Punjab News: ਅੰਮ੍ਰਿਤਸਰ ਪੁਲਿਸ ਵੱਲੋਂ 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ 2 ਕਾਬੂ
Published : Dec 31, 2023, 4:18 pm IST
Updated : Dec 31, 2023, 4:47 pm IST
SHARE ARTICLE
File Photo
File Photo

ਤਿੰਨ 32 ਬੋਰ ਦੇ ਪਿਸਤੌਲ ਸਮੇਤ ਪਾਕਿ ਸਟੈਂਪਡ ਅਸਲਾ, ਕਰੰਸੀ ਕਾਊਂਟਿੰਗ ਮਸ਼ੀਨ ਅਤੇ ਡਰੋਨ ਉਪਕਰਣ ਵੀ ਬਰਾਮਦ ਕੀਤੇ ਹਨ।

Punjab News:  ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਐਤਵਾਰ ਨੂੰ ਅਮਰੀਕਾ ਸਥਿਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਾਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਦੇ 2 ਵਿਅਕਤੀਆਂ ਦੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰੀ ਵੀ ਹੋਈ ਹੈ। 

ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਫੜੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਲਾਡੀ ਵਾਸੀ ਗੁਰੂ ਕੀ ਵਡਾਲੀ, ਅੰਮ੍ਰਿਤਸਰ ਅਤੇ ਰੌਸ਼ਨ ਵਾਸੀ ਹੇਰ, ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰੱਗ ਮਨੀ, 7 ਪਿਸਤੌਲਾਂ- ਇੱਕ ਆਧੁਨਿਕ 9 ਐਮਐਮ ਗਲਾਕ, ਤਿੰਨ, 30 ਬੋਰ ਦੇ ਪਿਸਤੌਲ ਅਤੇ ਤਿੰਨ 32 ਬੋਰ ਦੇ ਪਿਸਤੌਲ ਸਮੇਤ ਪਾਕਿ ਸਟੈਂਪਡ ਅਸਲਾ, ਕਰੰਸੀ ਕਾਊਂਟਿੰਗ ਮਸ਼ੀਨ ਅਤੇ ਡਰੋਨ ਉਪਕਰਣ ਵੀ ਬਰਾਮਦ ਕੀਤੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦੇ ਕਬਜ਼ੇ 'ਚੋਂ ਰਿਮੋਟ ਕੰਟਰੋਲਰ ਅਤੇ ਸਪੇਅਰ ਪੱਖੇ ਸਮੇਤ ਉਨ੍ਹਾਂ ਦੀ ਹੁਡਈ ਵਰਨਾ ਕਾਰ (ਪੀ.ਬੀ.06ਬੀਬੀ4064) ਨੂੰ ਜ਼ਬਤ ਕਰ ਲਿਆ ਗਿਆ ਹੈ, ਜਿਸ 'ਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਸਿੱਧੇ ਤੌਰ 'ਤੇ ਅਮਰੀਕਾ ਸਥਿਤ ਨਸ਼ਾਂ ਤਸਕਰ ਮੰਨੂ ਮਹਾਵਾ ਦੇ ਸੰਪਰਕ ਵਿਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਕੇ ਸੂਬੇ ਭਰ ਵਿਚ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਤਸਕਰ ਮੰਨੂ ਮਹਾਵਾ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿਸਤਾਨ ਸਥਿਤ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਬਰਾਮਦ ਕਰ ਲਈ ਹੈ ਅਤੇ ਰਸਤੇ ਵਿਚ ਇਸ ਨੂੰ ਕਿਸੇ ਨੂੰ ਸਪਲਾਈ ਕਰਨਾ ਸੀ ਪਰ ਪੁਲਿਸ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਨੂੰ ਬਰਾਮਦ ਕਰ ਲਿਆ ਹੈ। 

file photo

 

ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਅਤੇ ਏਸੀਪੀ ਸੈਂਟਰਲ ਸੁਰਿੰਦਰ ਕੁਮਾਰ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼-3 ਦੀਆਂ ਪੁਲਿਸ ਟੀਮਾਂ ਨੇ ਇਸਲਾਮਾਬਾਦ ਦੇ ਖੇਤਰ ਵਿਚ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਅਤੇ ਦੋਨਾਂ ਮੁਲਜ਼ਮਾਂ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਜਦੋਂ ਕਿਸੇ ਨੂੰ ਖੇਪ ਪਹੁੰਚਾਉਣ ਲਈ ਉਹ ਉਡੀਕ ਕਰ ਰਹੇ ਸਨ।

file photo

ਸੀ.ਪੀ.ਭੁੱਲਰ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਕੋਲੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਅਗਲੇਰੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇੱਕ ਕੇਸ ਐਫਆਈਆਰ ਨੰ. 298 ਮਿਤੀ 31.12.2023 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਇਸਲਾਮਾਬਾਦ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ।

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement