
ਇਸ ਪ੍ਰਾਪਤੀ ’ਤੇ ਲਾਲਪੁਰਾ ਨੇ ਸਭ ਤੋਂ ਪਹਿਲਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸੰਸਥਾ ਦੇ ਪ੍ਰਬੰਧਕਾਂ ਡਾ. ਨਵਦੀਪ ਸਿੰਘ ਅਤੇ ਡਾ. ਗੁਰਮੀਤ ਸਿੰਘ ਦਾ ਧੰਨਵਾਦ ਕੀਤਾ।
ਰੂਪਨਗਰ : ਰੂਪਨਗਰ ਜ਼ਿਲ੍ਹੇ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਰੂਪਨਗਰ ਜ਼ਿਲ੍ਹੇ ਦੇ ਜੰਮਪਲ ਸਾਬਕਾ ਆਈਪੀਐੱਸ ਅਧਿਕਾਰੀ, ਉੱਘੇ ਸਿੱਖ ਵਿਦਵਾਨ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਵਿਸ਼ਵ ਪ੍ਰਸਿੱਧ ‘ਦਾ ਸਿੱਖ’ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ।
ਸ਼ੁੱਕਰਵਾਰ ਰਾਤ ਨਵੀਂ ਦਿੱਲੀ ਦੇ ਬੇਲ ਲਾ ਮੋਂਡ ਹੋਟਲ ਵਿਚ ਹੋਏ ਇੱਕ ਵਿਸ਼ਵ ਪੱਧਰੀ ਸਮਾਗਮ ਵਿਚ ਦੁਨੀਆ ਦੇ ਵੱਖ-ਵੱਖ ਹਿੱਸਿਆਂ ਤੋਂ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸ਼ੀਅਤਾ ਪਹੁੰਚੀਆਂ, ਜਿੱਥੇ ‘ਦਾ ਸਿੱਖ ਐਵਾਰਡਜ਼’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਆਪਣੀ ਇਸ ਪ੍ਰਾਪਤੀ ’ਤੇ ਲਾਲਪੁਰਾ ਨੇ ਸਭ ਤੋਂ ਪਹਿਲਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਸੰਸਥਾ ਦੇ ਪ੍ਰਬੰਧਕਾਂ ਡਾ. ਨਵਦੀਪ ਸਿੰਘ ਅਤੇ ਡਾ. ਗੁਰਮੀਤ ਸਿੰਘ ਦਾ ਧੰਨਵਾਦ ਕੀਤਾ।
ਇਸ ਦੇ ਨਾਲ ਹੀ ਆਪਣੇ ਪਿਤਾ ਦੀ ਪ੍ਰਾਪਤੀ ‘ਤੇ ਭਾਜਪਾ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਫਖ਼ਰ ਹੈ ਕਿ ਉਹ ਇਕਬਾਲ ਸਿੰਘ ਲਾਲਪੁਰਾ ਦੇ ਬੇਟੇ ਹਨ, ਜਿਨ੍ਹਾਂ ਪਿੰਡ ਦੀ ਪਗਡੰਡੀ ਤੋਂ ਉੱਠ ਕਿ ਬਿਨਾਂ ਪਿਤਾ ਦੇ ਸਾਏ ਤੋਂ ਇੱਕ ਸੰਘਰਸ਼ੀਲ ਜ਼ਿੰਦਗੀ ਵਿਚੋਂ ਮਿਹਨਤ ਅਤੇ ਦ੍ਰਿੜ੍ਹ ਸੰਕਲਪ ਨਾਲ ਪਹਿਲਾਂ ਆਈਪੀਐੱਸ ਤੇ ਫੇਰ ਅਨੇਕਾਂ ਸਿਰੜੀ ਮੁਕਾਮ ਹਾਸਲ ਕੀਤੇ।
ਜ਼ਿਕਰਯੋਗ ਹੈ ਕਿ ਲਾਲਪੁਰਾ ਦੇਸ਼ ਦੇ ਘੱਟਗਿਣਤੀ ਵਰਗ ਨਾਲ ਜੁੜੀ ਸਰਵਉੱਚ ਸੰਸਥਾ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਹਨ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੇਹੱਦ ਨੇੜੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਪੁੱਤਰ ਅਜੈਵੀਰ ਸਿੰਘ ਲਾਲਪੁਰਾ ਵੀ ਇੱਕ ਨਾਮਵਰ ਏਵੀਏਸ਼ਨ ਕਾਰੋਬਾਰੀ ਹਨ। ਇਸ ਤੋਂ ਇਲਾਵਾ ਲਾਲਪੁਰਾ ਪਰਿਵਾਰ ਵੱਲੋਂ ਪੂਰੇ ਪੰਜਾਬ ਵਿਚ ਵੱਡੇ ਪੱਧਰ ‘ਤੇ ਸਮਾਜ ਸੇਵੀ ਸੰਸਥਾ ਇਨਸਾਨੀਅਤ ਪਹਿਲਾਂ ਰਾਹੀਂ ਸਮਾਜ ਸੇਵੀਂ ਕਾਰਜ ਕੀਤੇ ਜਾ ਰਹੇ ਹਨ ਜੋ ਕਿ ਕੋਰੋਨਾ ਕਾਲ ਸਮੇਂ ਅਤੇ ਹੜ੍ਹਾਂ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੂੰ ਰਾਸ਼ਨ ਵੰਡ ਕੇ ਚਰਚਾ ਵਿਚ ਆਏ ਸੀ।
(For more news apart from Iqbal Singh Lalpura, stay tuned to Rozana Spokesman)