
ਅੰਮ੍ਰਿਤਸਰ: ਗੁਰੂ ਨਗਰੀ ਸਥਿਤ ਰਾਜਾਸਾਂਸੀ ਵਾਰਡ ਨੰਬਰ 9 'ਚ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਕੋਈ ਪਹਿਲੀ ਘਟਨਾ ਨਹੀਂ , ਜਦੋਂ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਹੋਵੇ। ਅਜਿਹੀਆਂ ਅਨੇਕਾਂ ਹੀ ਵਾਰਦਾਤਾਂ ਵੇਖਣ ਨੂੰ ਮਿਲ ਚੁੱਕੀਆਂ ਹਨ। ਪਰ ਇਹ ਸਭ ਕਿਉਂ ਕੀਤਾ ਜਾ ਰਿਹਾ ਹੈ, ਇਸ ਦੀ ਜਾਣਕਾਰੀ ਕਿਉਂ ਨਹੀਂ?
ਦੱਸ ਦਈਏ ਕਿ ਰਾਜਾਸਾਂਸੀ 'ਚ ਵੀ ਅਣਪਛਾਤੇ ਵਿਅਕਤੀਆਂ ਵਲੋਂ ਗੁਟਕਾ ਸਾਹਿਬ ਦੇ ਪੰਨੇ ਪਾੜ ਕੇ ਨਾਲੀ ਵਿਚ ਸੁੱਟ ਦਿੱਤੇ ਗਏ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਚ. ਓ. ਪ੍ਰੇਮਪਾਲ ਸਿੰਘ ਮੌਕੇ 'ਤੇ ਪਹੁੰਚ ਗਏ ਅਤੇ ਤਫਤੀਸ਼ ਸੁਰੂ ਕਰ ਦਿੱਤੀ।
ਬੇਅਦਬੀ ਦੀ ਸੂਚਨਾ ਮਿਲਦੇ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਿਆਂ ਕਰਦੇ ਹੋਏ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਸਜ਼ਾ ਦੇਣ ਦੀ ਮੰਗ ਕੀਤੀ।