ਬੱਚੇ 'ਤੇ ਤਸ਼ੱਦਦ ਕਰਨ ਦੇ ਕੇਸ 'ਚ ਤਿੰਨ ਥਾਣੇਦਾਰ ਰਗੜੇ
Published : Dec 10, 2017, 10:26 pm IST
Updated : Dec 10, 2017, 4:56 pm IST
SHARE ARTICLE

ਚੁਫੇਰਿਓਂ ਅਲੋਚਨਾ ਮਗਰੋਂ ਅੱਜ 12 ਸਾਲਾ ਲੜਕੇ ਉੱਪਰ ਪੁਲਿਸ ਵੱਲੋਂ ਤਸ਼ੱਦਦ ਕਰਨ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਏ.ਐਸ.ਆਈ. ਕੁਲਵਿੰਦਰ ਤੇ ਲੜਕੇ ਨੂੰ ਕੁੱਟਮਾਰ ਕਰਕੇ ਥਾਣੇ ਫੜਾਉਣ ਵਾਲੇ ਦਵਿੰਦਰ ਸਿੰਘ ਤੇ ਹੋਰ ਮੁਹੱਲਾ ਵਾਸੀਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਐਸਐਚਓ ਦਵਿੰਦਰ ਤੇ ਏਐਸਆਈ ਰਾਜਵੀਰ ਲਾਈਨ ਹਾਜ਼ਰ ਕਰ ਦਿੱਤੇ ਗਏ ਹਨ।


ਕਾਬਲੇਗੌਰ ਹੈ ਕਿ ਤਿੰਨ ਦਸੰਬਰ ਨੂੰ ਪਤੰਗ ਲੁੱਟਣ ਗਏ ਲੜਕੇ ਨੂੰ ਚੋਰੀ ਦੇ ਇਲਜ਼ਾਮ ਵਿੱਚ ਮੁਹੱਲਾ ਵਾਸੀਆਂ ਨੇ ਕੁੱਟਮਾਰ ਕਰਨ ਤੋਂ ਬਾਅਦ ਕੋਤਵਾਲੀ ਪੁਲਿਸ ਦੇ ਹਵਾਲੇ ਕੀਤਾ ਸੀ। ਪਰਸੋਂ ਲੜਕੇ ਦੀ ਮਾਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਪੁਲਿਸ ਵਾਲਿਆਂ ‘ਤੇ ਥਰਡ ਡਿਗਰੀ ਤਸ਼ੱਦਦ ਕਰਨ ਦੇ ਇਲਜ਼ਾਮ ਲਾਏ ਸਨ। ਉਸ ਨੇ ਕਿਹਾ ਸੀ ਕਿ ਬੱਚੇ ਦੇ ਗੁਪਤ ਅੰਗ ਵਿੱਚ ਪੈਟਰੋਲ ਪਾਇਆ ਗਿਆ ਸੀ।

ਬੱਚਾ ਇਸ ਵੇਲੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮੀਡੀਆ ਵਿੱਚ ਗੱਲ ਜਾਣ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਮੀਡੀਆ ਵਿੱਚ ਆਉਣ ਮਗਰੋਂ ਇਹ ਮਾਮਲਾ ਸਿਆਸੀ ਰੰਗ ਫੜਦਾ ਜਾ ਰਿਹਾ ਹੈ। ਅੱਜ ਆਦਮੀ ਪਾਰਟੀ ਦੀ ਬਠਿੰਡਾ ਦੇਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਲੜਕਾ ਦਾ ਹਾਲ ਜਾਣਿਆ। ਉਨ੍ਹਾਂ ਕਿਹਾ ਕਿ ਬੱਚੇ ‘ਤੇ ਅਣਮਨੁੱਕੀ ਤਸ਼ੱਦਦ ਕੀਤਾ ਗਿਆ ਹੈ।


SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement