Barnala News: ਬਰਨਾਲਾ 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ
Published : Dec 31, 2024, 7:51 am IST
Updated : Dec 31, 2024, 7:51 am IST
SHARE ARTICLE
Newlywed dies under suspicious circumstances in Barnala latest news in punjabi
Newlywed dies under suspicious circumstances in Barnala latest news in punjabi

ਲੜਕੀ ਦੇ ਪਰਿਵਾਰ ਦਾ ਸਹੁਰਾ ਪਰਿਵਾਰ 'ਤੇ ਇਲਜ਼ਾਮ

 

Barnala News: ਕਸਬਾ ਭਦੌੜ ਦੀ ਨਵ ਵਿਆਹੀ ਅਰਸ਼ਦੀਪ ਕੌਰ (21 ਸਾਲ) ਪੁੱਤਰੀ ਅਜਮੇਰ ਸਿੰਘ ਵਾਸੀ ਨਾਨਕਸਰ ਰੋਡ ਭਦੌੜ ਦੀ ਸ਼ੱਕੀ ਹਾਲਾਤਾਂ ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੇ ਪਰਿਵਾਰ ਨੇ ਸਹੁਰਾ ਪਰਿਵਾਰ ਵਲੋਂ ਗਲਾ ਘੁੱਟ ਕੇ ਅਤੇ ਤਸ਼ੱਦਦ ਕਰ ਕੇ ਮੌਤ ਦੇ ਘਾਟ ਉਤਾਰਨ ਦੇ ਇਲਜ਼ਾਮ ਲਗਾਏ ਹਨ।

ਮ੍ਰਿਤਕ ਲੜਕੀ ਅਰਸ਼ਦੀਪ ਕੌਰ ਦੇ ਤਾਏ ਦੇ ਲੜਕੇ ਗੁਰਪ੍ਰੀਤ ਸਿੰਘ ਪੁੱਤਰ ਭਗਤ ਸਿੰਘ ਨੇ ਦਸਿਆ ਕਿ ਅਰਸ਼ਦੀਪ ਕੌਰ ਦਾ ਵਿਆਹ 11 ਅਕਤੂਬਰ 2024 ਨੂੰ ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਾਬਾ ਫਰੀਦ ਨਗਰ ਬਠਿੰਡਾ ਨਾਲ ਕੀਤਾ ਸੀ। ਵਿਆਹ ਤੋਂ ਕੁਝ ਦਿਨ ਬਾਅਦ ਹੀ ਲੜਕੀ ਨੂੰ ਸਹੁਰੇ ਪਰਿਵਾਰ ਨੇ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿਤਾ ਅਤੇ ਉਸ ਦੀ ਕੁੱਟਮਾਰ ਵੀ ਕਰਦੇ ਸਨ ਜੋ ਸਾਨੂੰ ਅਰਸ਼ਦੀਪ ਨੇ ਕੁਝ ਦਿਨ ਪਹਿਲਾਂ ਹੀ ਦਸਿਆ ਸੀ ਜੋ ਇੱਥੇ ਪੇਕੇ ਪਿੰਡ ਮਿਲਣ ਆਈ ਹੋਈ ਸੀ ਅਤੇ ਚਾਰ ਦਿਨ ਪਹਿਲਾਂ ਇਥੋਂ ਆਪਣੇ ਸਹੁਰੇ ਘਰ ਖੁਸ਼ੀ ਖੁਸ਼ੀ ਗਈ ਸੀ।

ਗੁਰਪ੍ਰੀਤ ਸਿੰਘ ਨੇ ਦਸਿਆ ਕਿ ਅਰਸ਼ਦੀਪ ਕੌਰ ਨਾਲ ਸਾਡੀ ਵੀਡੀਓ ਕਾਲ ਵੀ ਹੋਈ ਉਸ ਉਪਰੰਤ 4 ਵਜੇ ਸਾਨੂੰ ਫੋਨ ਆਇਆ ਕਿ ਅਰਸ਼ਦੀਪ ਕੌਰ ਦੀ ਤਬੀਅਤ ਅਚਾਨਕ ਵਿਗੜ ਗਈ ਹੈ ਤੇ ਉਹ ਸੀਰੀਅਸ ਹੈ ਜਿਸ ਨੂੰ ਅਸੀਂ ਬਡਿਆਲ ਹਸਪਤਾਲ ਬਠਿੰਡਾ ਲਿਜਾ ਰਹੇ ਹਾਂ ਤੇ ਤੁਸੀਂ ਜਲਦੀ ਆ ਜਾਓ ਪ੍ਰੰਤੂ ਕੁਝ ਹੀ ਮਿੰਟਾਂ ਬਾਅਦ ਸਾਨੂੰ ਫਿਰ ਫੋਨ ਆਇਆ ਕਿ ਅਰਸ਼ਦੀਪ ਕੌਰ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦਸਿਆ ਕਿ ਹਸਪਤਾਲ ਦੇ ਅਮਲੇ ਨੇ ਵੀ ਸਾਨੂੰ ਦਸਿਆ ਕਿ ਅਰਸ਼ਦੀਪ ਨੂੰ ਮ੍ਰਿਤਕ ਹੀ ਹਸਪਤਾਲ ਲਿਆਦਾ ਗਿਆ ਸੀ। 

ਉਹਨਾਂ ਦਸਿਆ ਕਿ ਜਦੋਂ ਅਸੀਂ ਅਰਸ਼ਦੀਪ ਕੌਰ ਕੋਲ ਗਏ ਤਾਂ ਉਸ ਦੇ ਗਲੇ 'ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਹੱਥ ਬੰਨ੍ਹੇ ਹੋਏ ਸਨ ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਨੇ ਅਰਸ਼ਦੀਪ ਕੌਰ ਦਾ ਕਤਲ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿਤਾ ਹੈ। 

ਗੁਰਪ੍ਰੀਤ ਸਿੰਘ ਨੇ ਦਸਿਆ ਕਿ ਅਰਸ਼ਦੀਪ ਕੌਰ ਦੇ ਕਤਲ ਦੇ ਸਬੰਧ ਵਿਚ ਅਰਸ਼ਦੀਪ ਕੌਰ ਦੇ ਪਤੀ ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਸੱਸ ਬੰਤ ਕੌਰ, ਸਹੁਰਾ ਦਰਸ਼ਨ ਸਿੰਘ ਅਤੇ ਉਸ ਦੀ ਨਨਾਣ ਤੇ ਪਰਚਾ ਦਰਜ ਕੀਤਾ ਗਿਆ ਹੈ। ਪਰੰਤੂ ਸਾਡੇ ਵਲੋਂ ਮੰਗ ਹੈ ਕਿ ਇਸ ਸਾਰੇ ਮਸਲੇ ਦੇ ਮਾਸਟਰਮਾਈਂਡ ਅਰਸ਼ਦੀਪ ਕੌਰ ਦੇ ਜੇਠ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਸੀਐਮ ਸਕਿਉਰਟੀ ਚ ਸੇਵਾਵਾਂ ਨਿਭਾਅ ਰਿਹਾ ਹੈ ਉਸ ’ਤੇ ਵੀ ਪਰਚਾ ਦਰਜ ਕੀਤਾ ਜਾਵੇ। ਜਿਸ ਉਪਰੰਤ ਅਸੀਂ ਅਰਸ਼ਦੀਪ ਕੌਰ ਦੀ ਦੇਹ ਸਾਡੇ ਨਿਵਾਸ ਅਸਥਾਨ ਕਸਬਾ ਭਦੌੜ ਵਿਚ ਲੈ ਕੇ ਆਏ ਹਾਂ ਅਤੇ ਇੱਥੇ ਇਸ ਦਾ ਅੰਤਿਮ ਸਸਕਾਰ ਕਰ ਰਹੇ ਹਾਂ।

ਅਰਸ਼ਦੀਪ ਕੌਰ ਦੀ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਜਦੋਂ ਇਸ ਸਬੰਧੀ ਡੀਐੱਸਪੀ ਬਠਿੰਡਾ ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਕਤ ਦੋਸ਼ੀਆਂ ’ਚੋਂ ਮ੍ਰਿਤਕ ਲੜਕੀ ਅਰਸ਼ਦੀਪ ਕੌਰ ਦੇ ਸਹੁਰਾ ਦਰਸ਼ਨ ਸਿੰਘ ਅਤੇ ਸੱਸ ਬੰਤ ਕੌਰ ਨੂੰ ਗ੍ਰਿਫ਼ਤਰ ਕਰ ਲਿਆ ਗਿਆ ਹੈ ਜਦੋਂ ਕਿ ਅਰਸ਼ਦੀਪ ਕੌਰ ਦੇ ਪਤੀ ਬਲਵਿੰਦਰ ਸਿੰਘ ਅਤੇ ਉਸ ਦੀ ਨਨਾਣ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉਹਨਾਂ ਕਿਹਾ ਕਿ ਜੋ ਵੀ ਇਸ ਮਾਮਲੇ ਵਿਚ ਦੋਸ਼ੀ ਹੋਇਆ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement