ਬਿਜਲੀ ਸਬਸਿਡੀ ਦੀ ਰਾਸ਼ੀ ਸਿੱਧੀ ਕਿਸਾਨਾਂ ਨੂੰ ਦਿਤੀ ਜਾਵੇਗੀ: ਮਨਪ੍ਰੀਤ
Published : Jan 29, 2018, 4:12 pm IST
Updated : Jan 29, 2018, 10:42 am IST
SHARE ARTICLE

ਬਠਿੰਡਾ: ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਰੋਧੀਆਂ ਵਲੋਂ ਕਾਂਗਰਸ ਸਰਕਾਰ ਦੁਆਰਾ ਖੇਤੀ ਮੋਟਰ ਟਿਊਬਵੈੱਲ ਕੁਨੈਕਸ਼ਨਾਂ 'ਤੇ ਬਿਜਲੀ ਬਿੱਲ ਲਾਏ ਜਾਣ ਦੇ ਕੀਤੇ ਜਾ ਰਹੇ ਪ੍ਰਚਾਰ ਦੀ ਨਿੰਦਾ ਕਰਦਿਆਂ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ 'ਟਰਾਈਲ ਦੇ ਤੌਰ 'ਤੇ ਸਿਰਫ਼ ਪੰਜ ਫ਼ੀਡਰਾਂ ਉਪਰ ਬਿਜਲੀ ਸਬਸਿਡੀ ਦੀ ਰਾਸ਼ੀ ਪਾਵਰਕਾਮ ਦੀ ਬਜਾਏ ਕਿਸਾਨਾਂ ਨੂੰ ਸਿੱਧੀ ਦੇਣ ਦਾ ਫ਼ੈਸਲਾ ਕੀਤਾ ਹੈ।

ਅਜੀਤ ਰੋਡ ਉਪਰ ਖੁਲ੍ਹੇ ਇਕ ਅੰਗਰੇਜ਼ੀ ਇੰਸਟੀਚਿਊਟ ਦਾ ਉਦਘਾਟਨ ਕਰਨ ਪੁੱਜੇ ਬਾਦਲ ਨੇ ਦਾਅਵਾ ਕੀਤਾ ਕਿ ਇਨ੍ਹਾਂ ਪੰਜ ਫ਼ੀਡਰਾਂ ਉਪਰ ਕਿਸਾਨਾਂ ਨੂੰ ਸਾਲ ਦੇ ਸ਼ੁਰੂ 'ਚ ਔਸਤਨ ਬਣਦਾ ਸਾਲਾਨਾ ਸਬਸਿਡੀ ਦਾ ਪੈਸਾ 48 ਹਜ਼ਾਰ ਰੁਪਏ ਪਹਿਲਾਂ ਦੇ ਦਿਤਾ ਜਾਵੇਗਾ ਤੇ ਉਨ੍ਹਾਂ ਨੂੰ ਉਤਸ਼ਾਹਤ ਕੀਤਾ ਜਾਵੇਗਾ ਕਿ ਉਹ ਅਪਣੇ ਟਿਊਬਵੈੱਲਾਂ ਉਪਰ ਘੱਟ ਤੋਂ ਘੱਟ ਬਿਜਲੀ ਦੀ ਖਪਤ ਕਰ ਕੇ ਨਾ ਸਿਰਫ਼ ਪੈਸੇ ਬਚਾਉਣ ਬਲਕਿ ਪਾਣੀ ਦੀ ਵੀ ਬੱਚਤ ਕਰਨ। 



ਮਨਪ੍ਰੀਤ ਨੇ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਕਿਸਾਨਾਂ ਉਪਰ ਕੋਈ ਬੋਝ ਨਹੀਂ ਪਾ ਰਹੀ ਬਲਕਿ ਸੂਬੇ ਦੇ ਮੌਜੂਦਾ ਹਲਾਤਾਂ ਨੂੰ ਵੇਖਦੇ ਹੋਏ ਪਾਣੀ ਤੇ ਬਿਜਲੀ ਦੀ ਬੱਚਤ ਲਈ ਯੋਜਨਾ ਬਣਾ ਰਹੀ ਹੈ ਜਿਸ ਨੂੰ ਗਲਤ ਨਹੀਂ ਸਮਝਿਆ ਜਾਣਾ ਚਾਹੀਦਾ। ਕਰਜ਼ਾ ਮਾਫ਼ੀ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਭਾਰੀ ਆਰਥਕ ਸੰਕਟ ਦੇ ਬਾਵਜੂਦ ਪੰਜਾਬ ਦੇਸ ਦਾ ਪਹਿਲਾਂ ਅਜਿਹਾ ਸੂਬਾ ਹੈ, ਜਿਸ ਵਲੋਂ ਕਿਸਾਨਾਂ ਦਾ 2 ਲੱਖ ਰੁਪਏ ਮਾਫ਼ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਰਾਸ਼ੀ ਵੀ ਪੰਜਾਬ ਦੇ ਕਿਸਾਨਾਂ ਦੀ ਹਾਲਾਤ ਨੂੰ ਵੇਖਦੇ ਹੋਏ ਨਾਕਾਫ਼ੀ ਹੈ ਪਰ ਵਿੱਤੀ ਹਾਲਾਤ ਕਾਰਨ ਇਸ ਤੋਂ ਵੱਧ ਮਦਦ ਮੁਸ਼ਕਲ ਹੈ।

SHARE ARTICLE
Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement