
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ‘ਝਾੜੂ’ ਦੀ ਲਹਿਰ ਹੈ।
ਪਟਿਆਲਾ (ਚਰਨਜੀਤ ਸਿੰਘ ਸੁਰਖ਼ਾਬ): ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਬਾਰੇ ਗੱਲ ਕਰਦਿਆਂ ਦਿੱਲੀ ਤੋਂ ‘ਆਪ’ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਵਲੋਂ ਜਲਦ ਹੀ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾਵੇਗਾ, ਉਹਨਾਂ ਕਿਹਾ ਕਿ ਉਹਨਾਂ ਦਾ ਮੁੱਖ ਮੰਤਰੀ ਚਿਹਰਾ ਪੰਜਾਬ ਦੀ ਸ਼ਾਨ ਕਹਾਉਣ ਲਾਇਕ ਹੋਵੇਗਾ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ‘ਝਾੜੂ’ ਦੀ ਲਹਿਰ ਹੈ। ਪੂਰਾ ਪੰਜਾਬ ਇਕਜੁੱਟ ਹੋ ਕੇ ਕਹਿ ਰਿਹਾ ਹੈ ਕਿ ਇਕ ਮੌਕਾ ਕੇਜਰੀਵਾਲ ਨੂੰ, ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦਿੱਤਾ ਜਾਵੇ।
Raghav Chadha
ਰਾਘਵ ਚੱਢਾ ਨੇ ਕਿਹਾ ਕਿ ਅਸੀਂ ਜਲਦੀ ਅਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਾਂਗੇ ਅਤੇ ਉਹ ਪੰਜਾਬ ਦੀ ਆਨ, ਬਾਨ ਅਤੇ ਸ਼ਾਨ ਕਹਾਉਣ ਦੇ ਲਾਇਕ ਹੋਵੇਗਾ।‘ਆਪ’ ਆਗੂ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਅਤੇ ਰਵਾਇਤੀ ਆਗੂ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ, ਉਹਨਾਂ ਨੂੰ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹਨਾਂ ਦੀਆਂ ਸਿਆਸਤ ਦੀਆਂ ਦੁਕਾਨਾਂ ਉੱਤੇ ਤਾਲਾ ਲੱਗ ਜਾਵੇਗਾ।
Harpal Singh Cheema
ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਬੋਖਲਾਹਟ ਵਿਚ ਹੈ ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਪਿਆਰ ਕਰ ਰਹੇ ਹਨ। ਪੰਜਾਬ ਵਿਚ ਰਵਾਇਤੀ ਪਾਰਟੀਆਂ ਦਾ ਗੜ੍ਹ ਟੁੱਟ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਬਾਰੇ ਹਰਪਾਲ ਚੀਮਾ ਨੇ ਕਿਹਾ ਕਿ ਪੀਐਮ ਮੋਦੀ ਅਤੇ ਭਾਜਪਾ ਲਈ ਪੰਜਾਬ ਵਿਚ ਕੋਈ ਥਾਂ ਨਹੀਂ ਹੈ, ਭਾਜਪਾ ਪੰਜਾਬ ਵਿਚ ਜ਼ੀਰੋ ’ਤੇ ਆਊਟ ਹੋਵੇਗੀ।