ਚੰਡੀਗੜ੍ਹ 'ਚ ਨਸ਼ੇੜੀਆਂ ਨੇ ਰੰਜਿਸ਼ ਦੌਰਾਨ ਨੌਜਵਾਨ ਦਾ ਚਾਕੂ ਮਾਰ ਕੇ ਕੀਤਾ ਕਤਲ
Published : Dec 31, 2022, 10:31 am IST
Updated : Dec 31, 2022, 10:31 am IST
SHARE ARTICLE
In Chandigarh, drug addicts killed a young man by stabbing him during a quarrel
In Chandigarh, drug addicts killed a young man by stabbing him during a quarrel

ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ

 

ਚੰਡੀਗੜ੍ਹ: ਮੌਲੀ ਜਾਗਰਾਂ ਕਲੋਨੀ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਘਟਨਾ ਬੀਤੀ ਰਾਤ ਵਾਪਰੀ। ਜਾਣਕਾਰੀ ਅਨੁਸਾਰ ਇਲਾਕੇ ਦੇ ਕੁਝ ਨਸ਼ੇੜੀਆਂ ਨੇ ਰੰਜਿਸ਼ ਦੌਰਾਨ ਨੌਜਵਾਨ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਨੌਜਵਾਨ ਦੇ ਭਰਾ ਦੇ ਵੀ ਸੱਟਾਂ ਲੱਗੀਆਂ ਹਨ। ਘਟਨਾ ਦੌਰਾਨ ਉਹ ਉਸ ਦੇ ਨਾਲ ਸੀ।

ਮ੍ਰਿਤਕ ਦੀ ਉਮਰ ਕਰੀਬ 20 ਸਾਲ ਦੱਸੀ ਗਈ ਹੈ। ਮ੍ਰਿਤਕ ਆਪਣੇ ਪਰਿਵਾਰ ਸਮੇਤ ਕਲੋਨੀ ਵਿੱਚ ਰਹਿ ਰਿਹਾ ਸੀ। ਉਸਦਾ ਇੱਕ ਭਰਾ ਵੀ ਹੈ। ਪਤਾ ਲੱਗਾ ਹੈ ਕਿ ਉਹ ਭੇਲਪੁਰੀ ਦੀ ਰੇਹੜੀ-ਫੜ੍ਹੀ ਚਲਾ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਥਾਣਾ ਮੌਲੀ ਜਾਗਰਾਂ ਪੁਲਿਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਲਾਕਾ ਨਿਵਾਸੀ ਅਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਨਿਲ ਕੁਮਾਰ ਦੂਬੇ ਨੇ ਕਿਹਾ ਹੈ ਕਿ ਮੌਲੀ ਜਾਗਰਾਂ ਵਿੱਚ ਗੁੰਡਾਗਰਦੀ ਲਗਾਤਾਰ ਵੱਧ ਰਹੀ ਹੈ। 

ਮੌਕੇ ’ਤੇ ਪੁੱਜੇ ਉਨ੍ਹਾਂ ਕਿਹਾ ਕਿ ਪੁਲਿਸ ਦੀ ਢਿੱਲਮੱਠ ਕਾਰਨ ਇਲਾਕੇ ’ਚ ਲਗਾਤਾਰ ਅਪਰਾਧ ਵਧਦਾ ਜਾ ਰਿਹਾ ਹੈ। ਇੱਥੇ ਕਾਨੂੰਨ ਵਿਵਸਥਾ ਵੀ ਵਿਗੜ ਰਹੀ ਹੈ। ਪੁਲਿਸ 'ਤੇ ਅਪਰਾਧੀਆਂ ਨੂੰ ਬਚਾਉਣ ਦੇ ਦੋਸ਼ ਵੀ ਲੱਗੇ ਹਨ।


 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement