
ਵਾਰਡ ਨੰਬਰ 36 ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਚਾਚਾ-ਭਤੀਜੇ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਕਿ ਮਾਲਵੇ ’ਚ ਉਨ੍ਹਾਂ ਦੇ ਪਾਰਟੀ ਆਗੂਆਂ ਨਾਲ ਵੀ ਕੈਪਟਨ ਸਰਕਾਰ ਨੇ ਧੱਕੇਸ਼ਾਹੀ ਕੀਤੀ ਗਈ ਪਰ ਉਨ੍ਹਾਂ ਨੇ ਇਸ ਦਾ ਵਿਰੋਧ ਸਬੰਧਤ ਦਫਤਰਾਂ ਦਾ ਘਿਰਾਓ ਕਰਕੇ ਕੀਤਾ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੇਸ਼ਮੀ ਰਜਾਈ ਲੈ ਕੇ ਹਰੀਕੇ ਪੱਤਣ ਦਾ ਪੁਲ ਰੋਕ ਦਿੱਤਾ। ਇਸੇ ਤਰ੍ਹਾਂ ਅਕਾਲੀ ਦਲ ਨੇ ਹੋਰ ਪੁਲਾਂ ਨੂੰ ਰੋਕ ਕੇ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ।
ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਅੱਗੇ ਧਰਨਾ ਦੇਣਾ ਚਾਹੀਦਾ ਸੀ ਨਾ ਕਿ ਪੁਲਾਂ ਨੂੰ ਰੋਕ ਕੇ ਲੱਖਾਂ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੀਦਾ ਸੀ। ਲੋਕਾਂ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਹੀ ਅਕਾਲੀ ਦਲ ਦੇ ਆਗੂ ਲੋਕਾਂ ਕੋਲੋਂ ਮੁਆਫੀ ਮੰਗਣ ਲਈ ਮਜਬੂਰ ਹੋ ਗਏ।ਉਨ੍ਹਾਂ ਨੇ ਦਿੱਲੀ ਵਿੱਚ ਆਪ ਸਰਕਾਰ ਦੀ ਕਾਰਗੁਜਾਰੀ ਬਾਰੇ ਦੱਸਦਿਆਂ ਲੋਕਾਂ ਨੂੰ ਆਪ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।