
Punjab School Holiday News : ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
Punjab School Holiday News in Punjabi: ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ ਕੀਤਾ ਗਿਆ ਹੈ। ਕੜਾਕੇ ਦੀ ਠੰਢ ਵੱਧਣ ਕਾਰਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵੀਟ ’ਤੇ ਲਿਖਿਆ ਹੈ ਕਿ ‘‘ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਪੰਜਾਬ ਦੇ ਸਾਰੇ ਸਕੂਲ 8 ਜਨਵਰੀ ਨੂੰ ਖੁੱਲਣਗੇ।’’ ਠੰਢ ਦੇ ਚਲਦਿਆਂ ਪੰਜਾਬ ਸਰਕਾਰ ਨੇ ਇਹ ਹੁਕਮ ਜਾਰੀ ਕੀਤੇ ਹਨ।
(For more news apart from There has been an increase in school holidays due cold in Punjab, Minister Harjot Bains has informed News in Punjabi, stay tuned to Rozana Spokesman)