ਬੰਦੀ ਸਿੰਘਾਂ 'ਤੇ ਹੋਏ ਕਾਤਿਲਾਨਾ ਹਮਲੇ ਦੀ ਜਾਂਚ ਸੀ. ਬੀ. ਆਈ. ਨੂੰ ਦੇਣ ਦੀ ਉਠ ਰਹੀ ਮੰਗ
Published : Sep 24, 2017, 11:20 am IST
Updated : Sep 24, 2017, 5:50 am IST
SHARE ARTICLE

ਜਲੰਧਰ-ਤਿਹਾੜ ਜੇਲ 'ਚ ਬੰਦੀ ਸਿੰਘਾਂ ਉੱਤੇ ਹੋਏ ਕਾਤਿਲਾਨਾ ਹਮਲੇ ਦੀ ਜਾਂਚ ਸੀ. ਬੀ. ਆਈ. ਨੂੰ ਦੇਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਕਾਲਤ ਕੀਤੀ ਹੈ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਜਸਵਿੰਦਰ ਸਿੰਘ ਜੌਲੀ ਨੇ ਉਕਤ ਘਟਨਾ ਨੂੰ ਮਨੁੱਖੀ ਅਧਿਕਾਰਾਂ ਤੇ ਜੇਲ ਦੇ ਨਿਯਮਾਂ ਦੀ ਉਲੰਘਣਾ ਕਰਾਰ ਦਿੱਤਾ ਹੈ।

ਮੀਡੀਆ ਨੂੰ ਜਾਰੀ ਬਿਆਨ 'ਚ ਉਨ੍ਹਾਂ ਨੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵੱਲੋਂ ਇਸ ਮਸਲੇ 'ਤੇ ਸੀ. ਬੀ. ਆਈ. ਡਾਇਰੈਕਟਰ ਨੂੰ ਮਾਮਲੇ ਦੀ ਜਾਂਚ ਲਈ ਪੱਤਰ ਭੇਜਣ ਦੀ ਜਾਣਕਾਰੀ ਦਿੱਤੀ ਹੈ। ਜੇਲ 'ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਅਤੇ ਦਇਆ ਸਿੰਘ ਲਾਹੌਰੀਆ 'ਤੇ ਹੋਏ ਹਮਲੇ ਨੂੰ ਮੰਦਭਾਗਾ ਦੱਸਦੇ ਹੋਏ ਜੌਲੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਜ਼ਿਆਦਾਤਰ ਘੱਟਗਿਣਤੀ ਭਾਈਚਾਰੇ ਨਾਲ ਸੰਬੰਧ ਰੱਖਣ ਵਾਲੇ ਕੈਦੀਆਂ ਦੇ ਹੋਣ ਦਾ ਖੁਲਾਸਾ ਕੀਤਾ ਹੈ।


ਉਨ੍ਹਾਂ ਨੇ ਦੱਸਿਆ ਕਿ ਇੱਕ ਪਾਸੇ ਕਮੇਟੀ ਵੱਲੋਂ ਭਾਈ ਹਵਾਰਾ ਦੀ ਰੀੜ੍ਹ ਦੀ ਹੱਡੀ 'ਚ ਤਕਲੀਫ਼ ਹੋਣ ਕਰਕੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ, ਅਦਾਲਤ ਤੇ ਪ੍ਰਸ਼ਾਸਨ ਤੱਕ ਭਾਈ ਹਵਾਰਾ ਦੇ ਇਲਾਜ ਲਈ ਕਾਨੂੰਨੀ ਚਾਰਾਜੋਈ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਇਲਾਜ ਦੇਣਾ ਤਾਂ ਦੂਰ ਸਿੱਖ ਬੰਦੀਆਂ ਨੂੰ ਜਾਣ-ਬੁੱਝ ਕੇ ਜੇਲ ਪ੍ਰਸ਼ਾਸਨ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਬੰਦ ਕਰਕੇ ਕੁੱਟਿਆ ਜਾ ਰਿਹਾ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟਾਈ ਕਿ ਬਿਨਾਂ ਕਿਸੇ ਕਸੂਰ ਦੇ ਕੁੱਟੇ ਗਏ ਸਿੱਖ ਬੰਦੀਆਂ ਨੂੰ ਇਲਾਜ ਵੀ ਉਪਲੱਬਧ ਕਰਾਉਣ ਤੋਂ ਜੇਲ ਪ੍ਰਸ਼ਾਸਨ ਪਾਸਾ ਵੱਟ ਰਿਹਾ ਹੈ। 

ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਧਿਆਨ ਦੇਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਨੇ ਦਿੱਲੀ ਦੇ ਜੇਲ ਮੰਤਰੀ ਨੂੰ ਇਸ ਸੰਬੰਧੀ ਖੁਦ ਅੱਗੇ ਆ ਕੇ ਦੋਸ਼ੀ ਜੇਲ ਪ੍ਰਸ਼ਾਸਨ ਖਿਲਾਫ਼ ਮੁਕੱਦਮਾ ਦਰਜ ਕਰਾਉਣ ਦੀ ਨਸੀਹਤ ਦਿੱਤੀ। ਸਿੱਖ ਤੇ ਮੁਸਲਿਮ ਕੈਦੀਆਂ ਨਾਲ ਹੋਈ ਮਾਰਕੁੱਟ ਨੂੰ ਜੌਲੀ ਨੇ ਦੇਸ਼ ਦੇ ਭਾਈਚਾਰੇ ਨੂੰ ਖਰਾਬ ਕਰਨ ਦੀ ਸਾਜ਼ਿਸ਼ ਵੀ ਦੱਸਿਆ।

SHARE ARTICLE
Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement