ਆਪ' ਦੀ ਨਵੀਂ ਪਹਿਲ, ਸ਼ਹੀਦੀ ਜੋਡ਼ ਮੇਲ 'ਤੇ ਕਾਨਫ਼ਰੰਸ ਨਾ ਕਰਨ ਦਾ ਐਲਾਨ
Published : Dec 19, 2017, 5:42 pm IST
Updated : Dec 19, 2017, 12:17 pm IST
SHARE ARTICLE

ਆਮ ਆਦਮੀ ਪਾਰਟੀ (ਆਪ) ਨੇ ਲਾਸਾਨੀ ਸ਼ਹੀਦਾਂ ਵੱਡੇ ਸਾਹਿਬਜ਼ਾਦੇ ਅਜੀਤ ਸਿੰਘ, ਜੁਝਾਰ ਸਿੰਘ ਤੇ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਤੇ ਫ਼ਤਹਿ ਸਿੰਘ ਤੇ ਮਾਤਾ ਗੁੱਜਰੀ ਜੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾਂ ਮੌਕੇ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪਾਰਟੀ ਦੀ ਸਟੇਜ ਲਾ ਕੇ ਕਾਨਫ਼ਰੰਸ ਨਾ ਕਰਨ ਦਾ ਫ਼ੈਸਲਾ ਲਿਆ ਹੈ। ਹੁਣ ਕਾਨਫ਼ਰੰਸ ਦੀ ਥਾਂ ਪਾਰਟੀ ਲੀਡਰਸ਼ਿਪ ਤੇ ਵਰਕਰ ਗੁਰੂ ਦੇ ਨਿਮਾਣੇ ਸ਼ਰਧਾਲੂਆਂ ਵਜੋਂ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਚਰਨ ਛੋਅ ਪ੍ਰਾਪਤ ਧਰਤੀ ਉੱਪਰ ਨਤਮਸਤਕ ਹੋਵੇਗੀ। ‘ਆਪ’ ਦੇ ਇਸ ਫੈਸਲੇ ਨਾਲ ਅਕਾਲੀ ਦਲ ਤੇ ਕਾਂਗਰਸ ਲਈ ਕਸੂਤੀ ਹਾਲਤ ਬਣ ਗਈ ਹੈ ਕਿਉਂਕਿ ਸਿੱਖ ਪੰਥ ਵਿੱਚ ਇਹ ਕਾਨਫਰੰਸਾਂ ਨਾ ਕਰਨ ਲਈ ਚਾਰਾਜੋਈ ਕੀਤੀ ਜਾ ਰਹੀ ਹੈ।


‘ਆਪ’ ਵੱਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਸਹਿ-ਪ੍ਰਧਾਨ ਅਮਨ ਅਰੋੜਾ ਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਭਵਿੱਖ ਵਿੱਚ ਇਨ੍ਹਾਂ ਸ਼ਹੀਦੀ ਸਮਾਗਮਾਂ ਮੌਕੇ ਪਾਰਟੀ ਦਾ ਮੰਚ ਲਾ ਕੇ ਕਾਨਫ਼ਰੰਸਾਂ ਨਹੀਂ ਕਰੇਗੀ। ‘ਆਪ’ ਆਗੂਆਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਜ਼ਾਲਮ ਹਾਕਮਾਂ ਦੀ ਈਨ ਨਾ ਮੰਨਦੇ ਹੋਏ ਜਿਸ ਆਨ-ਸ਼ਾਨ ਤੇ ਮਾਣਮੱਤੇ ਜਜ਼ਬੇ ਨਾਲ ਸ਼ਹਾਦਤਾਂ ਦਿੱਤੀਆਂ, ਉਸ ਦੀ ਪੂਰੀ ਦੁਨੀਆ ‘ਚ ਮਿਸਾਲ ਨਹੀਂ ਮਿਲਦੀ।

‘ਆਪ’ ਆਗੂਆਂ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਸ਼ਹੀਦੀ ਸਮਾਗਮਾਂ ਮੌਕੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਸਿਆਸੀ ਕਾਨਫ਼ਰੰਸਾਂ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਦਾ ਪ੍ਰਚਲਣ ਜ਼ਰੂਰ ਸੱਚੇ-ਸੁੱਚੇ ਤੇ ਨਿੱਗਰ ਉਦੇਸ਼ ਨਾਲ ਸ਼ੁਰੂ ਹੋਇਆ ਹੋਵੇਗਾ, ਪਰ ਪਿਛਲੇ ਕੁਝ ਦਹਾਕਿਆਂ ਤੋਂ ਸਿਆਸੀ ਕਾਨਫ਼ਰੰਸਾਂ ‘ਚ ਉਹ ਮੂਲ ਉਦੇਸ਼ ਤੇ ਸੰਦੇਸ਼ ਗੁੰਮ ਹੋ ਗਿਆ ਤੇ ਸਿਆਸੀ ਧਿਰਾਂ ‘ਚ ਇੱਕ ਦੂਸਰੇ ਉੱਪਰ ਸਿਆਸੀ ਚਿੱਕੜ-ਉਛਾਲੀ ਦਾ ਪ੍ਰਚਲਣ ਭਾਰੂ ਹੋ ਗਿਆ। ਸ਼ਹੀਦੀ ਸਮਾਗਮਾਂ ਮੌਕੇ ਸਿਆਸੀ ਧਿਰਾਂ ਦੇ ਇਸ ਨਿਘਾਰ ਦਾ ਆਮ ਸੰਗਤ ਉੱਪਰ ਵੀ ਨਕਾਰਾਤਮਕ ਅਸਰ ਪੈਣ ਲੱਗਾ।

ਇਸ ਲਈ ਪਾਰਟੀ ਨੇ ਦੋ ਸ਼ਹੀਦੀ ਸਮਾਗਮਾਂ ਮੌਕੇ ਪਾਰਟੀ ਵੱਲੋਂ ਮੰਚ ਲਾ ਕੇ ਸ਼ਰਧਾਂਜਲੀ ਕਾਨਫ਼ਰੰਸ ਨਾ ਕਰਨ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਕਾਨਫ਼ਰੰਸ ਕਰਵਾ ਰਹੇ ਹਲਕਾ ਪ੍ਰਧਾਨ ਡਾ. ਚਰਨਜੀਤ ਸਿੰਘ ਚੰਨੀ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਪ੍ਰਧਾਨ ਲਖਵੀਰ ਸਿੰਘ ਰਾਏ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

SHARE ARTICLE
Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement