'ਆਪ' ਵਲੋਂ ਰੂਪਨਗਰ ਥਰਮਲ ਦੇ ਮੁੱਖ ਗੇਟ ਅੱਗੇ ਰੋਸ ਰੈਲੀ
Published : Jan 25, 2018, 12:16 am IST
Updated : Jan 24, 2018, 6:46 pm IST
SHARE ARTICLE

ਘਨੌਲੀ, 24 ਜਨਵਰੀ (ਸਮਸ਼ੇਰ ਬੱਗਾ):  ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਦੋ ਯੂਨਿਟ ਅਤੇ ਬਠਿੰਡਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਬੰਦ ਕਰਨ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਰੂਪਨਗਰ ਦੀ ਸਮੁੱਚੀ ਲੀਡਰਸ਼ਿਪ ਵਲੋਂ ਸਮੂਹ ਬਿਜਲੀ ਕਾਮਿਆਂ ਅਤੇ ਉਨ੍ਹਾਂ ਦੇ ਪਰਵਾਰਾਂ ਸਮੇਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੁੱਖ ਗੇਟ ਉੱਤੇ ਜ਼ੋਰਦਾਰ ਪੰਜਾਬ ਸਰਕਾਰ ਵਿਰੁਧ ਰੋਸ ਰੈਲੀ ਕੀਤੀ।  ਰੈਲੀ ਦੌਰਾਨ ਨੂੰਹੋ ਕਾਲੋਨੀ ਦੇ ਦੁਕਾਨਦਾਰ ਅਪਣੀਆਂ ਦੁਕਾਨਾਂ ਬੰਦ ਕਰ ਕੇ ਰੈਲੀ 'ਚ ਬਿਜਲੀ ਮੁਲਾਜ਼ਮਾਂ ਦਾ ਸਾਥ ਦੇਣ ਲਈ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਰੋਸ ਮਈ ਰੈਲੀ ਦੌਰਾਨ ਪਹੁੰਚੇ ਵਿਧਾਨ ਸਭਾ ਵਿਰੋਧੀ ਧਿਰ ਦੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ, ਮੀਤ ਪ੍ਰਧਾਨ ਪੰਜਾਬ ਆਮ ਆਦਮੀ ਪਾਰਟੀ ਅਮਨ ਅਰੋੜਾ ਅਤੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਅਤੇ ਅਕਾਲੀ-ਭਾਜਪਾ ਸਰਕਾਰ ਇਕ ਹੀ ਪਾਲਿਸੀ ਦੇ ਆਧਾਰ 'ਤੇ ਕੰਮ ਕਰਦੀਆਂ ਹਨ। ਉਨ੍ਹਾਂ ਕੈਪਟਨ ਸਰਕਾਰ 'ਤੇ ਤਿੱਖੇ ਨਿਸ਼ਾਨੇ ਸ਼ਾਧਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਤੋਂ ਪਹਿਲਾਂ ਨੌਜਵਾਨਾਂ ਨਾਲ ਕਈ ਵਾਅਦੇ ਕੀਤੇ ਪਰ ਸੱਤਾ ਵਿਚ ਆਉਣ 'ਤੇ ਬਾਅਦ ਇਨ੍ਹਾਂ ਵਾਅਦਿਆਂ ਨੂੰ ਵਿਸਾਰ ਕੇ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਬਜਾਏ ਪਹਿਲੋ ਤੋਂ ਹੀ ਥਰਮਲ ਪਲਾਂਟਾਂ ਵਿਚ ਨੌਕਰੀ ਕਰ ਰਹੇ ਮੁਲਾਜ਼ਮਾਂ ਦੀ ਰੋਜ਼ੀ ਰੋਟੀ ਖੋਹਣ ਲਈ ਕਾਹਲੇ ਹੋਏ ਹਨ। 


ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਇਹ ਵਾਇਟ ਪੇਪਰ ਜਾਰੀ ਕਰ ਕੇ ਦੱਸਣ ਕਿ ਉਹ ਇਨ੍ਹਾਂ ਥਰਮਲ ਪਲਾਂਟਾਂ ਨੂੰ ਕਿਉਂ ਬੰਦ ਕਰਨ ਜਾ ਰਹੀ ਹੈ? ਇਸ ਸਮੇਂ ਪ੍ਰਧਾਨ ਦਿਆਲ ਸਿੰਘ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਰਕੇਸ਼ ਜਿੰਦਲ ਯੂਥ ਆਗੂ, ਨਰਿੰਦਰ ਸਿੰਘ ਸ਼ੇਰਗਿਲ ਮੋਹਾਲੀ ਇੰਚਾਰਜ ਆਪ, ਭਾਗ ਸਿੰਘ ਮੈਦਾਨ, ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ, ਬਲਵੀਰ ਸਿੰਘ ਭੁੱਟੋ, ਆਰ ਕੇ ਤਿਵਾੜੀ, ਰਾਧੇ ਸ਼ਿਆਮ, ਰਾਮ ਕੁਮਾਰ, ਮੁਰਲੀ ਮਨੋਹਰ, ਪ੍ਰਤਿਪਾਲ ਸਿੰਘ, ਬਲਵਿੰਦਰ ਸਿੰਘ ਸੈਣੀ, ਰਜਿੰਦਰ ਸਿੰਘ ਘਨੌਲਾ, ਕੁਲਦੀਪ ਸਿੰਘ ਗੋਲੀਆਂ, ਬੀਰਪਾਲ, ਕੰਵਲਜੀਤ ਸਿੰਘ , ਇੰਜ: ਦੀਦਾਰ ਸਿੰਘ, ਰਣਜੀਤ ਸਿੰਘ ਪਤਿਆਲਾ, ਰਣਜੀਤ ਸਿੰਘ ਲੋਦੀਮਾਜਰਾ, ਸਰਪੰਚ ਤਜਿੰਦਰ ਸਿੰਘ ਸੋਨੀ, ਕੁਲਦੀਪ ਸਿੰਘ ਘਨੌਲੀ, ਪ੍ਰਦੀਪ ਸ਼ਰਮਾ ਘਨੌਲੀ, ਰਜਿੰਦਰ ਸਿੰਘ ਰਾਜੂ ਲੋਦੀਮਾਜਰਾ ਆਦਿ ਨੇ ਸੰਬੋਧਨ ਕੀਤਾ ।

SHARE ARTICLE
Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement