ਅਕਾਲੀ ਦਲ ਇਸਤਰੀ ਵਿੰਗ ਨੂੰ ਕੀਤਾ ਮਜ਼ਬੂਤ : ਜਗੀਰ ਕੌਰ
Published : Dec 28, 2017, 11:54 pm IST
Updated : Dec 28, 2017, 6:24 pm IST
SHARE ARTICLE

ਚੰਡੀਗੜ੍ਹ, 28 ਦਸੰਬਰ (ਜੀ.ਸੀ.ਭਾਰਦਵਾਜ): ਪੰਜਾਬ ਸਰਕਾਰ ਦੀ ਪਿਛਲੇ 9 ਮਹੀਨੇ ਦੀ ਕਥਿਤ ਮਾੜੀ ਕਾਰਗੁਜ਼ਾਰੀ ਅਤੇ ਵਿਰੋਧੀ ਧਿਰ 'ਆਪ' ਦੇ ਸੁਸਤ ਪੈਣ ਕਰ ਕੇ ਮੌਕੇ ਦਾ ਲਾਭ ਲੈਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਅਪਣਾ ਵਜੂਦ ਨਾ ਸਿਰਫ਼ ਕਾਇਮ ਰੱਖਣ ਦਾ ਤਹਈਆ ਕੀਤਾ ਹੈ ਬਲਕਿ ਲੋਕਾਂ ਖ਼ਾਸਕਰ ਕਿਸਾਨਾਂ ਵਿਚ ਆਈ ਮਾਯੂਸੀ ਸਮੇਂ ਉਨ੍ਹਾਂ ਦੀ ਬਾਂਹ ਫੜਨ ਦਾ ਇਰਾਦਾ ਦੁਹਰਾਇਆ ਹੈ। ਪਿਛਲੇ ਦਿਨੀਂ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਤੇ ਟਕਸਾਲੀ ਅਕਾਲੀ ਲੀਡਰਾਂ ਦੀ ਬੈਠਕ ਕਰ ਕੇ ਅਗਲੀ ਰਣਨੀਤੀ ਤੈਅ ਕੀਤੀ ਹੈ।ਅੱਜ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਚ ਅਹਿਮ ਬੈਠਕ ਕਰ ਕੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ 20 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਅਤੇ ਕਿਹਾ ਕਿ ਆਉਂਦੀਆਂ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੀਆਂ ਚੋਣਾਂ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਇਸਤਰੀ ਵਿੰਗ ਬੀਬੀਆਂ ਅਹਿਮ ਭੂਮਿਕਾ ਨਿਭਾਉਣਗੀਆਂ। 


ਬੀਬੀ ਜਗੀਰ ਕੌਰ ਨੇ ਕਿਹਾ ਕਿ 3 ਕਾਰਪੋਰੇਸ਼ਨਾਂ ਅੰਮ੍ਰਿਤਸਰ, ਪਟਿਆਲਾ ਤੇ ਜਲੰਧਰ ਸਮੇਤ 32 ਮਿਉਂਸਪਲ ਕਮੇਟੀ ਚੋਣਾਂ ਦੌਰਾਨ ਕਾਂਗਰਸ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਵਿਰੁਧ ਅਤੇ ਲੋਕਤੰਤਰ ਦੇ ਕੀਤੇ ਘਾਣ ਵਿਰੁਧ ਪੰਜਾਬ ਵਿਚ ਅਕਾਲੀ ਦਲ ਮੁਹਿੰਮ ਛੇੜੇਗਾ। ਅੱਜ ਐਲਾਨੀ ਗਈ ਇਸਤਰੀ ਵਿੰਗ ਦੀ 20 ਮੈਂਬਰੀ ਕੋਰ ਕਮੇਟੀ ਵਿਚ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ, ਸਾਬਕਾ ਐਮ.ਪੀ. ਸਤਵਿੰਦਰ ਕੌਰ ਧਾਲੀਵਾਲ ਅਤੇ ਸਾਬਕਾ ਐਮ.ਪੀ. ਬੀਬੀ ਰਾਜਿੰਦਰ ਕੌਰ ਬੁਲਾੜਾ ਅਤੇ ਸਾਬਕਾ ਮੁੱਖ ਪਾਰਲੀਮੈਂਟਰੀ ਸਕੱਤਰ ਮਹਿੰਦਰ ਕੌਰ ਜੋਸ਼ ਨੂੰ ਸ਼ਾਮਲ ਕੀਤਾ ਹੈ।
ਹਰਿਆਣਾ ਤੋਂ ਬੀਬੀ ਕਰਤਾਰ ਕੌਰ ਸ਼ਾਹਬਾਦ ਨੂੰ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਹੈ। ਇਸ ਕਮੇਟੀ ਵਿਚ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਅਤੇ ਬੀਬੀ ਰਾਜਿੰਦਰ ਕੌਰ ਹਿੰਦ ਮੋਟਰਜ਼ ਬਰਨਾਲਾ ਅਤੇ ਹੋਰ ਸੀਨੀਅਰ ਬੀਬੀਆਂ ਨੂੰ ਵੀ ਲਿਆ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦੂਜੀ ਲਿਸਟ ਵਿਚ ਹੋਰ ਸੀਨੀਅਰ ਬੀਬੀਆਂ ਸਮੇਤ ਪੜ੍ਹੀਆਂ-ਲਿਖੀਆਂ ਮੁਟਿਆਰ ਬੀਬੀਆਂ ਨੂੰ ਵੀ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

SHARE ARTICLE
Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement