ਐਡ. ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

By : JUJHAR

Published : Dec 31, 2024, 2:24 pm IST
Updated : Dec 31, 2024, 3:34 pm IST
SHARE ARTICLE
Meeting of the Interim Committee led by Adv. Dhami
Meeting of the Interim Committee led by Adv. Dhami

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਜਾਂਚ ਕਮੇਟੀ ਦਾ ਸਮਾਂ ਇਕ ਮਹੀਨਾ ਵਧਾਇਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂਪੀ ’ਚ ਪੁਲਿਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ’ਤੇ ਕਰੜੇ ਸਵਾਲ ਚੁੱਕੇ ਹਨ। 

ਮਤੇ ਵਿਚ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਤੇ ਬਹੁਤ ਛੋਟੀ ਉਮਰ ਦੇ ਨੌਜਵਾਨਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਲਗਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੱਜ ਦੀ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ।

ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਸ. ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ। 

ਇਸ ਦੇ ਨਾਲ ਹੀ ਇਕ ਮਤਾ ਪਾਸ ਕਰ ਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। 

ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ੍ਹ ਨਿਰਪੱਖ ਹੋਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ’ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿਤੀ ਗਈ।

ਅੰਤ੍ਰਿੰਗ ਕਮੇਟੀ ਦੀ ਇਸ ਇਕੱਤਰਤਾ ਐਡ. ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ ਆਦਿ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement