀ ਮਾਰਚ ਵਿੱਚ ਸ਼ਾਮਲ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ, '' ਪੰਜਾਬ ਵਿੱਚ ਅਗਲੇ ਕੁੱਝ ਦਿਨਾਂ 'ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਕੁੱਝ ਲੋਕਾਂ ਨੇ ਆਪਣੀਆਂ ਗੰਦੀਆਂ ਹਰਕਤਾਂ ਸ਼ੁਰੂ ਕਰ ਦਿੱਤੀਆਂ ਹਨ। ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ 'ਚ ਬੇਅਦਬੀ ਦੀ ਕੋਸ਼ਿਸ਼ ਹੋਈ ਅਤੇ ਲੁਧਿਆਣਾ 'ਚ ਬੰਬ ਧਮਾਕਾ ਹੋਇਆ। ਇਸ ਤਰ੍ਹਾਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਅਤੇ ਸੁੱਖ- ਸ਼ਾਂਤੀ ਨੂੰ ਭੰਗ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

We will maintain mutual brotherhood in Punjab at all costs: Arvind KejriwalWe will maintain mutual brotherhood in Punjab at all costs: Arvind Kejriwal

ਪੰਜਾਬੀਆਂ ਨੇ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਅਮਨ- ਸ਼ਾਂਤੀ ਨੂੰ ਕਾਇਮ ਰੱਖਣਾ ਹੈ।'' ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ (ਕਾਂਗਰਸ,ਕੈਪਟਨ, ਬਾਦਲ, ਭਾਜਪਾ) ਪਾਰਟੀਆਂ 'ਤੇ ਕੋਈ ਭਰੋਸਾ ਨਹੀਂ ਰਿਹਾ, ਕਿਉਂਕਿ ਪੰਜਾਬ ਨੂੰ ਕੇਵਲ ਆਮ ਲੋਕ ਹੀ ਬਚਾ ਸਕਦੇ ਹਨ। ਇਸ ਦੇ ਲਈ ਤਿੰਨ ਕਰੋੜ ਪੰਜਾਬੀਆਂ ਦਾ ਇਕੱਠੇ ਹੋਣਾ ਜ਼ਰੂਰੀ ਹੈ।

We will maintain mutual brotherhood in Punjab at all costs: Arvind KejriwalWe will maintain mutual brotherhood in Punjab at all costs: Arvind Kejriwal

ਕੇਜਰੀਵਾਲ ਨੇ ਸ਼ਾਂਤੀ ਮਾਰਚ ਵਿਚ ਆਏ ਹਜ਼ਾਰਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ ਆਏ ਲੋਕ ਤਿੰਨ ਕਰੋੜ ਪੰਜਾਬੀਆਂ ਦੀ ਅਗਵਾਈ ਕਰਦੇ ਹਨ ਅਤੇ ਪੰਜਾਬ ਦੇ ਦੁਸ਼ਮਣਾਂ ਨੂੰ ਜਵਾਬ ਦੇ ਰਹੇ ਹਨ ਕਿ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਕਿਸੇ ਵੀ ਕੀਮਤ 'ਤੇ ਖ਼ਰਾਬ ਨਹੀਂ ਹੋਣ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕੋਈ ਤੋੜ ਨਹੀਂ ਸਕਦਾ ਅਤੇ ਉਹ (ਕੇਜਰੀਵਾਲ) ਉਮੀਦ ਕਰਦੇ ਹਨ ਕਿ ਪੰਜਾਬ ਦੇ ਲੋਕ ਪੰਜਾਬ ਦੀ ਸੱਤਾ ਆਮ ਲੋਕਾਂ ਦੇ ਹੱਥਾਂ ਵਿੱਚ ਦੇਣਗੇ, ਕਿਉਂਕਿ ਪੰਜਾਬੀਆਂ ਨੂੰ ਸੱਤਾ ਵਿੱਚ ਰਹੇ ਲੋਕਾਂ 'ਤੇ ਹੁਣ ਕੋਈ ਭਰੋਸਾ ਨਹੀਂ ਰਿਹਾ।

Arvind KejriwalArvind Kejriwal

'ਆਪ' ਸੁਪਰੀਮੋ ਨੇ ਕਾਂਗਰਸ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ, ''ਸੱਤਾਧਾਰੀ ਕਾਂਗਰਸੀਆਂ ਨੂੰ ਪੰਜਾਬ ਦੀ ਕੋਈ ਚਿੰਤਾ ਨਹੀਂ ਹੈ, ਕਿਉਂਕਿ ਉਹ ਤਾਂ ਮੁੱਖ ਮੰਤਰੀ ਦੀ ਕੁਰਸੀ ਲਈ ਆਪਸ ਵਿੱਚ ਲੜ ਰਹੇ ਹਨ। ਚੰਨੀ ਸਰਕਾਰ ਪੰਜਾਬ ਦੀ ਸਭ ਤੋਂ ਕਮਜ਼ੋਰ ਸਰਕਾਰ ਹੈ ਅਤੇ ਇਹ ਸਰਕਾਰ ਪੰਜਾਬ ਵਿੱਚ ਸ਼ਾਂਤੀ ਬਹਾਲ ਕਰਨ ਵਿੱਚ ਨਾਕਾਮ ਹੋਈ ਹੈ।'' ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦੇ ਬੇਅਦਬੀ ਮਾਮਲੇ ਵਿੱਚ ਭਾਵੇਂ ਦੋਸ਼ੀ ਮਾਰਿਆ ਗਿਆ, ਪਰ ਕਾਂਗਰਸ ਸਰਕਾਰ ਨੇ 48 ਘੰਟਿਆਂ ਵਿੱਚ ਦੋਸ਼ੀ ਦੀ ਪਛਾਣ ਕਰਨ ਅਤੇ ਸਾਜ਼ਿਸ਼ ਕਰਤਾ ਨੂੰ ਫੜਨ ਦਾ ਐਲਾਨ ਕੀਤਾ ਸੀ।

ਕਾਂਗਰਸ ਸਰਕਾਰ ਦਾ ਇਹ ਐਲਾਨ ਅਜੇ ਤੱਕ ਪੂਰਾ ਨਹੀਂ ਹੋਇਆ। ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਸਾਜ਼ਿਸ਼ ਕਰਨ ਵਾਲੇ ਫੜੇ ਨਹੀਂ ਗਏ। ਕੇਜਰੀਵਾਲ ਨੇ ਸਵਾਲ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਹੋਰ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀਆਂ ਬੇਅਦਬੀਆਂ, ਬੰਬ ਧਮਾਕੇ ਅਤੇ ਅੱਤਵਾਦੀ ਗਤੀਵਿਧੀਆਂ ਚੋਣਾ ਤੋਂ ਪਹਿਲਾਂ ਹੀ ਕਿਉਂ ਸ਼ੁਰੂ ਹੋ ਜਾਂਦੀਆਂ ਹਨ? ਇਸ ਲਈ ਪੰਜਾਬੀਆਂ ਨੂੰ ਬੇਹੱਦ ਚੌਕੰਨੇ ਅਤੇ ਮਿਲ ਕੇ ਰਹਿਣ ਦੀ ਜ਼ਰੂਰਤ ਹੈ।

We will maintain mutual brotherhood in Punjab at all costs: Arvind KejriwalWe will maintain mutual brotherhood in Punjab at all costs: Arvind Kejriwal

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ, ਕੈਪਟਨ, ਬਾਦਲਾਂ ਅਤੇ ਭਾਜਪਾ ਵਰਗੀਆਂ ਸਵਾਰਥੀ, ਮੌਕਾਪ੍ਰਸਤ ਅਤੇ ਮਾਫ਼ੀਆ ਤਾਕਤਾਂ ਨੂੰ ਚੰਗੀ ਤਰਾਂ ਪਛਾਣ ਚੁੱਕੀ ਹੈ। ਇਸ ਲਈ 2022 ਦੀਆਂ ਚੋਣਾ ਵਿਚ ਇਨ੍ਹਾਂ ਸਭ ਦਾ ਬੋਰੀਆ ਬਿਸਤਰਾ ਗੋਲ ਕਰਨ ਦਾ ਮਨ ਜਨਤਾ ਨੇ ਬਣਾ ਲਿਆ ਹੈ। ਇਸ ਦੀ ਦਿੱਲੀ ਤੋਂ ਬਾਅਦ ਝਾਕੀ ਹਾਲ ਹੀ ਦੌਰਾਨ ਚੰਡੀਗੜ੍ਹ ਦੀ ਜਨਤਾ ਨੇ ਦਿਖਾ ਦਿੱਤੀ ਹੈ।

We will maintain mutual brotherhood in Punjab at all costs: Arvind KejriwalWe will maintain mutual brotherhood in Punjab at all costs: Arvind Kejriwal

ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਰਕਾਰ ਬਦਲਣੀ ਹੈ। ਆਪਾਂ ਨਵੀਂ ਸਰਕਾਰ ਲੈ ਕੇ ਆਉਣੀ ਹੈ। ਨਵੀਂ ਸਰਕਾਰ 'ਚ ਪੰਜਾਬ ਦੀ ਜਨਤਾ ਫ਼ੈਸਲਾ ਕਰੇਗੀ ਅਤੇ 'ਆਪ' ਸਰਕਾਰ ਇਸ ਫ਼ੈਸਲੇ ਨੂੰ ਲਾਗੂ ਕਰੇਗੀ।

We will maintain mutual brotherhood in Punjab at all costs: Arvind KejriwalWe will maintain mutual brotherhood in Punjab at all costs: Arvind Kejriwal

ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ, ''ਪੰਜਾਬ ਨੂੰ ਨਜ਼ਰਾਂ ਲਾਉਣ ਵਾਲੀਆਂ ਤਾਕਤਾਂ ਨੂੰ ਦੂਰ ਰੱਖਣਾ ਹੈ, ਕਿਉਂਕਿ ਜਦੋਂ ਵੀ ਚੋਣਾ ਆਉਂਦੀਆਂ ਹਨ ਤਾਂ ਪੰਜਾਬ ਦੀ ਧਰਤੀ 'ਤੇ ਬੇਅਦਬੀ, ਬੰਬ ਧਮਾਕੇ ਅਤੇ ਹੋਰ ਅੱਗ ਲਾਊ ਘਟਨਾਵਾਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਿਆ ਜਾ ਸਕੇ।'' ਮਾਨ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਤਾਂ ਨਫ਼ਰਤ ਦੀ ਰਾਜਨੀਤੀ ਕਰਦੀ ਹੈ, ਪਰ ਚੰਡੀਗੜ੍ਹ ਦੇ ਲੋਕਾਂ ਨੇ ਦੱਸ ਦਿੱਤਾ ਕਿ ਉਹ ਭਾਈਚਾਰਕ ਸਾਂਝ ਅਤੇ ਵਿਕਾਸ ਦੀ ਰਾਜਨੀਤੀ ਚਾਹੁੰਦੇ ਹਨ। ਉਨ੍ਹਾਂ ਕਿਹਾ, ''ਚੰਡੀਗੜ੍ਹ ਤਾਂ ਝਾਕੀ ਹੈ, ਪੰਜਾਬ ਅਜੇ ਬਾਕੀ ਹੈ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement