ਬ੍ਰਹਮ ਮਹਿੰਦਰਾ ਵਲੋਂ ਮੈਡੀਕਲ ਕਾਲਜ ਦੇ ਹੋਸਟਲ ਦੀ ਤੁਰਤ ਮੁਰੰਮਤ ਦਾ ਐਲਾਨ
Published : Mar 9, 2018, 11:30 pm IST
Updated : Mar 9, 2018, 6:00 pm IST
SHARE ARTICLE

ਅੰਮ੍ਰਿਤਸਰ, 9 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ) : ਸਿਹਤ ਅਤੇ ਡਾਕਟਰੀ ਸਿੱਖਿਆ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਗੁਰੂ ਨਾਨਕ ਹਸਪਤਾਲ ਅਤੇ ਮੈਡੀਕਲ ਕਾਲਜ ਵਿਚ ਚੱਲ ਰਹੇ ਵਿਦਿਆਰਥੀਆਂ ਦੇ ਹੋਸਟਲ ਦਾ ਦੌਰਾ ਕੀਤਾ ਅਤੇ ਹੋਸਟਲ ਦੀ ਮਾੜੀ ਹਾਲਤ ਨੂੰ ਵੇਖਦੇ ਹੋਏ ਤੁਰੰਤ ਹੋਸਟਲ ਦੀ ਮੁਰੰਮਤ ਲਈ ਤੁਰੰਤ 10 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਗਏ ਅਤੇ ਉਥੇ ਸਰਕਾਰ ਵੱਲੋਂ ਨਸ਼ਾ ਕਰਨ ਵਾਲੇ ਵਿਅਕਤੀਆਂ ਲਈ ਸ਼ੁਰੂ ਕੀਤੀ ਨਵੀਂ ਇਲਾਜ ਪ੍ਰਣਾਲੀ 'ਓਟਸ' ਬਾਰੇ ਡਾਕਟਰਾਂ ਅਤੇ ਮਰੀਜਾਂ ਕੋਲੋਂ ਰਾਇ ਲਈ। ਉਨ੍ਹਾਂ ਹਸਪਤਾਲ ਵਿਚ ਦਾਖਲ ਮਰੀਜਾਂ ਨਾਲ ਗੱਲਬਾਤ ਕਰਕੇ ਜਿੱਥੇ ਇਲਾਜ ਕੇਂਦਰ ਬਾਰੇ ਵਿਚਾਰ ਲਏ, ਉਥੇ ਨਸ਼ੇ ਦੀ ਸਪਲਾਈ ਲਾਇਨ ਬਾਰੇ ਪੁੱਛਣ ਦਾ ਯਤਨ ਵੀ ਕੀਤਾ। ਇਸ ਮੌਕੇ ਮੈਡੀਕਲ ਸਿੱਖਿਆ ਦੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਹੋਸਟਲ ਦੀ ਮਾੜੀ ਹਾਲਤ ਤੋਂ ਜਾਣੂੰ ਕਰਵਾਇਆ ਤਾਂ ਸਿਹਤ ਮੰਤਰੀ ਤਰੁੰਤ ਉਨਾਂ ਲੜਕਿਆਂ ਨੂੰ ਨਾਲ ਕੈ ਹੋਸਟਲ ਵੇਖਣ ਚਲੇ ਗਏ।  ਹੋਸਟਲ ਦੀ ਬਦਤਰ ਹਾਲਤ ਵੇਖਦਿਆਂ ਉਨ੍ਹਾਂ ਆਡੀਟੋਰੀਅਮ ਵਿਚ ਹੋਏ ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹੋਸਟਲ ਦੀ ਮੁਰੰਮਤ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਕਿਹਾ ਕਿ ਸਾਡੇ ਸਾਰਿਆਂ ਲਈ ਸ਼ਰਮ ਵਾਲੀ ਗੱਲ ਹੈ ਕਿ ਅਸੀਂ ਇਸ ਪਾਸੇ ਪਿਛਲੇ 10 ਸਾਲ ਤੋਂ ਧਿਆਨ ਨਹੀਂ ਦੇ ਸਕੇ। 


ਉਨਾਂ ਕਿਹਾ ਕਿ ਕਾਲਜ ਵਿਚ ਨਵੇਂ ਬਣ ਰਹੇ ਹੋਸਟਲ ਵੀ ਨਿਕਟ ਭਵਿੱਖ ਵਿਚ ਚਾਲੂ ਕਰਵਾ ਕੇ ਵਿਦਿਆਰਥੀਆਂ ਦੇ ਹਵਾਲੇ ਕਰ ਦਿੱਤੇ ਜਾਣਗੇ। ਉਨਾਂ ਕਾਲਜ ਪ੍ਰਿੰਸੀਪਲ ਨੂੰ ਹਦਾਇਤ ਕੀਤੀ ਕਿ ਉਹ ਛੇਤੀ ਤੋਂ ਛੇਤੀ ਕਾਲਜ ਕੈਂਪਸ ਨੂੰ ਵਾਈ-ਫਾਈ ਕਰਕੇ ਵਿਦਿਆਰਥੀਆਂ ਤੇ ਸਟਾਫ ਨੂੰ ਸਹੂਲਤ ਦੇਣ। ਉਨ੍ਹਾਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਹਸਪਤਾਲ ਦੀ ਕੀਤੀ ਗਈ ਜਾਂਚ ਬਾਰੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁੰਮਾਇਦੇ ਹੋਣ ਕਾਰਨ ਸਿਹਤ ਸੇਵਾਵਾਂ ਵਿਚ ਸੁਧਾਰ ਲਈ ਉਨ੍ਹਾਂ ਨੇ ਅਜਿਹਾ ਕੀਤਾ ਸੀ, ਨਾ ਕਿ ਕਿਸੇ ਗਲਤ ਸੋਚ ਨੂੰ ਲੈ ਕੇ। ਬ੍ਰਹਮ ਮਹਿੰਦਰਾ ਨੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਨ ਨਾਲ ਮਰੀਜਾਂ ਦੀ ਸੇਵਾ ਕਰਦੇ ਹੋਏ ਆਪਣੇ ਰੁਤਬੇ ਦਾ ਮਾਣ ਕਾਇਮ ਰੱਖਣ। ਹਸਪਤਾਲਾਂ ਵਿਚ ਦਵਾਈਆਂ ਦੀ ਕੋਈ ਕਮੀ ਨਹੀਂ ਹੈ ਅਤੇ ਨਾ ਹੀ ਆਉਣ ਦਿਤੀ ਜਾਵੇਗੀ।ਇਸ ਮੌਕੇ ਹਲਕਾ ਵਿਧਾਇਕ ਸੁਨੀਲ ਦੱਤੀ, ਡੀ.ਸੀ. ਕਮਲਦੀਪ ਸਿੰਘ ਸੰਘਾ, ਮਾਤਾ ਜਗੀਰ ਕੌਰ, ਡਾ. ਪੁਨੀਤ ਗਿਰਧਰ, ਪ੍ਰਿੰ ਤਜਿੰਦਰ ਸਿੰਘ, ਡਾ. ਪੀ. ਡੀ. ਗਰਗ, ਡਾ. ਅਵਨੀਸ਼, ਸਿਵਲ ਸਰਜਨ ਡਾ. ਨਰਿੰਦਰ ਕੌਰ ਅਤੇ ਹੋਰ ਹਸਤੀਆਂ ਹਾਜ਼ਰ ਸਨ।

SHARE ARTICLE
Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement