
ਬਰਨਾਲਾ- ਥਾਣਾ ਸਦਰ ਅਧੀਨ ਪੈਂਦੇ ਪਿੰਡ ਫ਼ਰਵਾਹੀ ਵਿਖੇ ਬੀਤੀ ਰਾਤ ਇੱਕ ਨੌਜਵਾਨ ਗੁਰਮੀਤ ਸਿੰਘ (32) 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਗੌਰਵਬੰਸ ਸਿੰਘ ਨੇ ਦੱਸਿਆ ਕਿ ਹਮਲਾਵਰ ਲਾਭ ਸਿੰਘ ਪੁੱਤਰ ਬੰਤਾ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਪੁਤਰਾਨ ਲਾਭ ਸਿੰਘ, ਸੁਖਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ, ਮਲਕੀਤ ਕੌਰ ਪਤਨੀ ਬਲਵਿੰਦਰ ਸਿੰਘ ਖ਼ਿਲਾਫ਼ ਥਾਣਾ ਸਦਰ ਵਿਖੇ ਹੱਤਿਆ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।