
ਜਲੰਧਰ/ਸ਼ਾਹਕੋਟ, 8 ਫ਼ਰਵਰੀ (ਅਮਰਿੰਦਰ ਸਿੱਧੂ , ਸੁਦੇਸ਼ , ਪ੍ਰਿਤਪਾਲ ਸਿੰਘ): ਦੁਆਬੇ ਦੀ ਅਕਾਲੀ ਸਿਆਸਤ ਦੇ ਰੂਹੇ-ਰਵਾਂ, ਸਾਬਕਾ ਟਰਾਂਸਪੋਰਟ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਵਿਚ ਅਕਾਲੀ ਦਲ (ਬ) ਵਿਧਾਇਕ ਦਲ ਦੇ ਉਪ ਆਗੂ ਜਥੇਦਾਰ ਅਜੀਤ ਸਿੰਘ ਕੋਹਾੜ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕਰ ਦਿਤਾ ਗਿਆ।ਜਥੇਦਾਰ ਕੋਹਾੜ ਦਾ ਲੰਘੀ 5 ਫ਼ਰਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ ਉਹ 78 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਕੋਹਾੜ ਖ਼ੁਰਦ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਮ ਵਿਦਾਇਗੀ ਦਿਤੀ ਗਈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਲੜਕੇ ਨਾਇਬ ਸਿੰਘ ਕੋਹਾੜ ਸਾਬਕਾ ਐੱਮਡੀ. ਕੋਅਪ੍ਰੇਟਿਵ ਬੈਂਕ ਜਲੰਧਰ ਨੇ ਅਗਨੀ ਦਿਖਾਈ। ਇਸ ਦੁੱਖ ਦੀ ਘੜੀ 'ਚ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ, ਬਿਕਰਮ ਸਿੰਘ ਮਜੀਠੀਆਂ ਸਾਬਕਾ ਕੈਬਨਿਟ ਮੰਤਰੀ, ਡਾ. ਦਲਜੀਤ ਸਿੰਘ ਚੀਮਾ ਸਾਬਕਾ ਕੈਬਨਿਟ ਮੰਤਰੀ, ਮਨੋਰੰਜਨ ਕਾਲੀਆ ਸਾਬਕਾ ਕੈਬਨਿਟ ਮੰਤਰੀ, ਪਰਮਿੰਦਰ ਸਿੰਘ ਢੀਂਡਸਾ ਸਾਬਕਾ ਕੈਬਨਿਟ ਮੰਤਰੀ, ਬ੍ਰਿਜ ਭੁਪਿੰਦਰ ਸਿੰਘ ਕੰਗ ਸਾਬਕਾ ਗ੍ਰਹਿ ਮੰਤਰੀ, ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਸੂਬਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਨਕੋਦਰ, ਬਲਦੇਵ ਸਿੰਘ ਖਹਿਰਾ ਵਿਧਾਇਕ ਫਿਲੌਰ, ਪਵਨ ਕੁਮਾਰ ਟੀਨੂੰ ਵਿਧਾਇਕ ਆਦਮਪੁਰ, ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ, ਸੁਸ਼ੀਲ ਕੁਮਾਰ ਰਿੰਕੂ ਵਿਧਾਇਕ ਜਲੰਧਰ, ਰਮਨਜੀਤ ਸਿੰਘ ਸਿੱਕੀ ਵਿਧਾਇਕ ਖਡੂਰ ਸਾਹਿਬ, ਵੀਰ ਸਿੰਘ ਵਿਧਾਇਕ ਲੋਪੋ ਕੇ,
ਡਾ. ਉਪਿੰਦਰਜੀਤ ਕੌਰ ਸਾਬਕਾ ਕੈਬਨਿਟ ਮੰਤਰੀ, ਹੰਸ ਰਾਜ ਹੰਸ, ਸੰਤ ਬਲਬੀਰ ਸਿੰਘ ਸੀਚੇਵਾਲ, ਸ਼ਰਨਜੀਤ ਸਿੰਘ ਢਿੱਲੋਂ ਸਾਬਕਾ ਕੈਬਨਿਟ ਮੰਤਰੀ, ਮਾਸਟਰ ਮੋਹਨ ਸਿੰਘ ਸਾਬਕਾ ਕੈਬਨਿਟ ਮੰਤਰੀ, ਸਰਵਨ ਸਿੰਘ ਫਿਲੌਰ ਸਾਬਕਾ ਕੈਬਨਿਟ ਮੰਤਰੀ, ਅਵਿਨਾਸ਼ ਰਾਏ ਕਲੇਰ ਸਾਬਕਾ ਸੰਸਦੀ ਸਕੱਤਰ, ਚਰਨਜੀਤ ਸਿੰਘ ਅਟਵਾਲ ਸਾਬਕਾ ਸਪੀਕਰ, ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਜਲੰਧਰ, ਗੁਰਪ੍ਰੀਤ ਸਿੰਘ ਭੁੱਲਰ ਐਸਐਸਪੀ ਜਲੰਧਰ ਦਿਹਾਤੀ ਆਦਿ ਨੇ ਜਿਥੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ, ਉਥੇ ਉਨ੍ਹਾਂ ਜਥੇਦਾਰ ਕੋਹਾੜ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਜਲੰਧਰ ਦਿਹਾਤੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਮ੍ਰਿਤਕ ਦੇਹ 'ਤੇ ਰੀਥ ਰੱਖ ਕੇ ਮੁੱਖ ਮੰਤਰੀ , ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਸ਼ਰਧÎਾਂਜਲੀ ਦਿਤੀ ਗਈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਕੋਹਾੜ ਦੀ ਮੌਤ ਨਾਲ ਉਨ੍ਹਾਂ ਦੀ ਸਮੁੱਚੀ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਸੰਤ ਬਲਬੀਰ ਸਿੰਘ ਸੀਚੇਵਾਲ, ਮਨੋਰੰਜਨ ਕਾਲੀਆ ਆਦਿ ਪਾਰਟੀ ਆਗੂਆਂ ਨੇ ਕਿਹਾ ਕਿ ਜਥੇਦਾਰ ਅਜੀਤ ਸਿੰਘ ਕੋਹਾੜ ਬੜੇ ਹੀ ਸੁਲਝੇ ਹੋਏ ਵਿਅਕਤੀ ਸਨ, ਜਿਨ੍ਹਾਂ ਪਾਰਟੀ ਵਲੋਂ ਲਗਾਈ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ। ਜਥੇਦਾਰ ਕੋਹਾੜ ਦੇ ਪਰਵਾਰ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਆਤਮਕ ਸ਼ਾਂਤੀ ਨਮਿਤ ਪਾਠ ਦਾ ਭੋਗ ਅਤੇ ਅੰਤਮ ਅਰਦਾਸ 13 ਫ਼ਰਵਰੀ ਨੂੰ ਦਾਣਾ ਮੰਡੀ, ਪਿੰਡ ਕੋਹਾੜ ਖ਼ੁਰਦ ਵਿਖੇ ਦੁਪਹਿਰ ਸਮੇਂ ਹੋਵੇਗੀ।