ਬ੍ਰਹਮ ਮਹਿੰਦਰਾ ਨੇ ਹਸਪਤਾਲਾਂ 'ਚ ਮਰੀਜ਼ਾਂ ਨਾਲ ਮਨਾਇਆ ਨਵਾਂ ਸਾਲ
Published : Jan 1, 2018, 11:10 pm IST
Updated : Jan 1, 2018, 5:40 pm IST
SHARE ARTICLE

ਪਟਿਆਲਾ, 1 ਜਨਵਰੀ (ਜਗਤਾਰ ਸਿੰਘ) : ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਅਤੇ ਮੈਡੀਕਲ ਐਜੂਕੇਸ਼ਨ ਤੇ ਖੋਜ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਸਵੇਰੇ 'ਨਵਾਂ ਵਰ੍ਹਾ-2018' ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਵਿਦਿਆਰਥੀਆਂ, ਰਾਜਿੰਦਰਾ ਹਸਪਤਾਲ, ਏ.ਪੀ. ਜੈਨ ਸਿਵਲ ਹਸਪਤਾਲ ਰਾਜਪੁਰਾ ਦੀ ਐਮਰਜੈਂਸੀ 'ਚ ਦਾਖ਼ਲ ਮਰੀਜ਼ਾਂ, ਡਾਕਟਰਾਂ ਤੇ ਹੋਰ ਸਟਾਫ਼ ਨਾਲ ਮਨਾ ਕੇ ਇਕ ਨਵੀਂ ਪਿਰਤ ਪਾਈ।ਅਪਣੀ ਇਸ ਫੇਰੀ ਦੌਰਾਨ ਬ੍ਰਹਮ ਮਹਿੰਦਰਾ ਨੇ ਜਿਥੇ ਮੈਡੀਕਲ ਕਾਲਜ ਦੇ ਵਿਦਿਆਰਥੀਆਂ, ਫ਼ੈਕਲਟੀ ਤੇ ਸਟਾਫ਼ ਸਮੇਤ ਇਥੇ ਦਾਖ਼ਲ ਮਰੀਜ਼ਾਂ, ਡਾਕਟਰਾਂ ਤੇ ਹੋਰ ਅਮਲੇ ਨੂੰ ਨਵੇਂ ਵਰ੍ਹੇ ਦੀਆਂ ਸ਼ੁਭ ਕਾਮਨਾਵਾਂ ਦਿਤੀਆਂ ਉਥੇ ਹੀ ਉਨ੍ਹਾਂ ਨੇ ਮਠਿਆਈ ਵੰਡ ਕੇ ਇਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਵੀ ਜਾਣੀਆਂ। ਇਸ ਮੌਕੇ ਬ੍ਰਹਮ ਮਹਿੰਦਰਾ ਨੇ ਦਸਿਆ ਕਿ ਰਾਜਿੰਦਰਾ ਹਸਪਤਾਲ ਦੇ ਸੁਧਾਰ ਲਈ 100 ਕਰੋੜ ਰੁਪਏ ਦਾ ਪ੍ਰਾਜੈਕਟ ਉਲੀਕਿਆ ਗਿਆ ਸੀ ਜਿਸ ਵਿਚੋਂ 88 ਕਰੋੜ ਰੁਪਏ ਦਾ ਪ੍ਰਾਜੈਕਟ ਬਣਾ ਕੇ ਕੰਮ ਸ਼ੁਰੂ ਕਰ ਦਿਤਾ ਗਿਆ ਹੈ ਤੇ ਇਸ ਨਾਲ ਉਪਰੇਸ਼ਨ ਥੀਏਟਰ, ਜਲ ਸਪਲਾਈ, ਬਾਥਰੂਮਾਂ ਅਤੇ ਪਾਰਕਾਂ ਸਮੇਤ ਐਮਰਜੈਂਸੀ ਦਾ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਦਸਿਆ ਕਿ ਸਰਕਾਰੀ ਰਜਿੰਦਰਾ ਹਸਪਤਾਲ ਦੇ ਸੁਧਾਰ ਲਈ ਮੁੱਖ ਮੰਤਰੀ ਵਲੋਂ ਬਣਾਈ ਗਈ ਉਚ ਤਾਕਤੀ ਕਮੇਟੀ ਦੀ ਮੀਟਿੰਗ ਇਸੇ ਮਹੀਨੇ ਪਟਿਆਲਾ ਵਿਖੇ ਕੀਤੀ ਜਾਵੇਗੀ। 


ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਜਿਥੇ ਕਿਤੇ ਮੁਰੰਮਤ ਦੀ ਲੋੜ ਹੈ ਉਸ ਨੂੰ ਪਹਿਲ ਦੇ ਆਧਾਰ 'ਤੇ ਠੀਕ ਕਰਵਾਇਆ ਜਾਵੇਗਾ। ਮਰੀਜ਼ਾਂ ਦਾ ਹਾਲ-ਚਾਲ ਜਾਣਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮੈਡੀਕਲ ਕਾਲਜ 'ਚ ਬ੍ਰਹਮ ਮਹਿੰਦਰਾ ਨੇ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਦੀ ਕਲਾਸ 'ਚ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਵਧਾਈ ਦਿੰਦਿਆਂ ਭਰੋਸਾ ਦਿਤਾ ਕਿ ਮੈਡੀਕਲ ਕਾਲਜ 'ਚ ਅਧਿਆਪਕਾਂ ਅਤੇ ਲੋੜੀਂਦੇ ਉਪਰਕਣਾਂ ਦੀ ਘਾਟ ਨਹੀਂ ਰਹਿਣ ਦਿਤੀ ਜਾਵੇਗੀ। ਦੱਸਣਯੋਗ ਹੈ ਕਿ ਬ੍ਰਹਮ ਮਹਿੰਦਰਾ, ਮੈਡੀਕਲ ਕਾਲਜ ਅਤੇ ਰਜਿੰਦਰਾ ਹਸਪਤਾਲ ਸਮੇਤ ਹੋਰ ਸਿਵਲ ਹਸਪਤਾਲਾਂ 'ਚ ਜਾ ਕੇ ਨਵਾਂ ਵਰ੍ਹਾ ਮਨਾਉਣ ਵਾਲੇ ਪਹਿਲੇ ਸਿਹਤ ਮੰਤਰੀ ਬਣ ਗਏ ਹਨ। ਉਨ੍ਹਾਂ ਦੀ ਇਸ ਫੇਰੀ ਦੌਰਾਨ ਮਰੀਜ਼ਾਂ ਸਮੇਤ ਡਾਕਟਰਾਂ ਵਲੋਂ ਇਸ ਦੀ ਜਿਥੇ ਸ਼ਲਾਘਾ ਕੀਤੀ ਜਾ ਰਹੀ ਸੀ, ਉਥੇ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਤਿੰਨ ਦਹਾਕਿਆਂ ਦੌਰਾਨ ਕਦੇ ਵੀ ਕਿਸੇ ਸਿਹਤ ਮੰਤਰੀ ਨੇ ਇਸ ਪ੍ਰਕਾਰ ਨਵਾਂ ਵਰ੍ਹਾ ਡਾਕਟਰਾਂ, ਮੈਡੀਕਲ ਵਿਦਿਆਰਥੀਆਂ ਅਤੇ ਮਰੀਜ਼ਾਂ ਨਾਲ ਮਠਿਆਈ ਸਾਂਝੀ ਕਰ ਕੇ ਕਦੇ ਨਹੀਂ ਮਨਾਇਆ।

SHARE ARTICLE
Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement