
ਲੁਧਿਆਣਾ- ਪੰਜਾਬ ਸਰਕਾਰ ਵੱਲੋਂ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉੱਥੇ ਹੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਈ.ਟੀ.ਆਈ. ਵਿਖੇ ਰੁਜ਼ਗਾਰ ਮੇਲੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧ ਕਰਨ ਦੀ ਬਜਾਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਸ.ਚੰਨੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲੇ ਗੇੜ 'ਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ, ਭਾਰਤ ਭੂਸ਼ਨ ਆਸ਼ੂ ਵਿਧਾਇਕ ਆਦਿ ਹਾਜ਼ਰ ਸਨ।