ਅੰਮ੍ਰਿਤਸਰ 'ਚ 2 ਭਰਾਵਾਂ 'ਤੇ ਗੋਲੀਬਾਰੀ, ਇੱਕ ਦੀ ਹੋਈ ਮੌਤ
Published : Dec 31, 2025, 2:08 pm IST
Updated : Dec 31, 2025, 2:08 pm IST
SHARE ARTICLE
Two brothers shot dead in Amritsar
Two brothers shot dead in Amritsar

ਆਪਸੀ ਝਗੜੇ ਤੋਂ ਬਾਅਦ ਦੂਜੇ ਗੁੱਟ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Two brothers shot dead in Amritsar: ਅੰਮ੍ਰਿਤਸਰ ਵਿਚ ਦੋਸਤਾਂ ਨੇ 2 ਸਕੇ ਭਰਾਵਾਂ 'ਤੇ ਫਾਇਰਿੰਗ ਕਰ ਦਿੱਤੀ। ਫਾਇਰਿੰਗ ਵਿਚ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਦੋਸ਼ੀ ਨੇ ਮ੍ਰਿਤਕ ਦੀ ਸਿੱਧੀ ਛਾਤੀ ਵਿੱਚ ਗੋਲੀ ਮਾਰ ਦਿੱਤੀ।  ਪੁਲਿਸ ਦਾ ਕਹਿਣਾ ਹੈ ਕਿ ਉਹ ਸਾਰੇ ਇੱਕੋ ਮੁਹੱਲੇ ਵਿੱਚ ਰਹਿੰਦੇ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਦਾ ਆਪਸ ਵਿੱਚ ਝਗੜਾ ਹੋਇਆ ਸੀ। ਇਸ ਤੋਂ ਬਾਅਦ,ਗੱਲਬਾਤ ਕਰਨ ਲਈ ਦੋਵੇਂ ਗੁੱਟ ਇਕੱਠੇ ਹੋਏ ਸਨ। ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਨੌਜਵਾਨ ਦਾ ਗੰਭੀਰ ਹਾਲਤ ਵਿੱਚ ਇਲਾਜ ਚੱਲ ਰਿਹਾ ਹੈ।

ਗੋਲੀਬਾਰੀ ਕਰਨ ਵਾਲੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ। ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਪੰਜ-ਛੇ ਦਿਨ ਪਹਿਲਾਂ ਅੰਮ੍ਰਿਤਸਰ ਦੇ ਪਿੰਡ ਬਲ ਕਲਾਂ ਵਿੱਚ ਕੁਝ ਨੌਜਵਾਨਾਂ ਦਾ ਝਗੜਾ ਹੋ ਗਿਆ ਸੀ। ਇਸ ਨੂੰ ਲੈ ਕੇ ਦੋਵੇਂ ਧਿਰਾਂ ਬੀਤੇ ਦਿਨ ਗੱਲਬਾਤ ਕਰਨ ਲਈ ਇਕੱਠੀਆਂ ਹੋਈਆਂ ਸਨ।

ਥੋੜ੍ਹੀ ਦੇਰ ਬਾਅਦ, ਇੱਕ ਪਾਸੇ ਦੇ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਗੋਲੀਆਂ ਚਲਾ ਦਿੱਤੀਆਂ। ਦੋ ਭਰਾਵਾਂ, ਸਿਮਰਨਜੀਤ ਸਿੰਘ (22) ਅਤੇ ਕਾਬਲ ਸਿੰਘ ਨੂੰ ਗੋਲੀ ਲੱਗ ਗਈ। ਕਾਬਲ ਸਿੰਘ ਦਾ ਕਹਿਣਾ ਹੈ ਕਿ ਦੋਸ਼ੀਆਂ ਨੇ ਸਿਮਰਨਜੀਤ ਦੀ ਛਾਤੀ ਵਿੱਚ ਗੋਲੀ ਮਾਰੀ, ਜਦੋਂ ਕਿ ਉਨ੍ਹਾਂ ਨੇ ਮੇਰੀ ਲੱਤ 'ਤੇ ਗੋਲੀ ਚਲਾਈ। ਛਾਤੀ ਵਿਚ ਗੋਲੀ ਲੱਗਣ ਨਾਲ ਸਿਮਰਨਜੀਤ ਦੀ ਮੌਤ ਹੋ ਗਈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement