
-ਉਲੰਘਣਾ ਕਰਨ ਵਾਲੇ ਨੂੰ ਹੋਵੇਗਾ 10 ਹਜ਼ਾਰ ਜੁਰਮਾਨਾ
-15 ਦਿਨ ਲਈ ਬੰਦ ਕੀਤੀ ਜਾਵੇਗੀ ਦੁਕਾਨ
-ਨਸ਼ਾ ਵੇਚਣ ਵਾਲਿਆਂ ਦਾ ਪਤਾ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ
ਹਰੀਗੜ੍ਹ : ਨਵੇਂ ਸਾਲ ਮੌਕੇ ਹਰ ਕੋਈ ਕੁਝ ਨਵਾਂ ਕਰਨ ਦੀ ਚਾਹ ਵਿਚ ਹੁੰਦਾ ਹੈ ਇਸੇ ਤਰ੍ਹਾਂ ਹੀ ਨਸ਼ੇ 'ਤੇ ਪਾਬੰਦੀ ਲਗਾਉਣ ਦੇ ਉਪਰਾਲੇ ਪੰਜਾਬ ਦੇ ਵੱਖ-ਵੱਖ ਪਿੰਡ ਵਿਚ ਕੀਤੇ ਜਾ ਰਹੇ ਹਨ।
ਹੁਣ ਖ਼ਬਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਹਰੀਗੜ੍ਹ ਤੋਂ ਸਾਹਮਣੇ ਆਈ ਹੈ ਜਿਥੇ ਪਿੰਡ ਦੀ ਪੰਚਾਇਤ ਵਲੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਪੰਚਾਇਤ ਵਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਜਨਵਰੀ ਤੋਂ ਪਿੰਡ ਵਿਚ ਜਰਦਾ,ਬੀੜੀ, ਤੰਬਾਕੂ ਆਦਿ ਵਰਗੇ ਨਸ਼ੀਲੇ ਪਦਾਰਥਾਂ ਦੇ ਵੇਚਣ 'ਤੇ ਪਾਬੰਦੀ ਰਹੇਗੀ।
ਅਜਿਹਾ ਨਾ ਕਰਨ ਦੀ ਸੂਰਤ ਵਿਚ 10 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ ਅਤੇ ਨਾਲ ਹੀ ਦੁਕਾਨ ਵੀ 15 ਦਿਨ ਲਈ ਬੰਦ ਰੱਖੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਦੀ ਪੰਚਾਇਤ ਨੇ ਕਿਹਾ ਹੈ ਕਿ ਨਸ਼ਾ ਵੇਚਣ ਵਾਲੇ ਬਾਰੇ ਸੂਚਨਾ ਦੇਣ ਵਾਲੇ ਨੂੰ ਵੀ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸ਼ਰਤ ਰੱਖੀ ਹੈ ਕਿ ਜਾਣਕਾਰੀ ਸਾਂਝੀ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।