ਭਾਜਪਾ ਨੇ ਸਵਰਨ ਸਲਾਰੀਆ ਨੂੰ ਐਲਾਨਿਆ ਉਮੀਦਵਾਰ
Published : Sep 21, 2017, 10:42 pm IST
Updated : Sep 21, 2017, 5:12 pm IST
SHARE ARTICLE

ਚੰਡੀਗੜ੍ਹ/ਗੁਰਦਾਸਪੁਰ, 21 ਸਤੰਬਰ, (ਨੀਲ ਭਲਿੰਦਰ ਸਿੰਘ/ਹੇਮੰਤ ਨੰਦਾ) : ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਹਿਤ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਨੇ ਵੀ ਅਪਣੇ ਉਮੀਦਵਾਰ ਦਾ ਐਲਾਨ ਕਰ ਦਿਤਾ ਹੈ। ਬੀਜੇਪੀ ਵਲੋਂ ਪਾਰਟੀ ਆਗੂ ਅਤੇ ਕਾਰੋਬਾਰੀ ਸਵਰਨ ਸਿੰਘ ਸਲਾਰੀਆ ਉਮੀਦਵਾਰ ਹੋਣਗੇ। ਪਾਰਟੀ ਸੂਤਰਾਂ ਮੁਤਾਬਕ ਸਲਾਰੀਆ ਨੂੰ ਟਿਕਟ ਦਿਵਾਉਣ ਵਿਚ ਯੋਗ ਗੁਰੁ ਸਵਾਮੀ ਰਾਮਦੇਵ ਦੀ ਭੂਮਿਕਾ ਵੀ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਸੀਟ ਐਕਟਰ ਵਿਨੋਦ ਖੰਨਾ ਦੇ ਦਿਹਾਂਤ ਕਾਰਨ ਖਾਲੀ ਹੋਈ ਸੀ। ਚਰਚਾ ਸੀ ਕਿ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੂੰ ਇਥੋਂ ਟਿਕਟ ਦਿਤਾ ਜਾ ਸਕਦਾ ਹੈ ਪਰ  ਅਜਿਹਾ ਨਹੀਂ ਹੋਇਆ। ਦੱਸਣਯੋਗ ਹੈ ਕਿ ਕਾਂਗਰਸ ਵਲੋਂ ਸੂਬਾ ਪਾਰਟੀ ਪ੍ਰਧਾਨ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਵਲੋਂ ਮੇਜਰ ਜਨਰਲ (ਸੇਵਾ ਮੁਕਤ) ਸੰਜੀਵ ਖਜੂਰੀਆ ਨੂੰ ਪਹਿਲਾਂ ਹੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

SHARE ARTICLE
Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement