ਮੀਤ ਹੇਅਰ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ
Published : Dec 31, 2023, 4:03 pm IST
Updated : Dec 31, 2023, 4:03 pm IST
SHARE ARTICLE
 New year calendar of Punjab Sports University released by Meet Hare
New year calendar of Punjab Sports University released by Meet Hare

ਕੈਲੰਡਰ ਵਿੱਚ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਕੀਤਾ ਉਜਾਗਰ

ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਬਣੇ ਕੈਲੰਡਰ ਦਾ ਹਿੱਸਾ: ਮੀਤ ਹੇਅਰ

ਚੰਡੀਗੜ੍ਹ -  ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। ਇਹ ਕੈਲੰਡਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਦੇ ਸਮੂਹ ਐਵਾਰਡ ਜੇਤੂ ਖਿਡਾਰੀ ਤੇ ਖਿਡਾਰਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਦੋ ਕੈਲੰਡਰ ਤਿਆਰ ਕੀਤੇ ਗਏ ਹਨ, ਇੱਕ ਦੀਵਾਰ ਵਾਲਾ ਅਤੇ ਦੂਜਾ ਟੇਬਲ ਕੈਲੰਡਰ।ਖੇਡ ਮੰਤਰੀ ਵੱਲੋਂ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਤੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਦੀ ਹਾਜ਼ਰੀ ਵਿੱਚ ਇਹ ਜਾਰੀ ਕੀਤੇ ਗਏ।

ਖੇਡ ਮੰਤਰੀ ਨੇ ਨਵੇਂ ਸਾਲ ਦੀ ਸਮੂਹ ਪੰਜਾਬੀਆਂ ਅਤੇ ਖੇਡ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦਾ ਅਮੀਰ ਖੇਡ ਵਿਰਸਾ ਹੈ ਅਤੇ ਪੰਜਾਬੀ ਖਿਡਾਰੀਆਂ ਨੇ ਕੁੱਲ ਦੁਨੀਆਂ ਵਿੱਚ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਖੇਡਾਂ ਵਿੱਚ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਨਵੀਂ ਖੇਡ ਨੀਤੀ ਦੇ ਪਹਿਲੇ ਹੀ ਸਾਲ ਸਾਰਥਿਕ ਨਤੀਜੇ ਸਾਹਮਣੇ ਆਏ ਅਤੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਵਿੱਚ 72 ਸਾਲ ਦੇ ਰਿਕਾਰਡ ਤੋੜਦਿਆਂ 8 ਸੋਨ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤੇ।

ਖੇਡ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ ਚਾਰ ਪਦਮਾ ਭੂਸ਼ਣ, 24 ਪਦਮਾ ਸ਼੍ਰੀ, ਚਾਰ ਖੇਲ ਰਤਨ ਪੁਰਸਕਾਰ, 129 ਅਰਜੁਨਾ ਐਵਾਰਡ, 15 ਦਰੋਣਾਚਾਰੀਆ ਐਵਾਰਡ, 21 ਧਿਆਨ ਚੰਦ ਐਵਾਰਡ ਅਤੇ ਪੰਜ ਤੇਨਜ਼ਿੰਗ ਨਾਰਗੇ ਪੁਰਸਕਾਰ ਜਿੱਤੇ ਹਨ। ਸਮੂਹ 202 ਐਵਾਰਡ ਜੇਤੂ ਕੈਲੰਡਰ ਵਿੱਚ ਸ਼ਾਮਲ ਕੀਤੇ ਗਏ ਹਨ। 

ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਲੰਡਰ ਦਾ ਵਿਲੱਖਣ ਪਹਿਲੂ ਇਹ ਹੈ ਕਿ ਕੌਮਾਂਤਰੀ ਔਰਤ ਦਿਵਸ ਵਾਲੇ ਮਾਰਚ ਮਹੀਨੇ ਸਾਰੀਆਂ ਐਵਾਰਡ ਜੇਤੂ ਮਹਿਲਾ ਖਿਡਾਰਨਾਂ, ਵਿਸ਼ਵ ਅਥਲੈਟਿਕਸ ਦਿਵਸ ਵਾਲੇ ਮਈ ਮਹੀਨੇ ਸਾਰੇ ਅਥਲੈਟਿਕਸ ਦੇ ਐਵਾਰਡ ਜੇਤੂ ਸ਼ਾਮਲ ਹਨ। ਇੱਕ ਪਰਿਵਾਰ ਵਿੱਚ ਕਈ ਐਵਾਰਡ ਜੇਤੂ ਖਿਡਾਰੀ ਵੀ ਹਨ ਜਿਵੇਂ ਪਿਤਾ-ਪੁੱਤਰ, ਦੋ ਭਰਾ, ਪਤੀ-ਪਤਨੀ, ਚਾਚਾ-ਭਤੀਜਾ ਆਦਿ ਹਨ। ਇਨ੍ਹਾਂ ਸਭ ਨੂੰ ਕੈਲੰਡਰ ਵਿੱਚ ਵਿਸ਼ੇਸ਼ ਸਥਾਨ ਦਿੱਤਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement