ਅੱਜ “ਸ਼੍ਰੋਮਣੀ ਅਕਾਲੀ ਦਲ" ਮਨਾ ਰਿਹਾ ਆਪਣਾ 97ਵਾਂ ਸਥਾਪਨਾ ਦਿਵਸ
Published : Dec 14, 2017, 4:44 pm IST
Updated : Dec 14, 2017, 11:14 am IST
SHARE ARTICLE

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ‘ਤੇ ਦੇਸ਼-ਵਿਦੇਸ਼ 'ਚ ਵੱਸਦੇ ਸਮੂਹ ਪੰਜਾਬੀ ਅਤੇ ਸਿੱਖ ਭਾਈਚਾਰੇ ਇਹ ਦਿਨ ਮਨਾ ਰਹੇ ਹਨ। ਇਸ ਦਿਨ ਸਾਰੇ ਅਕਾਲੀ ਜਥਿਆਂ ਨੂੰ ਇਕਜੁੱਟ ਕਰਕੇ ਗੁਰਦੁਆਰਿਆਂ ਨੂੰ ਅੰਗਰੇਜ਼ਾਂ ਵੱਲੋਂ ਥਾਪੇ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ 14 ਦਸੰਬਰ 1920 ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਸੀ। ਇਹ ਲੋਕਾਂ ਦੇ ਸੰਘਰਸ਼ ਵਿਚੋਂ ਜਨਮੀ ਪਾਰਟੀ ਹੈ, ਜਿਸ ਦਾ ਸਮੁੱਚਾ ਇਤਿਹਾਸ ਮੋਰਚਿਆਂ ਅਤੇ ਜਨ ਅੰਦੋਲਨਾਂ ਨਾਲ ਭਰਿਆ ਹੋਇਆ ਹੈ।



ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਹੈ ਤੇ ਜੇ ਆਮ ਭਾਸ਼ਾ ‘ਚ ਕਹੀਏ ਤਾਂ ਅੱਜ ਕੁਰਬਾਨੀਆਂ ਦੀ ਨੀਂਹ ‘ਤੇ ਟਿਕੀ ਇਸ ਪਾਰਟੀ ਦਾ ਜਨਮ ਦਿਨ ਹੈ। ਦੇਸ਼ ਦਾ ਸਭ ਤੋਂ ਪੁਰਾਣਾ ਲੋਕਤੰਤਰਿਕ ਦਲ ਹੈ ਸ਼੍ਰੋਮਣੀ ਅਕਾਲੀ ਦਲ ਜਿਸ ਦੀ ਨੀਂਹ 14 ਦਸੰਬਰ, 1920 ਨੂੰ ਰੱਖੀ ਗਈ। ਲਾਸਾਨੀ ਕੁਰਬਾਨੀਆਂ ਅਤੇ ਬੇਮਿਸਾਲ ਸੰਘਰਸ਼ਾਂ ਦੀ ਤਪਸ਼ ਵਿਚੋਂ ਲੰਘਿਆ ਸ਼੍ਰੋਮਣੀ ਅਕਾਲੀ ਦਲ ਅੰਗਰੇਜ਼ਾਂ ਤੋਂ ਲੈ ਕੇ ਅੱਜ ਤੱਕ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਲੜਦਾ ਆਇਆ ਹੈ।

ਜਾਰੀ ਪੱਤਰ ਅਨੁਸਾਰ, “ਸ਼੍ਰੋਮਣੀ ਅਕਾਲੀ ਦਲ ਆਪਣਾ 97ਵਾਂ ਸਥਾਪਨਾ ਦਿਵਸ ਹੇਠ ਦਿੱਤੇ ਪੱਤਰ ਅਨੁਸਾਰ ਚੜ੍ਹਦੀ ਕਲਾ ਵਿੱਚ ਮਨਾ ਰਿਹਾ ਹੈ। ਇਸ ਸਮਾਗਮ ‘ਚ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਬਹੁਤ ਸਾਰੀਆਂ ਧਾਰਮਿਕ, ਸਮਾਜਿਕ ਅਤੇ ਵਿਦਿਅਕ ਖੇਤਰ ਨਾਲ ਸੰਬੰਧਤ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਾਮਿਲ ਹੋਣਗੀਆਂ।



ਸ਼੍ਰੋਮਣੀ ਅਕਾਲੀ ਦਲ 20ਵੀਂ ਸਦੀ ਦੇ ਦੂਜੇ ਦਹਾਕੇ ਦੌਰਾਨ ਪੰਜਾਬ ਦੇ ਰਾਜਨੀਤਕ ਦ੍ਰਿਸ਼ ‘ਤੇ ਪ੍ਰਗਟ ਹੋਣ ਵਾਲੀ ਉਹ ਪ੍ਰਮੁੱਖ ਪਾਰਟੀ ਹੈ, ਜਿਹੜੀ ਸਿੱਖ ਪੰਥ ਦੇ ਰਾਜਸੀ, ਧਾਰਮਿਕ ਤੇ ਸੱਭਿਆਚਾਰਕ ਹਿੱਤਾਂ ਦੀ ਰਾਖੀ ਅਤੇ ਅੰਗਰੇਜ਼ੀ ਹਕੂਮਤ ਦੁਆਰਾ ਸਥਾਪਿਤ ਵਿਧਾਨਕ ਸਭਾਵਾਂ ਵਿੱਚ ਸਿੱਖ ਪੰਥ ਦੀ ਨੁਮਾਇੰਦਗੀ ਕਰਨ ਹਿੱਤ 14 ਦਸੰਬਰ 1920 ਨੂੰ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਹੋਂਦ ਵਿਚ ਆਈ ਸੀ।

19ਵੀਂ ਸਦੀ ਦੇ ਅੰਤਿਮ ਦਹਾਕੇ ਦੌਰਾਨ ਸਿੰਘ ਸਭਾ ਲਹਿਰ ਨਾਲ ਆਈ ਜਾਗ੍ਰਿਤੀ ਕਾਰਨ ਇਹ ਗੱਲ ਬੜੀ ਤੀਬਰਤਾ ਨਾਲ ਮਹਿਸੂਸ ਕੀਤੀ ਜਾਣ ਲੱਗੀ ਕਿ ਸਿੱਖ ਸਿਧਾਂਤ ਤੇ ਸਿੱਖ ਮਰਿਆਦਾ ਦੀ ਉਸ ਸਮੇਂ ਤੱਕ ਬਹਾਲੀ ਨਹੀਂ ਹੋ ਸਕਦੀ ਜਦੋਂ ਤੱਕ ਗੁਰਦੁਆਰਿਆਂ ਦੇ ਪ੍ਰਬੰਧਕਾਂ ਵਿਚ ਸੁਧਾਰ ਨਹੀਂ ਲਿਆਂਦਾ ਜਾਂਦਾ, ਜਿਹੜੇ ਕਿ ਉਸ ਸਮੇਂ ਮਹੰਤਾਂ ਦੇ ਕਬਜ਼ੇ ਵਿਚ ਸਨ।



ਇਹ ਮਹੰਤ ਗੁਰੂਘਰਾਂ ਉਤੇ ਉਸ ਸਮੇਂ ਤੋਂ ਕਾਬਜ਼ ਸਨ ਜਦੋਂ ਸਿੱਖ ਪੰਥ ਨੂੰ ਮੁਗਲ ਹਕੂਮਤ ਨਾਲ ਟੱਕਰ ਲੈਣੀ ਪਈ ਤੇ ਆਪਣੀ ਸੁਰੱਖਿਆਂ ਹਿੱਤ ਜੰਗਲਾਂ ਤੇ ਪਹਾੜਾਂ ਵੱਲ ਜਾਣਾ ਪਿਆ ਸੀ। ਜਥੇਬੰਦਕ ਗੁਰਦੁਆਰਾ ਸੁਧਾਰ ਲਹਿਰ ਦੇ ਆਰੰਭ ਹੋਣ ਤੋਂ ਪਹਿਲਾਂ ਹੀ ਮਹੰਤਾਂ ਦੀਆਂ ਕੁਰੀਤੀਆਂ ਦੇ ਖਿਲਾਫ਼ ਆਵਾਜ਼ਾਂ ਉੱਠਣ ਲੱਗ ਪਈਆਂ ਸਨ। ਸੰਗਠਿਤ ਰੂਪ ਵਿੱਚ ਸੁਧਾਰ ਲਹਿਰ ਚਲਾਉਣ ਲਈ ਖੇਤਰੀ ਖਾਲਸਾ ਦੀਵਾਨਾਂ ਦੇ ਰੂਪ ਵਿਚ ਤਿਆਰੀ ਹੋ ਚੁੱਕੀ ਸੀ।

SHARE ARTICLE
Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement